10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜੀ. ਆਰ. ਪੀ. ਦੇ ਐੱਸ. ਪੀ. ਨੇ ਪਠਾਨਕੋਟ ਕੈਂਟ ਸਟੇਸ਼ਨ ਦਾ ਕੀਤਾ ਨਿਰੀਖਣ

Ad Position 21
No active advertisement
ਅਜੀਤ ਡੈਸਕ 03-06-2025
ਪਠਾਨਕੋਟ, 2 ਜੂਨ (ਵਿਨੋਦ)-ਸੋਮਵਾਰ ਨੂੰ ਜੀ. ਆਰ. ਪੀ. ਜਲੰਧਰ ਡਵੀਜ਼ਨ ਦੇ ਐੱਸ. ਪੀ. ਗੁਰਵਿੰਦਰ ਸਿੰਘ ਨੇ ਪਠਾਨਕੋਟ ਕੈਂਟ ਸਟੇਸ਼ਨ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਪਲੇਟਫ਼ਾਰਮ ਨੰਬਰ-1 'ਤੇ ਪਹੁੰਚਣ ਵਾਲੀ ਲੰਬੀ ਦੂਰੀ ਦੀ ਰੇਲਗੱਡੀ ਦੇ ਅੰਦਰ ਵਿਸ਼ੇਸ਼ ਤੌਰ 'ਤੇ ਜਾਂਚ ਕੀਤੀ ਅਤੇ ਯਾਤਰੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੁਝ ਵੀ ਸ਼ੱਕੀ ਦਿਖਾਈ ਦਿੰਦਾ ਹੈ ਤਾਂ ਉਹ ਤੁਰੰਤ ਜੀ. ਆਰ. ਪੀ., ਆਰ. ਪੀ. ਐਫ. ਅਤੇ ਜ਼ਿਲ੍ਹਾ ਪੁਲਿਸ ਨੂੰ ਪਹਿਲ ਦੇ ਆਧਾਰ 'ਤੇ ਸੂਚਿਤ ਕਰਨ | ਐੱਸ. ਪੀ. ਗੁਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਧਿਕਾਰ ਖੇਤਰ ਵਿਚ ਤਾਇਨਾਤ ਜੀ. ਆਰ. ਪੀ. ਸੁਰੱਖਿਆ ਕਰਮਚਾਰੀਆਂ ਨਾਲ ਇਕ ਤਲਾਸ਼ੀ ਮੁਹਿੰਮ ਚਲਾਈ ਹੈ | ਇਸ ਕਾਰਵਾਈ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ ਪਰ ਰੇਲਵੇ ਯਾਤਰੀਆਂ ਨੂੰ ਜਾਗਰੂਕ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੋਈ ਸ਼ੱਕੀ ਵਿਅਕਤੀ ਜਾਂ ਸ਼ੱਕੀ ਚੀਜ਼ ਦਿਖਾਈ ਦਿੰਦੀ ਹੈ ਤਾਂ ਉਨ੍ਹਾਂ ਨੂੰ ਜੀ. ਆਰ. ਪੀ. ਨੂੰ ਸੂਚਿਤ ਕਰਨਾ ਚਾਹੀਦਾ ਹੈ | ਟੀਮਾਂ ਨੇ ਰੇਲਵੇ ਸਟੇਸ਼ਨਾਂ ਦੇ ਬਾਹਰ ਪਾਰਕਿੰਗ ਖੇਤਰ ਵਿਚ ਵੀ ਤਲਾਸ਼ੀ ਮੁਹਿੰਮ ਚਲਾਈ | ਮੀਡੀਆ ਕਰਮਚਾਰੀਆਂ ਵਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਐੱਸ. ਪੀ. ਗੁਰਵਿੰਦਰ ਸਿੰਘ ਨੇ ਕਿਹਾ ਕਿ ਰੇਲਵੇ ਪਲੇਟਫ਼ਾਰਮ ਨੰਬਰ ਤਿੰਨ ਵੱਲ ਇਕ ਖੁੱਲ੍ਹਾ ਖੇਤਰ ਹੈ | ਇਸ ਦੀ ਸੀਮਾ ਲਈ ਵਿਭਾਗ ਵਲੋਂ ਇਕ ਲਿਖਤੀ ਬੇਨਤੀ ਭੇਜੀ ਗਈ ਹੈ, ਜੋ ਰੇਲਵੇ ਅਧਿਕਾਰੀਆਂ ਦੇ ਵਿਚਾਰ ਅਧੀਨ ਹੈ | ਉਨ੍ਹਾਂ ਕਿਹਾ ਕਿ ਜੀ. ਆਰ. ਪੀ. ਵਲੋਂ ਸੀ. ਸੀ. ਟੀ.ਵੀ. ਲਈ ਇਕ ਪ੍ਰਸਤਾਵ ਵੀ ਭੇਜਿਆ ਗਿਆ ਹੈ ਜੋ ਸ਼ਾਇਦ ਜਲਦੀ ਹੀ ਪਾਸ ਹੋ ਜਾਵੇਗਾ | ਇਸ ਨਾਲ ਅਪਰਾਧੀਆਂ 'ਤੇ ਤਿੱਖੀ ਨਜ਼ਰ ਰਹੇਗੀ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਜੀ. ਆਰ. ਪੀ. ਨੇ ਡਵੀਜ਼ਨ ਦੇ ਅਧੀਨ ਆਉਣ ਵਾਲੇ ਵੱਖ-ਵੱਖ ਖੇਤਰਾਂ ਵਿਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਰੁਜ਼ਗਾਰ ਐਕਸਚੇਂਜ ਨਾਲ ਰਜਿਸਟਰਡ ਐਸ. ਸੀ./ ਐਸ. ਟੀ. ਉਮੀਦਵਾਰਾਂ ਲਈ ਮੁਫ਼ਤ ਸਿਖਲਾਈ <br/> ਅਗਲੀ ਖ਼ਬਰ ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਸਮਾਨ ਭੇਟ <br/>
Ad Position 24