10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜੀ. ਐੱਸ. ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀ ਕੌਂਸਲ ਦੀ ਨਿਯੁਕਤੀ <br/>

Ad Position 21
No active advertisement
ਅਜੀਤ ਡੈਸਕ 03-06-2025
ਕੋਟਲੀ ਸੂਰਤ ਮੱਲ੍ਹੀ, 2 ਜੂਨ (ਕੁਲਦੀਪ ਸਿੰਘ ਨਾਗਰਾ)-ਜੀ. ਐੱਸ. ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਭਗਵਾਨਪੁਰ ਵਿਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਸੋਨੀਆ ਮਹਾਜਨ ਦੀ ਅਗਵਾਈ ਵਿਚ ਹੋਏ ਸਮਾਗਮ ਦੀ ਸ਼ੁਰੂਆਤ ਜੋਤੀ ਜਗਾ ਕੇ ਕੀਤੀ ਗਈਾ ਉਪਰੰਤ ਛੇਵੀ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਕੀਤਾ ਗਿਆ | 8ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਨਾਚ ਦੀ ਪੇਸ਼ਕਾਰੀ ਕੀਤੀ ਗਈ | ਇਸ ਮੌਕੇ ਸਕੂਲ ਦਾ ਮੁੱਖ ਲੜਕਾ, ਮੁੱਖ ਲੜਕੀ, ਖੇਡ ਕਪਤਾਨ, ਮੀਤ ਕਪਤਾਨ ਸਮੇਤ ਚਾਰ ਹਾਊਸ ਬਿਆਸ, ਜਿਹਲਮ, ਰਾਵੀ ਅਤੇ ਸਤਲੁਜ ਦੇ ਕਪਤਾਨ ਤੇ ਮੀਤ ਕਪਤਾਨ ਵੀ ਚੁਣੇ ਗਏ, ਜਿਨ੍ਹਾਂ ਵਿਚ 10ਵੀਂ ਜਮਾਤ ਦੇ ਸ਼ਹਿਬਾਜ ਸਿੰਘ ਨੂੰ ਮੁੱਖ ਲੜਕਾ, 10ਵੀਂ ਜਮਾਤ ਦੀ ਵਜਰਾਕਰੁਰ ਲਾਸਿਆ ਮੁੱਖ ਲੜਕੀ, ਸ਼ਹਿਤਾਜ ਸਿੰਘ ਨੂੰ ਖੇਡ ਕਪਤਾਨ ਅਤੇ ਏਕਮਬੀਰ ਕੌਰ ਨੂੰ ਉਪ ਕਪਤਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀ ਕੌਂਸਲ ਦੇ ਸਾਰੇ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਗਈ ਕਿ ਉਹ ਆਪਣੀ ਸਾਰੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ | ਪਿ੍ੰਸੀਪਲ ਸੋਨੀਆ ਮਹਾਜਨ ਨੇ ਨਵੇਂ ਚੁਣੇ ਗਏ ਵਿਦਿਆਰਥੀ ਕੌਂਸਲ ਦੇ ਪ੍ਰਤੀਨਿਧੀਆਂ ਨੂੰ ਵਧਾਈ ਦਿੱਤੀ | ਸਕੂਲ ਦੇ ਡਾਇਰੈਕਟਰ ਅਯੋਧ ਸਿੰਘ ਨੇ ਵੀ ਚੁਣੇ ਗਏ ਵਿਦਿਆਰਥੀ ਕੌਂਸਲ ਦੇ ਮੈਂਬਰਾਂ ਨੂੰ ਵਧਾਈ ਦਿੰਦੇ ਹੋਏ ਆਪਣੀਆਂ ਸੌਪੀਆਂ ਜ਼ਿੰਮੇਵਾਰੀਆਂ ਨੂੰ ਦਿ੍ੜ ਇਰਾਦੇ ਤੇ ਨਿਸ਼ਚੇ ਨਾਲ ਨਿਭਾਉਣ ਲਈ ਪ੍ਰੇਰਿਆ | ਇਸ ਮੌਕੇ ਸਕੂਲ ਦੇ ਐੱਮ. ਡੀ. ਹਰਦਿਆਲ ਸਿੰਘ ਭੱਟੀ, ਚੇਅਰਪਰਸਨ ਬਲਜਿੰਦਰ ਕੌਰ, ਉਪ ਪਿ੍ੰਸੀਪਲ ਭਗਵੰਤ ਕੌਰ ਤੇ ਭਾਈ ਗੁਰਦਾਸ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਸਤਨਾਮ ਸਿੰਘ ਸਮੇਤ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੌਗਰਫ਼ੀ ਟੀਚਰਜ਼ ਯੂਨੀਅਨ ਦੀ ਡਾਇਰੈਕਟਰ ਸਿੱਖਿਆ ਨਾਲ ਮੀਟਿੰਗ-ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਾਲਜ ਆਫ਼ ਐਜੂਕੇਸ਼ਨ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਇਆ <br/>
Ad Position 24