18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸ਼ਾਲਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ 'ਚ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 04-06-2025
ਗੁਰਦਾਸਪੁਰ, 3 ਜੂਨ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ | ਸ਼ਾਲਾ ਪੁਲਿਸ ਦੇ ਏ. ਐਸ. ਆਈ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਿਸ ਪਾਰਟੀ ਭਟੀਆ ਮੋੜ ਨਜ਼ਦੀਕ ਗੁਦਾਮ ਤੋਂ ਸੰਤੋਖ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਨੌਸ਼ਹਿਰਾ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਤੇ 1200 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਏ. ਐਸ. ਆਈ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਪੁਰਾਣਾ ਸ਼ਾਲਾ ਮੋੜ ਨੇੜੇ ਪੈਟਰੋਲ ਪੰਪ ਪੁੱਜੇ ਤਾਂ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਗਗਨਦੀਪ ਪੁੱਤਰ ਪਾਲਾ ਮਸੀਹ, ਰਿੰਕੂ ਮਸੀਹ ਪੁੱਤਰ ਸੁਨੀਲ ਮਸੀਹ ਵਾਸੀ ਹਯਾਤ ਨਗਰ ਜੋ ਜ਼ਹਿਰੀਲੇ/ਗੈਰ ਸਿਹਤਮੰਦ ਪਦਾਰਥਾਂ ਤੋਂ ਤਿਆਰ ਕੀਤੀ ਸ਼ਰਾਬ ਨਾਜਾਇਜ਼ ਵੇਚਣ ਦਾ ਧੰਦਾ ਕਰਦੇ ਹਨ, ਜਿਸ ਦੀ ਕੋਈ ਡਿਗਰੀ ਨਹੀਂ ਹੈ | ਇਸ ਬਾਰੇ ਇਤਲਾਹ ਮਿਲਣ 'ਤੇ ਤਫ਼ਤੀਸ਼ੀ ਅਫ਼ਸਰ ਨੇ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਬਿਜਲੀ ਘਰ ਪੁਰਾਣਾ ਸ਼ਾਲਾ ਨਾਕਾਬੰਦੀ ਕਰਕੇ ਉਕਤ ਵਿਅਕਤੀਆਂ ਨੂੰ 15 ਹਜ਼ਾਰ ਐਮ. ਐਲ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਗਗਨ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਨਾਜਾਇਜ਼ ਰਿਵਾਲਵਰ ਰੱਖਣ ਦੇ ਦੋਸ਼ ਤਹਿਤ ਨੌਜਵਾਨ ਦੇ ਖ਼ਿਲਾਫ਼ ਮਾਮਲਾ ਦਰਜ
Ad Position 24