ਬਟਾਲਾ, 3 ਜੂਨ (ਰਾਕੇਸ਼ ਰੇਖੀ)-ਨਾਜਾਇਜ਼ ਰਿਵਾਲਵਰ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਨੌਜਵਾਨ ਦੇ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਥਾਣਾ ਫ਼ਤਹਿਗੜ੍ਹ ਚੂੜੀਆਂ ਦੇ ਏ. ਐੱਸ. ਆਈ. ਵਰਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ | ਇਸ ਦੌਰਾਨ ਜਦੋਂ ਪੁਲਿਸ ਰਵਿਦਾਸ ਚੌਕ ਨੇੜੇ ਪਹੁੰਚੀ ਤਾਂ ਸੂਚਨਾ ਮਿਲੀ ਕਿ ਤੇਜਾ ਕਲਾਂ ਦਾ ਰਹਿਣ ਵਾਲਾ ਸੰਦੀਪ ਸਿੰਘ ਉਰਫ਼ ਸੋਨੂੰ ਜਿਸ ਦੇ ਕੋਲ ਨਾਜਾਇਜ਼ ਰਿਵਾਲਵਰ ਹੈ, ਉਹ ਇਸ ਨੂੰ ਵੇਚਣ ਦੀ ਕੋਸ਼ਿਸ਼ ਕਰ ਰਿਹਾ ਹੈ ਅਤੇ ਬੱਸ ਸਟੈਂਡ ਫ਼ਤਹਿਗੜ੍ਹ ਚੂੜੀਆਂ ਨੇੜੇ ਰਿਵਾਲਵਰ ਸਮੇਤ ਘੁੰਮ ਰਿਹਾ ਹੈ | ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਸੋਨੂੰ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਨੂੰ ਗਿ੍ਫ਼ਤਾਰ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ |