ਪਠਾਨਕੋਟ, 3 ਜੂਨ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਹਾਨ ਕੀਰਤਨ ਸਮਾਗਮ 5 ਜੂਨ ਵੀਰਵਾਰ ਨੂੰ ਸ਼ਾਮ 6:30 ਵਜੇ ਤੋਂ 9:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਭਾਈ ਸਤਿੰਦਰ ਬੀਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਅਤੇ ਭਾਈ ਗੁਰਇਕਬਾਲ ਸਿੰਘ ਦੇ ਰਾਗੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਦੇ ਨਾਲ ਹੀ ਭਾਈ ਰਛਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਮਾਡਲ ਟਾਊਨ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਅੰਤ ਵਿਚ ਗੁਰੂ ਸਾਹਿਬ ਦੇ ਲੰਗਰ ਅਤੁੱਟ ਵਰਤਾਏ ਜਾਣਗੇ | ਉਨ੍ਹਾਂ ਨੇ ਸੰਗਤਾਂ ਨੂੰ ਸਮਾਗਮ ਵਿਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ ਖ਼ਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਗਿਆਨੀ ਰਸ਼ਪਾਲ ਸਿੰਘ, ਰਣਬੀਰ ਸਿੰਘ, ਰਵਨੀਤ ਸਿੰਘ ਗਢ, ਜਸਪਾਲ ਸਿੰਘ ਰਾਜੂ, ਮੈਨੇਜਰ ਜਸਮੀਤ ਸਿੰਘ, ਭਾਈ ਗੁਰਇਕਬਾਲ ਸਿੰਘ, ਤਰੁਣਪਾਲ ਸਿੰਘ ਸ਼ੰਟੀ, ਦਵਿੰਦਰ ਸਿੰਘ ਮਿੰਟੂ, ਜਸਪਾਲ ਸਿੰਘ ਰਾਜੂ, ਦੇਸਾ ਸਿੰਘ, ਰਵਨੀਤ ਸਿੰਘ, ਪੂਰਨ ਸਿੰਘ ਬਾਜਵਾ, ਹਰਵਿੰਦਰ ਸਿੰਘ ਬੱਬੂ, ਮਨਜੀਤ ਸਿੰਘ, ਪਰਮਿੰਦਰ ਸਿੰਘ, ਕੰਵਲਪ੍ਰੀਤ ਸਿੰਘ, ਮੰਗਲ ਸਿੰਘ, ਭਗਵਾਨ ਸਿੰਘ, ਹਰਜੀਤ ਸਿੰਘ, ਰਣਦੀਪ ਸਿੰਘ, ਗੁਰਮੀਤ ਸਿੰਘ, ਤਰਸੇਮ ਸਿੰਘ ਆਦਿ ਹਾਜ਼ਰ ਸਨ |