18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕਿਸਾਨ ਆਗੂਆਂ 'ਤੇ ਹੋਏ ਪਰਚਿਆਂ ਵਿਰੁੱਧ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ-ਐੱਸ. ਐੱਸ. ਪੀ. ਬਟਾਲਾ ਨੂੰ ਦਿੱਤਾ ਮੰਗ ਪੱਤਰ <br/>

Ad Position 21
No active advertisement
ਕਿਸਾਨ ਆਗੂਆਂ 'ਤੇ ਹੋਏ ਪਰਚਿਆਂ ਵਿਰੁੱਧ ਰੋਸ ਪ੍ਰਦਰਸ਼ਨ ਕਰਦੀਆਂ ਕਿਸਾਨ ਯੂਨੀਅਨਾਂ | ਤਸਵੀਰ : ਜਤਿੰਦਰ ਕੱਦ <br/> 04-06-2025
ਬਟਾਲਾ, 3 ਜੂਨ (ਹਰਦੇਵ ਸਿੰਘ ਸੰਧੂ)-ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿਚ ਬਟਾਲਾ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਸ਼ਹੀਦ ਭਾਈ ਸੁੱਖਾ ਸਿੰਘ-ਮਹਿਤਾਬ ਸਿੰਘ ਪਾਰਕ ਬਟਾਲਾ ਵਿਖੇ ਇਕੱਤਰ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਉਪਰੰਤ ਸ਼ਹਿਰ ਅੰਦਰ ਰੋਸ ਮਾਰਚ ਕਰਦਿਆਂ ਐੱਸ. ਐੱਸ. ਪੀ. ਦਫ਼ਤਰ ਪਹੁੰਚ ਕੇ ਐੱਸ. ਐੱਸ. ਪੀ. ਬਟਾਲਾ ਦੇ ਨਾਂਅ ਇਕ ਮੰਗ ਪੱਤਰ ਡਿਪਟੀ ਟੀ. ਪੀ. ਸਿੰਘ ਗੋਰਾਇਆ ਨੂੰ ਦਿੱਤਾ ਗਿਆ | ਇਸ ਬਾਰੇ ਕਿਸਾਨ ਆਗੂਆਂ ਨੇ ਦੱਸਿਆ ਕਿ ਐੱਸ. ਐੱਸ. ਪੀ. ਤੋਂ ਮੰਗ ਕੀਤੀ ਗਈ ਹੈ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਾਜਗੁਰਵਿੰਦਰ ਸਿੰਘ ਲਾਡੀ ਘੁਮਾਣ ਤੇ ਕਿਸਾਨ ਮਜ਼ਦੂਰ ਨੌਜਵਾਨ ਏਕਤਾ ਪੰਜਾਬ ਦੇ ਬਲਾਕ ਬਟਾਲਾ ਪ੍ਰਧਾਨ ਸ਼ੇਰੇ ਪੰਜਾਬ ਸਿੰਘ ਵਿਚ ਉਪਰ ਦਰਜ ਹੋਏ ਮਾਮਲਿਆਂ ਦੀ ਚੰਗੀ ਤਰ੍ਹਾਂ ਪੜਤਾਲ ਕਰ ਕੇ ਇਨ੍ਹਾਂ ਮਾਮਲਿਆਂ ਨੂੰ ਰੱਦ ਕੀਤਾ ਜਾਵੇ | ਡੀ. ਐੱਸ. ਪੀ. ਟੀ. ਪੀ. ਸਿੰਘ ਗੁਰਾਇਆ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਵਲੋਂ ਜਿਹੜਾ ਮੰਗ ਪੱਤਰ ਦਿੱਤਾ ਗਿਆ, ਉਸ ਦੀ ਜਲਦੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਗੁਰਵਿੰਦਰ ਸਿੰਘ ਬਾਜਵਾ ਕੌਮੀ ਇਨਸਾਫ਼ ਮੋਰਚਾ, ਲਖਵਿੰਦਰ ਸਿੰਘ ਭਾਰਤੀ ਕਿਸਾਨ ਯੂਨੀਅਨ, ਬਲਦੇਵ ਸਿੰਘ ਖਹਿਰਾ ਕੁੱਲ ਹਿੰਦ ਕਿਸਾਨ ਸਭਾ, ਨਰਿੰਦਰ ਸਿੰਘ ਕੋਟਲਾ ਬਾਮਾ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਹਰਭਜਨ ਸਿੰਘ ਕੁੱਲ ਹਿੰਦ ਕਿਸਾਨ ਸਭਾ ਗਰੇਵਾਲ, ਕੁਲਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ. ਕ੍ਰਾਂਤੀਕਾਰੀ, ਬਲਵਿੰਦਰ ਸਿੰਘ ਸੇਵਾ ਮੁਕਤ ਸੈਨਿਕ ਸੰਘਰਸ਼ ਕਮੇਟੀ, ਗੁਰਵਿੰਦਰ ਸਿੰਘ ਬੀ.ਕੇ.ਯੂ. ਡਕੌਂਦਾ, ਗੁਰਪ੍ਰੀਤ ਸਿੰਘ ਬੀ.ਕੇ.ਯੂ. ਕਾਦੀਆਂ, ਜਗੀਰ ਸਿੰਘ ਪੰਜਾਬ ਨਿਰਮਾਣ ਯੂਨੀਅਨ, ਦਿਲਬਾਗ ਸਿੰਘ ਕਿਰਤੀ ਕਿਸਾਨ ਯੂਨੀਅਨ, ਸਤਬੀਰ ਸਿੰਘ ਸੁਲਤਾਨੀ, ਸੁਖਦੇਵ ਸਿੰਘ ਭਾਗੋਵਾਲ, ਗੁਰਮੀਤ ਸਿੰਘ ਬਖ਼ਤਪੁਰ, ਮੁਖਤਾਰ ਸਿੰਘ ਉਗਰੇਵਾਲ ਪੰਜਾਬ ਕਿਸਾਨ ਮਜ਼ਦੂਰ ਯੂਨੀਅਨ, ਗਿਆਨੀ ਦਵਿੰਦਰ ਸਿੰਘ, ਬਲਵਿੰਦਰ ਸਿੰਘ ਧੁੱਪਸੜੀ, ਬਾਬਾ ਗੁਰਮੇਜ਼ ਸਿੰਘ ਦਾਬਾਂਵਾਲ, ਨਿਰਮਲ ਸਿੰਘ ਸਾਗਰਪੁਰ, ਅਮਰੀਕ ਸਿੰਘ ਖਹਿਰਾ, ਨਿਰਮਲ ਸਿੰਘ ਦਾਬਾਂਵਾਲ, ਕੁਲਦੀਪ ਸਿੰਘ ਦਾਦੂਯੋਧ, ਲਖਵਿੰਦਰ ਸਿੰਘ, ਬਚਨ ਸਿੰਘ ਭੰਬੋਈ, ਗੁਲਜਾਰ ਸਿੰਘ, ਬਲਬੀਰ ਸਿੰਘ, ਰਘਬੀਰ ਸਿੰਘ, ਦਲਜੀਤ ਸਿੰਘ, ਸਮਸ਼ੇਰ ਸਿੰਘ ਨਵਾਂ ਪਿੰਡ, ਸਵਿੰਦਰ ਸਿੰਘ, ਜਤਿੰਦਰ ਸਿੰਘ ਦਾਬਾਂਵਾਲ, ਸੁਖਜਿੰਦਰ ਸਿੰਘ ਚੌਹਾਨ, ਲਖਵਿੰਦਰ ਸਿੰਘ ਸਾਗਰਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਮੁਰਾਦਪੁਰ ਵਿਚ ਨਸ਼ਾ ਵੇਚਣ ਵਾਲੇ ਨੂੰ ਫੜਨ ਲਈ ਪੁਲਿਸ ਕਰ ਰਹੀ ਜੱਦੋ-ਜਹਿਦ ਅਗਲੀ ਖ਼ਬਰ ਹੱਕਾਂ ਤੋਂ ਵਾਂਝੇ ਹਜ਼ਾਰਾਂ ਕੰਪਿਊਟਰ ਅਧਿਆਪਕ ਕੱਲ੍ਹ ਲੁਧਿਆਣਾ ਪੱਛਮੀ ਹਲਕੇ 'ਚ ਕਰਨਗੇ ਰੋਸ ਮਾਰਚ
Ad Position 24