18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣ ਵਿਖੇ 31ਵੀਂ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦਾ ਸਵਾਗਤ <br/>

Ad Position 21
No active advertisement
ਅਜੀਤ ਡੈਸਕ 04-06-2025
ਬਟਾਲਾ, 3 ਜੂਨ (ਸਤਿੰਦਰ ਸਿੰਘ)-ਸੰਤ ਬਾਬਾ ਹਜ਼ਾਰਾ ਸਿੰਘ ਦੇ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣਾ ਵਿਖੇ ਡੇਰਾ ਬਾਬਾ ਨਾਨਕ ਤੋਂ ਆਰੰਭ ਹੋਈ 31ਵੀਂ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਦਾ ਕਾਰ ਸੇਵਾ ਮੁਖੀ ਬਾਬਾ ਅਮਰੀਕ ਸਿੰਘ ਤੇ ਬਾਬਾ ਤਰਨਜੀਤ ਸਿੰਘ ਖ਼ਾਲਸਾ ਨੇ ਇਲਾਕੇ ਦੀਆਂ ਸੰਗਤਾਂ ਸਮੇਤ ਭਰਵਾਂ ਸਵਾਗਤ ਕੀਤਾ | ਇਹ ਯਾਤਰਾ ਸ੍ਰੀ ਹੇਮਕੁੰਟ ਸਾਹਿਬ ਪੈਦਲ ਯਾਤਰਾ ਸੁਸਾਇਟੀ ਬਟਾਲਾ ਵਲੋਂ ਵਿਸ਼ਵ ਸ਼ਾਂਤੀ, ਆਪਸੀ ਭਾਈਚਾਰੇ ਤੇ ਸਰਬੱਤ ਦੇ ਭਲੇ ਲਈ ਨਾਮ ਸਿਮਰਨ ਕਰਦੀ ਹੋਈ ਡੇਰਾ ਬਾਬਾ ਨਾਨਕ ਤੋਂ ਆਰੰੰਭ ਕੀਤੀ ਗਈ ਜੋ ਅੱਜ ਨਿੱਕੇ ਘੁੰਮਣ ਵਿਖੇ ਪਹੁੰਚੀ | ਇਸ ਮੌਕੇ ਬਾਬਾ ਅਮਰੀਕ ਸਿੰਘ ਤੇ ਬਾਬਾ ਤਰਨਜੀਤ ਸਿੰਘ ਖ਼ਾਲਸਾ ਨੇ ਪੈਦਲ ਯਾਤਰਾ ਦੇ ਪ੍ਰਬੰਧਕਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਨੰਬਰਦਾਰ ਕੁਲਜੀਤ ਸਿੰਘ ਘੁੰਮਣ, ਕਰਮਜੀਤ ਸਿੰਘ ਘੁੰਮਣ, ਗੁਰਬਚਨ ਸਿੰਘ ਪਵਾਰ, ਕਿਰਪਾਲ ਸਿੰਘ ਢੀਂਡਸਾ, ਉਧਮ ਸਿੰਘ ਘੁੰਮਣ, ਗੁਰਦੇਵ ਸਿੰਘ ਰੰਧਾਵਾ, ਜਗਜੀਤ ਸਿੰਘ ਜੱਗੀ, ਪਰਮਿੰਦਰ ਸਿੰਘ ਪੰਮਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਫਰਦ ਕੇਂਦਰ ਦੇ ਮੁਲਾਜ਼ਮਾਂ ਨੇ ਤਨਖਾਹਾਂ ਨਾ ਮਿਲਣ ਕਾਰਨ ਕੀਤੀ ਹੜਤਾਲ <br/> ਅਗਲੀ ਖ਼ਬਰ ਗੁਰਦਾਸਪੁਰ ਫ਼ਰਦ ਕੇਂਦਰ ਦੇ ਮੁਲਾਜ਼ਮਾਂ ਨੇ ਕੀਤੀ ਕਲਮ ਛੋੜ ਹੜਤਾਲ
Ad Position 24