ਕੋਟਲੀ ਸੂਰਤ ਮੱਲ੍ਹੀ, 2 ਜੂਨ (ਕੁਲਦੀਪ ਸਿੰਘ ਨਾਗਰਾ)-ਸੰਤ ਬਾਬਾ ਅਵਤਾਰ ਸਿੰਘ ਛੱਤਵਾਲਿਆਂ ਦੀ 17ਵੀਂ ਬਰਸੀ ਨੂੰ ਸਮਰਪਿਤ ਗੁਰਦੁਆਰਾ ਅੰਗੀਠਾ ਸਾਹਿਬ ਅੱਡਾ ਕੋਟਲੀ ਸੁੂਰਤ ਮੱਲ੍ਹੀ ਤੇ ਗੁਰਦੁਆਰਾ ਤਪ ਅਸਥਾਨ ਸਾਹਿਬ ਵਿਖੇ ਮਹਾਨ ਧਾਰਮਿਕ ਸਮਾਗਮ ਕਰਵਾਏ ਗਏ | ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਹਾਲ 'ਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਭਾਈ ਗੁਰਵਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਅੰਗੀਠਾ ਸਾਹਿਬ, ਢਾਡੀ ਜਥਾ ਭਾਈ ਸੁਲੱਖਣ ਸਿੰਘ ਚੌਧਰਪੁਰ, ਸ਼ੋ੍ਰਮਣੀ ਕਮੇਟੀ ਦੇ ਪ੍ਰਚਾਰਕ ਭਾਈ ਹਿੰਮਤਬੀਰ ਸਿੰਘ ਵੀਲਾ, ਭਾਈ ਦਲਜੀਤ ਸਿੰਘ ਪ੍ਰੀਤ ਨਗਰ ਵਾਲੇ, ਢਾਡੀ ਬੀਬੀ ਦਲੇਰ ਕੌਰ ਖ਼ਾਲਸਾ, ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ | ਸਟੇਜ ਦਾ ਸੰਚਾਲਨ ਜੂਨੀ. ਇੰਜੀ. ਹਰਸ਼ਰਨ ਸਿੰਘ ਲਾਡੀ ਨੇ ਕੀਤਾ | ਇਸ ਮੌਕੇ ਉੱਘੇ ਸਮਾਜ ਸੇਵਕ ਵਿਜੇ ਸੋਨੀ ਵਲੋਂ ਸੰਗਤਾਂ ਲਈ ਜਿੱਥੇ ਠੰਡੇ ਮਿੱਠੇ ਦੀਆਂ ਛਬੀਲਾਂ ਲਗਾਈਆਂ ਗਈਆਂ ਉਥੇ ਸ੍ਰੀ ਬਾਵਾ ਲਾਲ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ | ਸਮਾਗਮ 'ਚ ਭਾਈ ਨਿਰਮਲ ਸਿੰਘ ਬਾਬਾ ਨਿੰਮਾ, ਭਾਈ ਗੁਰਮੀਤ ਸਿੰਘ ਬਾਬਾ ਗੀਤਾ, ਹਰਪ੍ਰੀਤ ਸਿੰਘ ਹੈਪੀ ਕੋਟਲੀ, ਸਰਪੰਚ ਸੁਰਜੀਤ ਸਿੰਘ ਮਾਹਲ, ਸਰਪੰਚ ਤੇਜਬੀਰ ਸਿੰਘ ਭਿੱਟੇਵੱਢ ਕੋਟਲੀ, ਸਾਬਕਾ ਸਰਪੰਚ ਜਸਵੰਤ ਸਿੰਘ ਕੋਟਲੀ, ਸਾਬਕਾ ਸਰਪੰਚ ਜਸਵਿੰਦਰ ਸਿੰਘ ਗੋਗੀ, ਹਰਸ਼ਰਨ ਸਿੰਘ ਲਾਡੀ, ਗੁਰਮੇਜ਼ ਸਿੰਘ ਪ੍ਰਧਾਨ ਕੋਟਲੀ, ਵਿਜੇ ਕੁਮਾਰ ਸੋਨੀ, ਜਸਪਾਲ ਸਿੰਘ ਜੱਸੀ ਧਾਲੀਵਾਲ, ਜਸਬੀਰ ਸਿੰਘ ਲਾਡਾ, ਲੈਕਚਰਾਰ ਰਣਜੋਧ ਸਿੰਘ ਮੰਮਣ, ਜਗਰੂਪ ਸਿੰਘ ਧਾਲੀਵਾਲ, ਆੜ੍ਹਤੀ ਅਮਰਬੀਰ ਸਿੰਘ ਧਾਲੀਵਾਲ, ਆੜ੍ਹਤੀ ਪਲਵਿੰਦਰ ਸਿੰਘ ਧਾਲੀਵਾਲ, ਸਮਸ਼ੇਰ ਸਿੰਘ ਸ਼ੇਰਾ ਧਾਲੀਵਾਲ, ਜਗਰੂਪ ਸਿੰਘ ਧਾਲੀਵਾਲ, ਕਰਮਬੀਰ ਸਿੰਘ, ਭਾਈ ਗੁਰਵਿੰਦਰ ਸਿੰਘ ਗ੍ਰੰਥੀ, ਬਲਵਿੰਦਰ ਸਿੰਘ, ਸੰਪੂਰਨ ਸਿੰਘ, ਜਗਤਾਰ ਸਿੰਘ, ਅਮਰਜੀਤ ਸਿੰਘ ਘੁੰਮਣ, ਹਰਜੀਤ ਸਿੰਘ ਧਾਲੀਵਾਲ, ਵਰਿੰਦਰ ਕੁਮਾਰ ਪੱਪੂ ਮਹਾਜਨ, ਸੁਖਵਿੰਦਰ ਸਿੰਘ ਬਾਜਵਾ, ਗੁਰਭੇਜ ਸਿੰਘ ਮਾਹਲ, ਸਤਨਾਮ ਸਿੰਘ ਭਗਵਾਨਪੁਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ਜਦੋਂਕਿ ਥਾਣਾ ਕੋਟਲੀ ਸੂਰਤ ਮੱਲ੍ਹੀ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ |