10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਪੱਤਰਕਾਰ ਅਤੇ ਉਸ ਦੇ ਪਰਿਵਾਰ 'ਤੇ ਜਾਨਲੇਵਾ ਹਮਲਾ

Ad Position 21
No active advertisement
ਅਜੀਤ ਡੈਸਕ 03-06-2025
ਮਾਮਲੇ ਦੀ ਕੀਤੀ ਜਾ ਰਹੀ ਜਾਂਚ-ਐਸ.ਐਚ.ਓ. ਅਮਨਪ੍ਰੀਤ ਕੌਰ
ਮਾਧੋਪੁਰ 2 ਜੂਨ( ਮਹਿਰਾ)-ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਦੇ ਪਿੰਡ ਮੁਤਫਰਕਾ ਵਾਸੀ ਸੁਭਾਸ਼ ਸਿੰਘ ਜੋ ਕਿ ਇਕ ਨਿੱਜੀ ਅਖ਼ਬਾਰ ਦੇ ਮਾਧੋਪੁਰ ਤੋਂ ਪੱਤਰਕਾਰ ਹਨ, ਉੱਪਰ ਕੁਝ ਲੋਕਾਂ ਵਲੋਂ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਗਿਆ | ਪੱਤਰਕਾਰ ਸੁਭਾਸ਼ ਸਿੰਘ ਨੇ ਦੱਸਿਆ ਕਿ ਉਸ ਦੇ ਦੋ ਗੁਆਂਢੀ ਕੁਝ ਅਣਪਛਾਤੇ ਲੋਕਾਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ਆਏ ਤੇ ਉਨ੍ਹਾਂ ਉੱਪਰ ਹਮਲਾ ਕਰ ਦਿੱਤਾ | ਉਸ ਨੇ ਦੱਸਿਆ ਕਿ ਹਮਲਾਵਰਾਂ ਕੋਲ ਇਕ ਦੇਸੀ ਰਿਵਾਲਵਰ ਵਰਗੀ ਕੋਈ ਚੀਜ਼ ਸੀ, ਨੇ ਉਸ ਦੇ ਸਿਰ ਵਿਚ ਮਾਰ ਕੇ ਉਸ ਨੂੰ ਜ਼ਖ਼ਮੀ ਕੀਤਾ | ਉਸ ਦੱਸਿਆ ਕਿ ਉਸ ਦਾ ਛੋਟਾ ਭਰਾ ਪਲਾਈ ਫ਼ੈਕਟਰੀ ਵਿਚ ਕੰਮ ਕਰਦਾ ਹੈ, ਜਿੱਥੇ ਉਸ ਦੇ ਭਰਾ ਦੀ ਗੁਆਂਢੀ ਨਾਲ ਤਕਰਾਰ ਹੋਈ ਸੀ | ਜਿਸ ਦੀ ਰੰਜਿਸ਼ ਦੇ ਬਾਅਦ ਗੁਆਂਢੀ ਕਿਸੇ ਅਣਪਛਾਤੇ ਹਥਿਆਰਬੰਦ ਲੋਕਾਂ ਨੂੰ ਲੈ ਕੇ ਉਨ੍ਹਾਂ ਦੇ ਘਰ ਹਮਲਾ ਕਰਨ ਆਏ ਸਨ | ਜਦ ਇਸ ਸੰਬੰਧ ਵਿਚ ਐੱਸ. ਐੱਚ. ਓ. ਸ਼ਾਹਪੁਰ ਕੰਢੀ ਅਮਨਪ੍ਰੀਤ ਕੌਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਮਰ ਕੈਂਪ ਦੌਰਾਨ ਸਰਕਾਰੀ ਮਿਡਲ ਸਕੂਲ ਮਾਜਰਾ ਵਿਖੇ ਲਗਾਏ ਬੂਟੇ <br/> ਅਗਲੀ ਖ਼ਬਰ ਪੰਡਿਤ ਮੋਹਨ ਲਾਲ ਗਲੋਬਲ ਸਕੂਲ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ <br/>
Ad Position 24