19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸਰਕਾਰੀ ਪ੍ਰਾਇਮਰੀ ਸਕੂਲ ਗਾਂਧੀ ਕੈਂਪ ਵਿਖੇ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 04-06-2025
ਬਟਾਲਾ, 3 ਜੂਨ (ਸਤਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਗਾਂਧੀ ਕੈਂਪ (ਲੜਕੇ) ਬਟਾਲਾ-2 ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਖਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਸੈਂਟਰ ਮੁੱਖ ਅਧਿਆਪਕ ਰਣਜੀਤ ਸਿੰਘ ਛੀਨਾ, ਸਮੂਹ ਸਟਾਫ਼ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਵਾਸਤੇ ਛਬੀਲ ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਬੱਚਿਆਂ ਵਿਚ ਪੇਂਟਿੰਗ ਮੁਕਾਬਲੇ ਕਰਵਾਏ ਗਏ ਉਪਰੰਤ ਸੈਂਟਰ ਮੁੱਖ ਅਧਿਆਪਕ ਅਤੇ ਐੱਮ. ਸੀ. ਹੀਰਾ ਲਾਲ ਵਲੋਂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸ੍ਰੀਮਤੀ ਨੀਰੂ, ਰਾਜ ਕੁਮਾਰ, ਮਨਪ੍ਰੀਤ ਕੌਰ, ਜਸਬੀਰ ਕੌਰ, ਪਰਮਜੀਤ ਕੌਰ, ਸੁਮਨ ਬਾਲਾ, ਜੋਤੀ, ਵੀਨਾ ਕੁਮਾਰੀ, ਰਾਧਿਕਾ ਸ਼ਰਮਾ, ਅਕਵਿੰਦਰ ਕੌਰ, ਸੰਜੀਵ ਕੁਮਾਰ, ਪੂਜਾ ਭੰਡਾਰੀ, ਗੁਰਦੀਪ ਸਿੰਘ, ਮੋਨਿਕਾ ਆਦਿ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੇਅਰੀ ਉੱਦਮ ਸਿਖਲਾਈ ਕੋਰਸ 9 ਤੋਂ ਅਗਲੀ ਖ਼ਬਰ ਐੱਸ. ਐੱਸ. ਬਾਜਵਾ ਸਕੂਲ ਕਾਦੀਆਂ 'ਚ ਸਮਰ ਕੈਂਪ ਸ਼ੁਰੂ
Ad Position 24