10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਬਰਾਮਦ <br/>

Ad Position 21
No active advertisement
ਅਜੀਤ ਡੈਸਕ 03-06-2025
ਗੁਰਦਾਸਪੁਰ, 2 ਜੂਨ (ਚੱਕਰਾਜਾ)-ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਫੜਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ | ਐੱਸ. ਐੱਸ. ਪੀ ਗੁਰਦਾਸਪੁਰ ਆਦਿੱਤਯ ਵਲੋਂ ਦਿੱਤੀ ਜਾਣਕਾਰੀ 'ਚ ਦੱਸਿਆ ਕਿ ਥਾਣਾ ਸਦਰ ਗੁਰਦਾਸਪੁਰ ਵਲੋਂ ਕੁਲਦੀਪ ਰਾਜ ਉਰਫ਼ ਹੈਪੀ ਅਤੇ ਹਰਪਾਲ ਸਿੰਘ ਨੰੂ ਕਾਬੂ ਕਰਕੇ ਇਨ੍ਹਾਂ ਕੋਲੋਂ 9 ਗਰਾਮ 50 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਸਿਟੀ ਗੁਰਦਾਸਪੁਰ ਵਲੋਂ ਇਕ ਔਰਤ ਨੰੂ ਗਿ੍ਫ਼ਤਾਰ ਕਰਕੇ ਉਸ ਕੋਲੋਂ 8 ਗਰਾਮ 4 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸ ਤੋਂ ਇਲਾਵਾ ਪੁਲਿਸ ਥਾਣਾ ਦੋਰਾਂਗਲਾ ਵਲੋਂ ਗੁਰਮੁਖ ਸਿੰਘ ਨੰੂ ਕਾਬੂ ਕਰਕੇ ਉਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਦੋਂ ਕਿ ਪੁਲਿਸ ਥਾਣਾ ਤਿੱਬੜ ਵਲੋਂ ਸੰਦੀਪ ਕੁਮਾਰ ਉਰਫ਼ ਮਊ ਅਤੇ ਕੁਲਦੀਪ ਕੁਮਾਰ ਉਰਫ਼ ਭੀਮਾ ਨੰੂ ਮੋਟਰਸਾਈਕਲ ਸਮੇਤ ਕਾਬੂ ਕਰਕੇ ਇਨ੍ਹਾਂ ਕੋਲੋਂ 13 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਨਸ਼ਿਆਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਦੇ ਚੱਲਦਿਆਂ ਪੁਲਿਸ ਥਾਣਾ ਬਹਿਰਾਮਪੁਰ ਵਲੋਂ ਵੀ ਇਕ ਔਰਤ ਨੰੂ ਗਿ੍ਫ਼ਤਾਰ ਕਰਕੇ ਉਸ ਕੋਲੋਂ 92 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਇਸੇ ਤਰ੍ਹਾਂ ਦੀਨਾਨਗਰ ਪੁਲਿਸ ਵਲੋਂ 2 ਔਰਤਾਂ ਨੰੂ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਵਲੋਂ ਫੜੇ ਇਨ੍ਹਾਂ ਸਾਰੇ ਦੋਸ਼ੀਆਂ ਖ਼ਿਲਾਫ਼ ਵੱਖ-ਵੱਖ ਸਬੰਧਿਤ ਥਾਣਿਆਂ ਅੰਦਰ ਬਣਦੀਆਂ ਧਰਾਵਾਂ ਹੇਠ ਮਾਮਲਾ ਦਰਜ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਮਨਦੀਪ ਸਿੰਘ ਰੰਗੜ ਨੰਗਲ ਵਲੋਂ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸੰਸਥਾਵਾਂ ਪੰਧੇਰ ਵਿਖੇ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24