18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਏਡਿਡ ਕਾਲਜ ਅਧਿਆਪਕਾਂ ਵਲੋਂ 14 ਜੂਨ ਨੂੰ ਲੁਧਿਆਣਾ ਤੋਂ 'ਆਪ' ਉਮੀਦਵਾਰ ਦੀ ਰਿਹਾਇਸ਼ ਅੱਗੇ ਪ੍ਰਦਰਸ਼ਨ ਕਰਨ ਦਾ ਐਲਾਨ

Ad Position 21
No active advertisement
ਅਜੀਤ ਡੈਸਕ 04-06-2025
ਬਟਾਲਾ, 3 ਜੂਨ (ਸਤਿੰਦਰ ਸਿੰਘ)-ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਨੇ ਉਚੇਰੀ ਸਿੱਖਿਆ ਵਿਭਾਗ ਦੀ ਮਾੜੀ ਕਾਰਗੁਜ਼ਾਰੀ ਦੇ ਚਲਦਿਆਂ 'ਆਪ' ਸਰਕਾਰ ਨੂੰ ਲੁਧਿਆਣਾ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਵਿਚ ਘੇਰਨ ਲਈ 14 ਜੂਨ ਨੂੰ ਆਪ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ | ਪੀ ਸੀ ਸੀ ਟੀ ਯੂ ਦੇ ਜਨਰਲ ਸਕੱਤਰ ਡਾ. ਐੱਸ. ਐੱਸ. ਰੰਧਾਵਾ ਨੇ ਬੇਰਿੰਗ ਕਾਲਜ ਵਿਖੇ ਦਿੱਤੇ ਧਰਨੇ ਦੌਰਾਨ ਦੱਸਿਆ ਕਿ ਉਚੇਰੀ ਸਿੱਖਿਆ ਵਿਭਾਗ ਏਡਿਡ ਕਾਲਜ ਅਧਿਆਪਕਾਂ ਨੂੰ ਪਿਛਲੇ 5 ਮਹੀਨਿਆਂ ਤੋਂ ਤਨਖਾਹ ਦੀ ਗ੍ਰਾਂਟ ਜਾਰੀ ਕਰਨ ਵਿਚ ਅਸਫ਼ਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸੂਬੇ ਦੀ ਸੱਭ ਤੋਂ ਪੁਰਾਣੀ ਤੇ ਸੱਭ ਤੋਂ ਵੱਡੀ ਕਾਲਜ ਅਧਿਆਪਕ ਜਥੇਬੰਦੀ ਪੀ ਸੀ ਸੀ ਟੀ ਯੂ ਵਲੋਂ ਉਚੇਰੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਹਰੇਕ ਮਹੀਨੇ ਰੈਗੂਲਰ ਗ੍ਰਾਂਟ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਉਚੇਰੀ ਸਿੱਖਿਆ ਵਿਭਾਗ ਦੇ ਕੰਨ 'ਤੇ ਜੂੰ ਨਹੀਂ ਸਰਕ ਰਹੀ | ਸੂਬਾਈ ਪ੍ਰਧਾਨ ਡਾ. ਸੀਮਾ ਜੇਤਲੀ ਨੇ 'ਆਪ' ਸਰਕਾਰ ਨੂੰ ਲੁਧਿਆਣਾ ਦੀ ਜ਼ਿਮਨੀ ਚੋਣ ਵਿਚ ਕਾਲਜ ਅਧਿਆਪਕਾਂ ਦੇ ਜ਼ਬਰਦਸਤ ਰੋਸ ਦਾ ਸਾਹਮਣਾ ਕਰਨ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਅਜੇ 14 ਜੂਨ ਨੂੰ 11 ਵਜੇ ਅਸੀਂ ਸੰਕੇਤਕ ਰੋਸ ਪ੍ਰਦਰਸ਼ਨ ਦਾ ਹੀ ਫ਼ੈਸਲਾ ਕੀਤਾ ਹੈ , ਜੇਕਰ ਸਰਕਾਰ ਵਲੋਂ ਏਡਿਡ ਕਾਲਜਾਂ ਦੀ ਗ੍ਰਾਂਟ ਨੂੰ ਮਹੀਨਾਵਾਰ ਰੈਗੂਲਰ ਕਰਨ ਲਈ ਤੁਰੰਤ ਕੋਈ ਪੁਖ਼ਤਾ ਕਦਮ ਨਾ ਚੁੱਕੇ ਗਏ ਤਾਂ ਜਥੇਬੰਦੀ ਵਲੋਂ ਆਪਣੀ ਮੂਲਭੂਤ ਜ਼ਰੂਰਤ ਤਨਖਾਹ ਦੀ ਬਹਾਲੀ ਲਈ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਸਾਂਝੇ ਮੁਹਾਜ਼ ਤਹਿਤ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਏਆਈਫਕਟੋ ਦੇ ਉਪ ਪ੍ਰਧਾਨ ਡਾ. ਵਿਨੇ ਸੋਫ਼ਤ ਨੇ ਆਲ ਇੰਡੀਆ ਪੱਧਰ ਉੱਤੇ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੂੰ ਸਭ ਤੋਂ ਫਾਡੀ ਦੱਸਦੇ ਹੋਏ ਕਿਹਾ ਕਿ ਪੰਜਾਬ ਦੇਸ਼ ਦਾ ਇਕਲੌਤਾ ਅਜਿਹਾ ਸੂਬਾ ਹੈ, ਜੋ ਸੂਬੇ ਦੇ ਏਡਿਡ ਕਾਲਜ ਅਧਿਆਪਕਾਂ ਨੂੰ ਹਾਲੇ ਤੱਕ 1 ਜਨਵਰੀ 2016 ਤੋਂ ਲਾਗੂ ਹੋਣ ਵਾਲੇ 7ਵੇਂ ਪੇਅ-ਕਮਿਸ਼ਨ ਦਾ ਲਾਭ ਵੀ ਨਹੀਂ ਦੇ ਸਕਿਆ |
Ad Position 22
No active advertisement
ਪਿਛਲੀ ਖ਼ਬਰ ਬਠਿੰਡਾ ਦੇ ਪਿੰਡ ਕੱਸੋਵਾਲ 'ਚੋਂ ਨਾਲਾ ਕੱਢਣ ਦੌਰਾਨ ਪੈਦਾ ਹੋਏ ਮਾਹੌਲ ਨੂੰ ਲੈ ਕੇ ਕਿਸਾਨਾਂ ਨੇ ਡੀ. ਸੀ ਦਫ਼ਤਰ ਸਾਹਮਣ... ਅਗਲੀ ਖ਼ਬਰ ਬਟਾਲਾ ਰੇਲਵੇ ਸਟੇਸ਼ਨ 'ਤੇ ਪੁਲਿਸ ਨੇ ਕੀਤੀ ਵਿਸ਼ੇਸ਼ ਜਾਂਚ <br/>
Ad Position 24