19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਵਿਧਾਇਕ ਨਰੇਸ਼ ਪੁਰੀ ਦੀਆਂ ਕੋਸ਼ਿਸ਼ਾਂ ਸਦਕਾ ਸੁਜਾਨਪੁਰ ਫੂਲ ਪਿਆਰਾ ਸੜਕ ਦਾ ਨਿਰਮਾਣ ਕਾਰਜ ਹੋਇਆ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 04-06-2025
ਸੁਜਾਨਪੁਰ, 3 ਜੂਨ (ਜਗਦੀਪ ਸਿੰਘ)-ਸੁਜਾਨਪੁਰ ਫੂਲ ਪਿਆਰਾ ਸੜਕ ਟੁੱਟਣ ਕਾਰਨ ਉੱਥੋਂ ਲੰਘਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਇਸ ਸਬੰਧੀ ਇਲਾਕਾ ਵਾਸੀਆਂ ਵਲੋਂ ਕਈ ਵਾਰ ਰੋਸ ਪ੍ਰਦਰਸ਼ਨ ਵੀ ਕੀਤੇ ਗਏ | ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਿਸੇ ਵੀ ਰਾਜਨੀਤਿਕ ਆਗੂ ਨੇ ਇਸ ਵੱਲ ਧਿਆਨ ਨਹੀਂ ਦਿੱਤਾ | ਸੜਕ ਦੀ ਹਾਲਤ ਇੰਨੀ ਮਾੜੀ ਸੀ ਕਿ ਲੋਕਾਂ ਨੇ ਉੱਥੋਂ ਲੰਘਣਾ ਬੰਦ ਕਰ ਦਿੱਤਾ ਸੀ ਅਤੇ ਹੋਰ ਰਸਤਿਆਂ ਰਾਹੀਂ ਆਪਣੇ ਘਰਾਂ ਜਾਂ ਕੰਮਾਂ 'ਤੇ ਜਾਂਦੇ ਸਨ | ਜਿਸ ਨੰੂ ਲੈ ਕੇ ਹਲਕਾ ਸੁਜਾਨਪੁਰ ਦੇ ਵਿਧਾਇਕ ਨਰੇਸ਼ ਪੁਰੀ ਵਲੋਂ ਵਿਧਾਨ ਸਭਾ ਵਿਚ ਸਬੰਧਿਤ ਮੰਤਰੀ ਸਾਹਮਣੇ ਇਹ ਮੁੱਦਾ ਉਠਾਇਆ ਗਿਆ ਅਤੇ ਪੰਜਾਬ ਸਰਕਾਰ ਵਲੋਂ ਸੁਜਾਨਪੁਰ ਫੂਲ ਪਿਆਰਾ ਸੜਕ ਦੇ ਨਿਰਮਾਣ ਕਾਰਜ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਸੜਕ ਦਾ ਕੰਮ ਸ਼ੁਰੂ ਕਰਵਾ ਦਿੱਤਾ ਗਿਆ | ਲੋਕਾਂ ਵਲੋਂ ਸੜਕ ਦਾ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਉਣ 'ਤੇ ਨਰੇਸ਼ ਪੁਰੀ ਦਾ ਧੰਨਵਾਦ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਵਲੋਂ ਸਿਵਲ ਹਸਪਤਾਲ ਪਠਾਨਕੋਟ ਨੂੰ ਇਕ ਆਧੁਨਿਕ ਵੀਲ੍ਹਚੇਅਰ ਭੇਟ <br/> ਅਗਲੀ ਖ਼ਬਰ ਜਾਇਦਾਦ ਦੇ ਮਾਮਲੇ ਵਿਚ ਦੋ ਕਰੋੜ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕੇਸ ਦਰਜ <br/>
Ad Position 24