10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਯੋਗ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਨੇ ਰੋਕਿਆ ਅੰਮਿ੍ਤਸਰ-ਊਨਾ ਹਾਈਵੇਅ ਦਾ ਨਿਰਮਾਣ <br/>

Ad Position 21
No active advertisement
ਅਜੀਤ ਡੈਸਕ 03-06-2025
ਸ੍ਰੀ ਹਰਿਗੋਬਿੰਦਪੁਰ, 2 ਜੂਨ (ਕੰਵਲਜੀਤ ਸਿੰਘ ਚੀਮਾ)-ਕੇਂਦਰ ਸਰਕਾਰ ਵਲੋਂ ਬਣਾਏ ਜਾ ਰਹੇ ਅੰਮਿ੍ਤਸਰ-ਊਨਾ ਹਾਈਵੇਅ ਅਧੀਨ ਆਉਣ ਵਾਲੀ ਐਕਵਾਇਰ ਕੀਤੀ ਗਈ ਜ਼ਮੀਨ 'ਤੇ ਕਬਜ਼ਾ ਕਰਨ ਲਈ ਆਏ ਨੈਸ਼ਨਲ ਹਾਈਵੇਅ ਅਥਾਰਟੀ ਅਧਿਕਾਰੀ ਅਤੇ ਸਿਵਲ, ਪੁਲਿਸ ਪ੍ਰਸ਼ਾਸਨ ਨੂੰ ਸ੍ਰੀ ਹਰਿਗੋਬਿੰਦਪੁਰ ਨੇੜੇ ਪਿੰਡ ਖਾਨਪੁਰ, ਨੂਰਪੁਰ, ਤਲਵਾੜਾ ਆਦਿ ਪਿੰਡਾਂ ਦੀ ਜ਼ਮੀਨ ਦੇ ਮਾਲਕ ਕਿਸਾਨਾਂ ਨੇ ਬੀਤੇ ਕੱਲ੍ਹ ਕਬਜ਼ਾ ਕਰਨ ਲਈ ਵੱਟਾਂ ਪਾਉਣ ਸਮੇਂ ਰੋਕ ਕੇ ਹਾਈਵੇਅ ਰੋਡ ਦੇ ਨਿਰਮਾਣ ਨੂੰ ਰੋਕ ਦਿੱਤਾ ਗਿਆ | ਇਸ ਸਮੇਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਆਗੂ ਗੁਰਪ੍ਰੀਤ ਸਿੰਘ ਖਾਨਪੁਰ ਨੇ ਕਿਹਾ ਕਿ ਅੱਜ ਇਕੱਤਰ ਹੋਏ ਜ਼ੋਨ ਦਮਦਮਾ ਸਾਹਿਬ ਨਾਲ ਸੰਬਧ ਰੱਖਣ ਵਾਲੇ ਜਥੇਬੰਦੀ ਦੇ ਆਗੂ ਅਤੇ ਕਿਸਾਨਾਂ ਵਲੋਂ ਪਿੰਡ ਖਾਨਪੁਰ, ਨੂਰਪੁਰ, ਤਲਵਾੜਾ ਆਦਿ ਪਿੰਡਾਂ ਦੀ ਵਾਹੀਯੋਗ ਜ਼ਮੀਨ ਦੇ ਰਕਬੇ ਵਾਲੀ ਜ਼ਮੀਨ ਦਾ ਵਾਰਡ ਸੰਨ 2021 ਵਿਚ ਇਕ ਕਰੋੜ 45 ਲੱਖ ਤੋਂ ਲੈ ਕਿ ਇਕ ਕਰੋੜ 18 ਲੱਖ ਰੁਪਏ ਦੇ ਹਿਸਾਬ ਨਾਲ ਜ਼ਮੀਨ ਦੀ ਕੀਮਤ ਕਿਸਾਨਾਂ ਨੂੰ ਅਦਾ ਕਰਨ ਦਾ ਫ਼ੈਸਲਾ ਹੋਇਆ ਸੀ, ਪਰ ਸੰਨ 2023 ਵਿਚ ਪ੍ਰਸ਼ਾਸਨ ਉਕਤ ਵਾਰਡ ਨੂੰ ਤੋੜ ਕਿ ਹੁਣ ਨਿਗੁਣੀ ਰਕਮ 35 ਤੋਂ 40 ਲੱਖ ਰੁਪਏ ਦੇ ਹਿਸਾਬ ਨਾਲ ਤਹਿ ਕਰ ਕੇ ਕਿਸਾਨਾਂ ਨੂੰ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਦਾ ਵਿਰੋਧ ਅੱਜ ਕਿਸਾਨਾਂ ਵਲੋਂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਾਇਬ ਤਹਿਸੀਲਦਾਰ ਤੇ ਥਾਣਾ ਮੁਖੀ ਦੀ ਹਾਜ਼ਰੀ ਵਿਚ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨੂੰ ਰੋਡ ਬਣਾਉੁੁਣ ਤੋਂ ਰੋਕ ਦਿੱਤਾ ਹੈ ਅਤੇ ਕਿਸਾਨਾਂ ਵਲੋਂ ਨਾਇਬ ਤਹਿਸੀਲਦਾਰ ਨੂੰ ਆਪਣੀ ਗੱਲ ਦੱਸ ਦਿੱਤੀ ਹੈ ਕਿ ਸਾਡੇ ਨਾਲ ਵਿਤਕਰਾ ਕੀਤਾ ਗਿਆ ਹੈ | ਇਸ ਦੌਰਾਨ ਨਾਇਬ ਤਹਿਸੀਲਦਾਰ ਨੇ ਸਾਨੂੰ ਭਰੋਸਾ ਦਿਵਾਇਆ ਕਿ ਤੁਹਾਡੀ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਵਾ ਕੇ ਇਸ ਮਸਲੇ ਦਾ ਹੱਲ ਕੱਢ ਕਿ ਫਿਰ ਕੰਮ ਸ਼ੁਰੂ ਕੀਤਾ ਜਾਵੇਗਾ | ਕਿਸਾਨ ਆਗੂ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਹਨੇਰੇ-ਸਵੇਰੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਕਿਸਾਨਾਂ ਵਲੋਂ ਇਸ ਦਾ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਨੇ ਸਰਕਾਰ ਕੋਲੋ ਯੋਗ ਮੁਆਵਜ਼ਾ ਕਿਸਾਨਾਂ ਨੂੰ ਦੇਣ ਦੀ ਮੰਗ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਲੋੜਵੰਦ ਪਰਿਵਾਰ ਦੇ ਬੇਟੇ ਦੇ ਆਪ੍ਰੇਸ਼ਨ ਲਈ ਮੈਸੀ ਐਂਡ ਸੰਨਜ਼ ਸੰਸਥਾ ਨੇ ਕੀਤੀ ਮਾਲੀ ਮਦਦ <br/>
Ad Position 24