10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਸਮਾਨ ਭੇਟ <br/>

Ad Position 21
No active advertisement
ਅਜੀਤ ਡੈਸਕ 03-06-2025
ਪਠਾਨਕੋਟ, 2 ਜੂਨ (ਸੰਧੂ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਪ੍ਰਧਾਨ ਕੁਲਦੀਪ ਮਿਨਹਾਸ ਦੀ ਪ੍ਰਧਾਨਗੀ ਹੇਠ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਮਿਤੀ ਦੇ ਸਰਪ੍ਰਸਤ ਰਾਕੇਸ਼ ਓਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਇਸ ਮੌਕੇ ਸਮਿਤੀ ਵਲੋਂ ਇਕ ਲੋੜਵੰਦ ਪਰਿਵਾਰ ਦੀ ਲੜਕੀ ਨੂੰ ਉਸ ਦੇ ਵਿਆਹ ਲਈ ਕੱਪੜੇ ਅਤੇ ਹੋਰ ਸਮਾਨ ਭੇਟ ਕੀਤਾ ਗਿਆ | ਇਸ ਮੌਕੇ ਸਮਿਤੀ ਦੇ ਸਰਪ੍ਰਸਤ ਰਾਕੇਸ਼ ਓਲ ਨੇ ਕਿਹਾ ਕਿ ਕਮੇਟੀ ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਕੰਮਾਂ ਵਿਚ ਵੀ ਯੋਗਦਾਨ ਪਾ ਰਹੀ ਹੈ | ਉਨ੍ਹਾਂ ਨੇ ਪ੍ਰੋਜੈਕਟ ਚੇਅਰਮੈਨ ਸੰਜੇ ਸ਼ਰਮਾ ਅਤੇ ਓਮ ਪ੍ਰਕਾਸ਼ ਸਮੇਤ ਸਮਿਤੀ ਦੇ ਸਾਰੇ ਮੈਂਬਰਾਂ ਦਾ ਇਸ ਨੇਕ ਕਾਰਜ ਵਿਚ ਸਹਿਯੋਗ ਲਈ ਧੰਨਵਾਦ ਵੀ ਕੀਤਾ | ਇਸ ਮੌਕੇ ਕਮੇਟੀ ਦੇ ਖ਼ਜ਼ਾਨਚੀ ਅਸੀਮ ਕੁਮਾਰ, ਪ੍ਰੈਸ ਸਕੱਤਰ ਗੁਰਦੇਵ ਸਿੰਘ, ਬਲਜੀਤ ਸਿੰਘ, ਓਮ ਪ੍ਰਕਾਸ਼, ਪਿ੍ੰਸੀਪਲ ਰਾਜੇਸ਼ ਮੰਗਲ, ਰਵੀ ਗਾਂਧੀ, ਭਵਨੀਸ਼ ਕੁਮਾਰ ਅਤੇ ਹੋਰ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜੀ. ਆਰ. ਪੀ. ਦੇ ਐੱਸ. ਪੀ. ਨੇ ਪਠਾਨਕੋਟ ਕੈਂਟ ਸਟੇਸ਼ਨ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਸਮਰ ਕੈਂਪ ਦੌਰਾਨ ਸਰਕਾਰੀ ਮਿਡਲ ਸਕੂਲ ਮਾਜਰਾ ਵਿਖੇ ਲਗਾਏ ਬੂਟੇ <br/>
Ad Position 24