19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਪਠਾਨਕੋਟ ਪੁਲਿਸ ਵਲੋਂ ਹੈਰੋਇਨ ਸਮੇਤ 2 ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 04-06-2025
ਪਠਾਨਕੋਟ, 3 ਜੂਨ (ਵਿਨੋਦ)-ਨਸ਼ਿਆਂ ਵਿਰੁੱਧ ਜੰਗ ਤਹਿਤ ਡਵੀਜ਼ਨ ਨੰਬਰ-1 ਦੀ ਪੁਲਿਸ ਨੇ 2 ਵੱਖ-ਵੱਖ ਮਾਮਲਿਆਂ ਵਿਚ 2 ਮੁਲਜ਼ਮਾਂ ਨੂੰ 8.76 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ | ਏ. ਐਸ. ਆਈ. ਦਰਬਾਰੀ ਲਾਲ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਹ ਪੁਲਿਸ ਪਾਰਟੀ ਨਾਲ ਸਰਕਾਰੀ ਕਾਲਜ ਲਮੀਨੀ ਨੇੜੇ ਪਹੁੰਚਿਆ ਤਾਂ ਕਾਲਜ ਦੇ ਪਿਛਲੇ ਪਾਸੇ ਤੋਂ ਪੈਦਲ ਜਾ ਰਿਹਾ ਇਕ ਨੌਜਵਾਨ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਅਤੇ ਪਿੱਛੇ ਮੁੜ ਕੇ ਆਪਣੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ਾ ਸੁੱਟ ਦਿੱਤਾ | ਗੌਰਵ ਸ਼ਰਮਾ ਉਰਫ਼ ਗਿੰਨੀ ਨੂੰ ਫੜ ਲਿਆ ਗਿਆ ਅਤੇ ਜਦੋਂ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ ਵਿਚੋਂ 10.5 ਗ੍ਰਾਮ ਹੈਰੋਇਨ ਮਿਲੀ | ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਦੂਜੇ ਪਾਸੇ ਉਸੇ ਥਾਣੇ ਦੇ ਏ. ਐਸ. ਆਈ. ਸੁਰਿੰਦਰ ਕੁਮਾਰ ਆਪਣੀ ਟੀਮ ਨਾਲ ਕਾਠ ਵਾਲਾ ਪੁਲ ਤੋਂ ਭੜੋਲੀ ਰੇਲਵੇ ਸਟੇਸ਼ਨ ਵੱਲ ਜਾ ਰਹੇ ਸੀ ਕਿ ਸਟੇਸ਼ਨ ਦੇ ਨੇੜੇ ਪਿੰਡ ਤੋਂ ਆ ਰਹੇ ਇਕ ਨੌਜਵਾਨ ਨੇ ਉਸ ਦੀ ਜੇਬ ਵਿਚੋਂ ਇਕ ਲਿਫ਼ਾਫ਼ਾ ਸੁੱਟ ਦਿੱਤਾ | ਮੁਹੱਲਾ ਆਨੰਦਪੁਰ ਰਾੜਾ ਦੇ ਰਹਿਣ ਵਾਲੇ ਰਾਜ ਕੁਮਾਰ ਨੂੰ ਗਿ੍ਫ਼ਤਾਰ ਕਰਕੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ 8.26 ਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਕੀਰਤਨ ਸਮਾਗਮ ਕੱਲ੍ਹ <br/> ਅਗਲੀ ਖ਼ਬਰ ਪੀ. ਓ. ਸਟਾਫ਼ ਵਲੋਂ ਭਗੌੜਾ ਕਾਬੂ <br/>
Ad Position 24