ਅੱਚਲ ਸਾਹਿਬ, 2 ਜੂਨ (ਗੁਰਚਰਨ ਸਿੰਘ)-ਕਾਂਗਰਸ ਪਾਰਟੀ ਇੰਚਾਰਜ ਹਲਕਾ ਸ੍ਰੀ ਹਰਗੋਬਿੰਦਪੁਰ ਸ: ਮਨਦੀਪ ਸਿੰਘ ਰੰਗੜ ਨੰਗਲ ਵਲੋਂ ਕਾਂਗਰਸੀ ਆਗੂ ਸੁਖਪ੍ਰੀਤ ਸਿੰਘ ਸੰਗਰਾਵਾਂ ਦੇ ਗ੍ਰਹਿ ਵਿਖੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ ਅਤੇ ਪਾਰਟੀ ਦੀ ਮਜ਼ਬੂਤੀ ਲਈ ਵਿਚਾਰਾਂ ਸਾਂਝੀਆਂ ਕੀਤੀਆਂ ਗਈਆਂ | ਇਸ ਮੌਕੇ ਮਨਦੀਪ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਤੇ ਇਸ ਨੂੰ ਚਲਦਾ ਕਰਨ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ ਅਤੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਨਾ ਤਾਂ ਕੋਈ ਆਪਣਾ ਵਾਅਦਾ ਪੂਰਾ ਕਰਨ ਵਿਚ ਸਫ਼ਲ ਹੋਈ ਅਤੇ ਨਾ ਹੀ ਸੂਬੇ ਦੀ ਅਮਨ ਕਾਨੂੰਨ ਦੀ ਸਥਿੱਤੀ 'ਤੇ ਕਾਬੂ ਪਾਉਣ ਵਿਚ ਸਫ਼ਲ ਹੋਈ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਪਾਰਟੀ ਦਾ ਹੈ | ਇਸ ਮੌਕੇ ਕਾਂਗਰਸੀ ਆਗੂ ਸੁਖਪ੍ਰੀਤ ਸਿੰਘ ਸੰਗਰਾਵਾਂ ਨੇ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਕਾਂਗਰਸੀ ਆਗੂ ਤੇ ਵਰਕਰ ਮਨਦੀਪ ਸਿੰਘ ਰੰਗੜ ਨੰਗਲ ਨਾਲ ਚੱਟਾਨ ਵਾਂਗ ਖੜੇ ਹਨ ਕਿਉਂਕਿ ਉਹ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਵਿਚ ਜੁਟੇ ਹੋਏ ਹਨ ਅਤੇ ਹਰੇਕ ਵਰਕਰ ਦੇ ਦੁੱਖ-ਸੁੱਖ ਵਿਚ ਸ਼ਰੀਕ ਹੁੰਦੇ ਹਨ ਤੇ ਹਲਕੇ ਦਾ ਵੱਡੀ ਗਿਣਤੀ ਵਿਚ ਯੂਥ ਵੀ ਉਨ੍ਹਾਂ ਨਾਲ ਖੜਾ ਹੈ | ਅੰਤ ਵਿਚ ਸੁਖਪ੍ਰੀਤ ਸਿੰਘ ਬਾਜਵਾ, ਬਿਕਰਮਜੀਤ ਸਿੰਘ, ਮਨਿੰਦਰ ਸਿੰਘ, ਨੱਥਾ ਸਿੰਘ ਆਦਿ ਵਲੋਂ ਮਨਦੀਪ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਪਰਮਜੀਤ ਸਿੰਘ ਟੀਟਾ ਬਾਜਵਾ, ਬਚਿੱਤਰ ਸਿੰਘ ਜਾਲੀਆਂ, ਸੁਖਰਾਜ ਸਿੰਘ ਲਾਲੀ, ਜੈੇਦੇਵ ਸਿੰਘ, ਜਗੀਰ ਸਿੰਘ, ਮਾਸਟਰ ਮੁਖਤਾਰ ਸਿੰਘ, ਗੋਪੀ ਬਾਜਵਾ, ਸਰੂਪ ਸਿੰਘ, ਮਨਪ੍ਰੀਤ ਸਿੰਘ, ਮਲੂਕ ਸਿੰਘ, ਪਰਮਜੀਤ ਸਿੰਘ, ਸੁਖਦੀਪ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਸੁਖਦੀਪ ਬਾਜਵਾ, ਅਰਸ਼ ਬਾਜਵਾ, ਸੋਢੀ ਬਾਜਵਾ, ਪਿੰਦਰ ਸਿੰਘ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਹਾਜ਼ਰ ਸਨ |