19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਸ਼ਾਹਪੁਰ ਕੰਢੀ ਡੈਮ ਔਸਤੀਆਂ ਦੀ ਭੁੱਖ ਹੜਤਾਲ 63ਵੇਂ ਦਿਨ 'ਚ ਦਾਖ਼ਲ <br/>

Ad Position 21
No active advertisement
ਅਜੀਤ ਡੈਸਕ 04-06-2025
ਸ਼ਾਹਪੁਰ ਕੰਢੀ, 3 ਜੂਨ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਆਪਣੀਆਂ ਮੰਗਾਂ ਨੰੂ ਲੈ ਕੇ ਪ੍ਰਧਾਨ ਬਲਕਾਰ ਸਿੰਘ ਪਠਾਨੀਆ ਦੀ ਅਗਵਾਈ ਹੇਠ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਸ਼ੁਰੂ ਕੀਤੀ ਗਈ ਲੜੀਵਾਰ ਭੁੱਖ ਹੜਤਾਲ 63ਵੇਂ ਦਿਨ ਵਿਚ ਦਾਖ਼ਲ ਹੋ ਗਈ | ਅੱਜ ਭੁੱਖ ਹੜਤਾਲ ਉਪਰ ਬੈਠਣ ਵਾਲਿਆਂ ਵਿਚ ਭਾਗ ਸਿੰਘ ਪੁੱਤਰ ਨੰਦੂ ਰਾਮ, ਰਵੀ ਕੁਮਾਰ ਪੁੱਤਰ ਨਰਸੀ ਰਾਮ, ਧੀਰਜ ਕੁਮਾਰ ਪੁੱਤਰ ਪੂਰਨ ਚੰਦ, ਜਨਕ ਰਾਜ ਪੁੱਤਰ ਬਿਸ਼ਨ ਦਾਸ ਅਤੇ ਅਰਜਨ ਸਿੰਘ ਪੁੱਤਰ ਕਰਨ ਸਿੰਘ ਸ਼ਾਮਿਲ ਸਨ | ਭੁੱਖ ਹੜਤਾਲੀ ਡੈਮ ਔਸਤੀਆਂ ਨੇ ਪੰਜਾਬ ਸਰਕਾਰ ਅਤੇ ਡੈਮ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਡੈਮ ਪ੍ਰਸ਼ਾਸਨ ਦੀ ਮਿਲੀਭੁਗਤ ਨਾਲ ਔਸਤੀਆਂ ਨੰੂ ਬਣਦਾ ਹੱਕ ਰੁਜ਼ਗਾਰ ਨਹੀਂ ਦੇ ਰਿਹਾ | ਉਨ੍ਹਾਂ ਮੰਗ ਕੀਤੀ ਕਿ ਡੈਮ ਔਸਤੀ ਪਰਿਵਾਰਾਂ ਨੰੂ ਆਰ.ਐਂਡ.ਆਰ. ਪਾਲਸੀ ਤਹਿਤ ਨੌਕਰੀਆਂ ਦਿੱਤੀਆਂ ਜਾਣ | ਇਸ ਮੌਕੇ ਪ੍ਰਧਾਨ ਜਸਵੰਤ ਸਿੰਘ ਸੰਧੂ, ਸੰਜੇ, ਮਹਿੰਦਰ ਸਿੰਘ, ਮੇਹਰ ਚੰਦ, ਜੰਗ ਬਹਾਦਰ, ਬਸੰਤ ਸਿੰਘ, ਸਤੀਸ਼ ਕੁਮਾਰ, ਅਕਸ਼ੇ ਕੁਮਾਰ, ਦੇਸ ਰਾਜ, ਸੁਰਜੀਤ ਸਿੰਘ ਪਹਿਲਵਾਨ, ਜਤਿੰਦਰ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਐੱਸ. ਐੱਮ. ਡੀ. ਆਰ. ਐੱਸ. ਡੀ. ਕਾਲਜ ਵਿਚ ਨੋ ਪਲਾਸਟਿਕ ਦਿਵਸ ਮਨਾਇਆ <br/> ਅਗਲੀ ਖ਼ਬਰ ਪਿਛਲੇ ਪੰਜ ਦਿਨਾਂ ਤੋਂ ਪੁਲਿਸ ਪ੍ਰਸ਼ਾਸਨ ਵਲੋਂ ਜ਼ਬਤ ਕੀਤੇ ਟਿੱਪਰਾਂ ਨਾਲ ਟਰੈਫ਼ਿਕ ਜਾਮ ਹੋਣ ਕਾਰਨ ਪ੍ਰੇਸ਼ਾਨ ਲੋਕਾਂ ਨ...
Ad Position 24