10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਲਾਰੈਂਸ ਇੰਟਰਨੈਸ਼ਨਲ ਸਕੂਲ ਦੀ ਬਾਸਕਟਬਾਲ ਟੀਮ ਜ਼ਿਲ੍ਹਾ ਪੱਧਰ 'ਤੇ ਰਹੀ ਅੱਵਲ <br/>

Ad Position 21
No active advertisement
ਅਜੀਤ ਡੈਸਕ 03-06-2025
ਬਟਾਲਾ, 2 ਜੂਨ (ਸਤਿੰਦਰ ਸਿੰਘ)-ਲਾਰੈਂਸ ਇੰਟਰਨੈਸ਼ਨਲ ਸਕੂਲ ਤਾਰਾਗੜ੍ਹ (ਡੇਰਾ ਬਾਬਾ ਨਾਨਕ ਰੋਡ) ਬਟਾਲਾ ਦੀ ਬਾਸਕਿਟਬਾਲ ਟੀਮ ਅੰਡਰ-14 ਲੜਕੀਆਂ ਨੇ ਜ਼ਿਲ੍ਹਾ ਪੱਧਰ ਉੱਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਦੱਸ ਦਈਏ ਕਿ ਬੀਤੇ ਦਿਨ ਸਪਰਿੰਗ ਫੀਲਡ ਇੰਟਰਨੈਸ਼ਨਲ ਸਕੂਲ ਵਿਖੇ ਓਪਨ ਡਿਸਟਿ੍ਕਟ ਬਾਸਕਿਟਬਾਲ ਚੈਂਪੀਅਨਸ਼ਿਪ ਦੇ ਬੈਨਰ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਅੰਡਰ-14 ਲੜਕੀਆਂ ਦੀ ਟੀਮ, ਅੰਡਰ-14 ਲੜਕਿਆਂ ਦੀ ਟੀਮ, ਅੰਡਰ-17 ਲੜਕੀਆਂ ਦੀ ਟੀਮ, ਅੰਡਰ-17 ਲੜਕਿਆਂ ਦੀਆਂ ਟੀਮਾਂ ਨੇ ਜ਼ਿਲ੍ਹਾ ਪੱਧਰ ਦੇ ਸਕੂਲਾਂ ਨੇ ਹਿੱਸਾ ਲਿਆ | ਇਨ੍ਹਾਂ ਮੁਕਾਬਲਿਆਂ ਵਿਚ ਬਾਕੀ ਸਕੂਲਾਂ ਦੀਆਂ ਟੀਮਾਂ ਨੂੰ ਪਛਾੜਦੇ ਹੋਏ ਲਾਰੈਂਸ ਇੰਟਰਨੈਸ਼ਨਲ ਸਕੂਲ ਅੰਡਰ-14 ਲੜਕੀਆਂ ਦੀ ਟੀਮ ਨੇ ਪਹਿਲਾ, ਅੰਡਰ-14 ਲੜਕਿਆਂ ਦੀ ਟੀਮ ਨੇ ਦੂਸਰਾ ਸਥਾਨ, ਅੰਡਰ-17 ਲੜਕੀਆਂ ਦੀ ਟੀਮ ਨੇ ਦੂਸਰਾ ਅਤੇ ਅੰਡਰ-19 ਲੜਕੀਆਂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਖੁਸ਼ੀ ਨੂੰ ਪਿ੍ੰਸੀਪਲ ਉਪਮਾ ਮਹਾਨ ਵਲੋਂ ਸਕੂਲ ਨਾਲ ਸਾਂਝਾ ਕਰਦਿਆਂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ | ਪਿ੍ੰਸੀਪਲ ਤੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਖਾਸ ਤੌਰ 'ਤੇ ਖੇਡ ਕੋਚ ਭੁਪਿੰਦਰ ਸਿੰਘ ਤੇ ਦਵਿੰਦਰ ਸਿੰਘ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨਾਂ ਦੀ ਯੋਗ ਅਗਵਾਈ ਸਦਕਾ ਵਿਦਿਆਰਥੀਆਂ ਨੇ ਇਹ ਜਿੱਤਾਂ ਹਾਸਲ ਕੀਤੀਆਂ | ਇਸ ਮੌਕੇ ਚੇਅਰਮੈਨ ਸ: ਬਲਜਿੰਦਰ ਸਿੰਘ ਬੈਂਸ ਮੱਲਿਆਂਵਾਲ, ਸ: ਗੁਰਜੀਤ ਸਿੰਘ ਬੈਂਸ ਮੱਲਿਆਂਵਾਲ, ਡਾਇਰੈਕਟਰ ਡਾ. ਗੁਰਿੰਦਰ ਕੌਰ ਮਾਨ, ਪਿ੍ੰਸੀਪਲ ਡਾ. ਉਪਮਾ ਮਹਾਜਨ ਅਤੇ ਸਮੂਹ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਕਾਮਯਾਬੀ ਲਈ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਉਤਸ਼ਾਹ ਨੂੰ ਵਧਾਇਆ ਅਤੇ ਉਨ੍ਹਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਮੰਡਲ ਪ੍ਰਧਾਨ ਨੇ ਨਵ-ਨਿਯੁਕਤ ਐੱਸ. ਐੱਚ. ਓ. ਗੁਰਮੀਤ ਸਿੰਘ ਦਾ ਕੀਤਾ ਸਵਾਗਤ <br/> ਅਗਲੀ ਖ਼ਬਰ ਬਟਾਲਾ 'ਚ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ ਹੋਈ ਐਡ. ਅਮਨਦੀਪ ਜੈਂਤੀਪੁਰ ਨੂੰ ਹਲਕਾ ਇੰਚਾਰਜ ਲਗਾਉਣ ਦੀ ਕੀਤੀ ਮੰਗ...
Ad Position 24