ਡੇਰਾ ਬਾਬਾ ਨਾਨਕ, 2 ਜੂਨ (ਹੀਰਾ ਸਿੰਘ ਮਾਂਗਟ)-ਅੱਜ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ਼੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਸਬੇ ਦੇ ਮਹਾਰਾਜਾ ਰਣਜੀਤ ਸਿੰਘ ਚੌਕ ਪੁਰਾਣਾ ਬੱਸ ਸਟੈਂਡ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਡੇਰਾ ਬਾਬਾ ਨਾਨਕ ਦੇ ਮੈਂਬਰਾਂ ਤੇ ਐਸ. ਪੀ. ਮਾਡਲ ਸਕੂਲ ਦੇ ਮਾਲਕ ਸਵ. ਸਤਿੰਦਰਪਾਲ ਸਿੰਘ ਬੇਦੀ ਦੇ ਪਰਿਵਾਰਕ ਮੈਂਬਰਾਂ ਵਲੋਂ ਸੰਗਤਾਂ ਨੂੰ ਠੰਢੇ ਮਿੱਠੇ ਜਲ ਦੀ ਛਬੀਲ ਤੇ ਕੜਾਹ ਪ੍ਰਸ਼ਾਦਿ ਵਰਤਾਇਆ ਗਿਆ | ਇਸ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਦੇ ਗ੍ਰੰਥੀ ਸਿੰਘ ਬਾਬਾ ਨਰਿੰਦਰ ਸਿੰਘ ਕਾਰ ਸੇਵਾ ਸ਼੍ਰੀ ਖਡੂਰ ਸਾਹਿਬ ਵਾਲਿਆਂ ਵਲੋਂ ਸੰਗਤਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਉਪਰੰਤ ਪ੍ਰਬੰਧਕਾਂ ਵਲੋਂ ਗੁਰਬਾਣੀ ਦਾ ਜਾਪ ਕਰਦਿਆਂ ਸ਼ਰਧਾ ਤੇ ਸਤਿਕਾਰ ਨਾਲ ਸੰਗਤਾਂ ਨੂੰ ਠੰਡੇ ਮਿੱਠੇ ਜਲ ਦੀ ਛਬੀਲ ਅਤੇ ਕੜਾਹ ਪ੍ਰਸ਼ਾਦ ਵਰਤਾਇਆ ਗਿਆ | ਇਸ ਮੌਕੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਪ੍ਰਧਾਨ ਮਾਸਟਰ ਚਰਨਜੀਤ ਸਿੰਘ ਬੇਦੀ, ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਬੇਦੀ ਜੂਗਨੂੰ ਅਤੇ ਐਸ. ਪੀ. ਮਾਡਲ ਸਕੂਲ ਦੇ ਮਾਲਕ ਲੈਕਚਰਾਰ ਪਰਮਿੰਦਰ ਸਿੰਘ ਬੇਦੀ ਨੇ ਕਿਹਾ ਕਿ ਇਹ ਸੇਵਾ ਅਗਾਂਹ ਵੀ ਇਸੇ ਤਰ੍ਹਾਂ ਰਹੇਗੀ | ਇਸ ਮੌਕੇ ਕਰਨੈਲ ਸਿੰਘ ਦਾਉਦੀਆ, ਸਾਬਕਾ ਕੌਂਸਲਰ ਦਰਸ਼ਨ ਸਿੰਘ ਰੰਧਾਵਾ, ਮਨਿੰਦਰ ਸਿੰਘ ਬੇਦੀ, ਕਮਲੇਸ਼ਵਰ ਸਿੰਘ ਬੇਦੀ, ਐਡਵੋਕੇਟ ਰਾਜਨ ਬੇਦੀ, ਐਡਵੋਕੇਟ ਅਮਨਦੀਪ ਸਿੰਘ ਬੇਦੀ, ਸ਼ੁਭਆਗਮਨ ਸਿੰਘ ਬੇਦੀ, ਗੁਰਵਿੰਦਰ ਸਿੰਘ ਬੇਦੀ, ਸਰਵਸ੍ਰੇਸ਼ਟ ਸਿੰਘ ਬੇਦੀ, ਰੁਪੇਸ਼ ਬੇਦੀ, ਕੁਲਵਿੰਦਰਜੀਤ ਲਾਲੀ, ਸੋਨੂੰ ਬੇਦੀ, ਜਸਕਰਨ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |