ਡੇਰਾ ਬਾਬਾ ਨਾਨਕ, 2 ਜੂਨ (ਵਿਜੇ ਸ਼ਰਮਾ)-ਵਿਸ਼ਵ ਸ਼ਾਂਤੀ, ਆਪਸੀ ਭਾਈਚਾਰਾ ਅਤੇ ਸਰਬੱਤ ਦੇ ਭਲੇ ਦਾ ਸੁਨੇਹਾ ਲੈ ਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਚੱਲ ਕੇ ਦਸਮ ਪਾਤਿਸ਼ਾਹ ਦੇ ਪੁਰਬਲੇ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੀ 31ਵੀਂ ਪੈਦਲ ਯਾਤਰਾ ਦਾ ਇਤਿਹਾਸਕ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਪਹੁੰਚਣ 'ਤੇ ਗੁਰੂ ਨਾਨਕ ਦੇਵ ਜੀ ਦੀ ਅੰਸ-ਬੰਸ ਬਾਬਾ ਸੁਖਦੇਵ ਸਿੰਘ ਬੇਦੀ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਪੈਦਲ ਯਾਤਰਾ 'ਚ ਸ਼ਾਮਲ ਸੰਗਤਾਂ ਨੇ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਬਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕੀਤੇ | ਬਾਬਾ ਸੁਖਦੇਵ ਸਿੰਘ ਬੇਦੀ ਵਲੋਂ ਯਾਤਰਾ ਦੇ ਪ੍ਰਬੰਧਕਾਂ ਨੂੰ ਗੁਰੂ ਘਰ ਦੀ ਬਖਸ਼ਿਸ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਯਾਤਰਾ 'ਚ ਸ਼ਾਮਿਲ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ਇਹ ਪੈਦਲ ਯਾਤਰਾ ਵੱਖ-ਵੱਖ ਪੜਾਵਾਂ ਰਾਹੀਂ ਹੁੰਦੀ ਹੋਈ 2 ਜੁਲਾਈ ਨੂੰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਪੰਹੁਚੇਗੀ | ਪੈਦਲ ਯਾਤਰਾ 'ਚ ਮੁੱਖ ਪ੍ਰਬੰਧਕ ਗੁਰਦੇਵ ਸਿੰਘ ਧਾਰੋਵਾਲੀ, ਮੈਨੇਜਰ ਸਤਨਾਮ ਸਿੰਘ ਗੌਸਲ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਜਥੇ. ਰਜਿੰਦਰ ਸਿੰਘ ਵੈਰੋਕੇ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਵੀ ਵੱਡੀ ਗਿਣਤੀ 'ਚ ਹਾਜ਼ਰ ਸਨ |