18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਬਟਾਲਾ ਰੇਲਵੇ ਸਟੇਸ਼ਨ 'ਤੇ ਪੁਲਿਸ ਨੇ ਕੀਤੀ ਵਿਸ਼ੇਸ਼ ਜਾਂਚ <br/>

Ad Position 21
No active advertisement
ਅਜੀਤ ਡੈਸਕ 04-06-2025
ਬਟਾਲਾ, 3 ਜੂਨ (ਸਤਿੰਦਰ ਸਿੰਘ)-ਬਟਾਲਾ ਰੇਲਵੇ ਸਟੇਸ਼ਨ ਤੇ ਹੋਰ ਥਾਂਵਾਂ 'ਤੇ ਰੇਲਵੇ ਪੁਲਿਸ ਵੱਲੋਂ ਡੀ. ਐੱਸ. ਪੀ. ਕਸਤੂਰੀ ਲਾਲ ਦੀ ਅਗਵਾਈ ਵਿਚ ਸਟੇਸ਼ਨ 'ਤੇ ਆਉਣ-ਜਾਣ ਵਾਲੀਆਂ ਗੱਡੀਆਂ ਤੇ ਯਾਤਰੀਆਂ ਦੇ ਸਾਮਾਨ ਦੀ ਜਾਂਚ ਕੀਤੀ ਗਈ | ਇਸ ਮੌਕੇ ਡੀ. ਐੱਸ. ਪੀ. ਕਸਤੂਰੀ ਲਾਲ ਨੇ ਦੱਸਿਆ ਕਿ ਰੇਲਵੇ ਪੁਲਿਸ ਦੇ ਸਹਿਯੋਗ ਨਾਲ ਬਟਾਲਾ ਰੇਲਵੇ ਸਟੇਸ਼ਨ ਤੇ ਹੋਰ ਥਾਂਵਾਂ 'ਤੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ | ਉਨ੍ਹਾਂ ਨੇ ਯਾਤਰੀਆਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਲਾਵਾਰਸ ਵਸਤੂ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਇਹ ਜਾਂਚ ਅਭਿਆਨ ਕੇਵਲ ਸੁਰੱਖਿਆ ਲਈ ਹੀ ਕੀਤਾ ਗਿਆ ਹੈ | ਇਸ ਮੌਕੇ ਰੇਲਵੇ ਪੁਲਿਸ ਇੰਚਾਰਜ ਦਲੀਪ ਸਿੰਘ, ਏ ਐੱਸ ਆਈ ਹਰਦੀਪ ਸਿੰਘ ਤੇ ਹੋਰ ਮੁਲਾਜ਼ਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਏਡਿਡ ਕਾਲਜ ਅਧਿਆਪਕਾਂ ਵਲੋਂ 14 ਜੂਨ ਨੂੰ ਲੁਧਿਆਣਾ ਤੋਂ 'ਆਪ' ਉਮੀਦਵਾਰ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ ਅਗਲੀ ਖ਼ਬਰ ਪਾਕਿ ਸਥਿਤ ਆਚਾਰੀਆ ਆਤਮਾਨੰਦ ਦੀ ਸਮਾਧ 'ਤੇ ਬਰਸੀ ਮਨਾਈ
Ad Position 24