ਕਾਦੀਆਂ, 2 ਜੂਨ (ਕੁਲਵਿੰਦਰ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਕਾਦੀਆਂ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਰਾਗੀ ਜੱਥੇ ਵੱਲੋਂ ਕੀਰਤਨ ਕਰ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਭਾਈ ਹਰਮਿੰਦਰ ਸਿੰਘ ਗ੍ਰੰਥੀ ਗੁਰਦੁਆਰਾ ਸਿੰਘ ਸਭਾ ਨੇ ਸੰਗਤਾਂ ਨੂੰ ਸ਼ਹੀਦੀ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਉਪਰੰਤ ਸੰਗਤਾਂ ਨੂੰ ਠੰਡੇ-ਮਿੱਠੇ ਜਲ ਦੀ ਛਬੀਲ, ਲੱਸੀ ਤੇ ਘੁੰਗਣੀਆਂ ਦਾ ਪ੍ਰਸ਼ਾਦ ਵਰਤਾਇਆ ਗਿਆ | ਇਸ ਮੌਕੇ ਜਤਿੰਦਰਪਾਲ ਸਿੰਘ ਵਿੱਕੀ, ਸਤਿੰਦਰਪਾਲ ਸਿੰਘ ਭਾਟੀਆ, ਗੁਰਬਿੰਦਰ ਪਾਲ ਸਿੰਘ ਇਟਲੀ, ਹਰਕੰਵਲਪ੍ਰੀਤ ਸਿੰਘ ਸਾਹਿਲ, ਪਾਹੁਲਪ੍ਰੀਤ ਸਿੰਘ ਅਸਟ੍ਰੇਲੀਆ, ਸਹਿਜਪ੍ਰੀਤ ਸਿੰਘ ਅਸਟ੍ਰੇਲੀਆ, ਬੀਬੀ ਰਜਵੰਤ ਕੌਰ ਭਾਟੀਆ, ਬੀਬੀ ਮਨਜੀਤ ਕੌਰ ਭਾਟੀਆ, ਬਲਜੀਤ ਕੌਰ, ਬੀਬੀ ਸਤਵੰਤ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਅਮਰੀਕ ਕੌਰ, ਤਰਲੋਕ ਸਿੰਘ ਰਜ਼ਾਦਾ ਪ੍ਰਧਾਨ, ਡਾ. ਅਮਰਜੀਤ ਸਿੰਘ, ਸੁਖਜਿੰਦਰ ਸਿੰਘ, ਸਵਿੰਦਰ ਸਿੰਘ ਅÏਲਖ, ਜਸਵੰਤ ਸਿੰਘ ਭਾਟੀਆ, ਕੁਲਵੰਤ ਸਿੰਘ, ਚੈਨ ਸਿੰਘ, ਸੰਗੀਤਪਾਲ ਸਿੰਘ ਸੰਧੂ, ਨਿਰਮਲ ਸਿੰਘ, ਧੀਰਜ ਕੁਮਾਰ, ਅਮਰਦੀਪ ਸਿੰਘ ਸੰਧੂ, ਚਰਨਪ੍ਰੀਤ ਸਿੰਘ, ਹਰਸਲ ਮਹਿਤਾ, ਜੈਪ੍ਰੀਤ ਸਿੰਘ, ਵਿਸ਼ਾਲ ਸਿੰਘ, ਗੁਰਪ੍ਰੀਤ ਸਿੰਘ ਆਦਿ ਸ਼ਾਮਲ ਸਨ |