10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਡਿਪਟੀ ਡਾਇਰੈਕਟਰ ਮੁਕੇਸ਼ ਮਿੱਤਰ ਵਲੋਂ ਪਸ਼ੂ ਹਸਪਤਾਲਾਂ ਦੀ ਕੀਤੀ ਗਈ ਚੈਕਿੰਗ <br/>

Ad Position 21
No active advertisement
ਅਜੀਤ ਡੈਸਕ 03-06-2025
ਪਠਾਨਕੋਟ, 2 ਜੂਨ (ਵਿਨੋਦ)-ਡਿਪਟੀ ਡਾਇਰੈਕਟਰ ਡਾ: ਮੁਕੇਸ਼ ਮਿੱਤਲ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਪਠਾਨਕੋਟ ਡਾ: ਵਿਜੇ ਕੁਮਾਰ ਵਲੋਂ ਤਹਿਸੀਲ ਪਠਾਨਕੋਟ ਦੇ ਵੱਖ-ਵੱਖ ਪਸ਼ੂ ਹਸਪਤਾਲਾਂ ਦਾ ਦੌਰਾ ਕਰ ਉਨ੍ਹਾਂ ਦੀ ਚੈਕਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡਾ: ਮੁਕੇਸ਼ ਮਿੱਤਲ ਅਤੇ ਸੀਨੀਅਰ ਵੈਟਰਨਰੀ ਅਫ਼ਸਰ ਡਾ: ਵਿਜੇ ਕੁਮਾਰ ਨੇ ਦੱਸਿਆ ਕਿ ਮਾਨਯੋਗ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆ ਦੀ ਯੋਗ ਅਗਵਾਈ ਹੇਠ ਅਤੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਠਾਨਕੋਟ ਦੀਆਂ ਪਸ਼ੂ ਸੰਸਥਾਵਾਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਸਿਵਲ ਪਸ਼ੂ ਡਿਸਪੈਂਸਰੀ ਮੀਰਥਲ, ਸਿਵਲ ਪਸ਼ੂ ਹਸਪਤਾਲ ਘਿਆਲਾ, ਸਿਵਲ ਪਸ਼ੂ ਹਸਪਤਾਲ ਨੰਗਲਭੂਰ ਦੀ ਚੈਕਿੰਗ ਕੀਤੀ ਗਈ | ਚੈਕਿੰਗ ਦੌਰਾਨ ਪਸ਼ੂ ਸੰਸਥਾਵਾਂ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਪਾਏ ਗਏ ਅਤੇ ਸੰਸਥਾਵਾਂ ਦੀ ਸਾਫ਼ ਸਫ਼ਾਈ ਤੇ ਰਿਕਾਰਡ ਠੀਕ ਪਾਇਆ ਗਿਆ | ਡਾ: ਮੁਕੇਸ਼ ਮਿੱਤਲ ਨੇ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਵੈਟਰਨਰੀ ਅਫ਼ਸਰ, ਵੈਟਰਨਰੀ ਇੰਸਪੈਕਟਰ ਅਤੇ ਵੈਟਰਨਰੀ ਸਰਵਿਸ ਪ੍ਰੋਵਾਈਡਰਾਂ ਨੂੰ ਹਦਾਇਤ ਕੀਤੀ ਹੈ ਕਿ ਪਸ਼ੂ ਪਾਲਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਬਿਹਤਰ ਸਹੂਲਤਾਂ ਦੇਣ ਲਈ ਹਰੇਕ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਪਸ਼ੂ ਪਾਲਕਾਂ ਨੂੰ ਹਰੇਕ ਸਰਕਾਰੀ ਸਹੂਲਤਾਂ ਮੁਹੱਈਆ ਕਰਵਾਉਣਾ ਲਾਜ਼ਮੀ ਬਣਾਉਣ |

Ad Position 22
No active advertisement
ਪਿਛਲੀ ਖ਼ਬਰ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਲਗਾਇਆ ਪ੍ਰਦੂਸ਼ਣ ਜਾਂਚ ਕੈਂਪ <br/> ਅਗਲੀ ਖ਼ਬਰ ਰੁਜ਼ਗਾਰ ਐਕਸਚੇਂਜ ਨਾਲ ਰਜਿਸਟਰਡ ਐਸ. ਸੀ./ ਐਸ. ਟੀ. ਉਮੀਦਵਾਰਾਂ ਲਈ ਮੁਫ਼ਤ ਸਿਖਲਾਈ <br/>
Ad Position 24