ਸ਼ਾਹਪੁਰ ਕੰਢੀ, 3 ਜੂਨ (ਰਣਜੀਤ ਸਿੰਘ)-ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਅਨੁਸਾਰ ਨਸ਼ੇ ਵਿਰੁੱਧ ਚਲਾਈ ਮੁਹਿੰਮ ਤਹਿਤ ਥਾਣਾ ਸ਼ਾਹਪੁਰ ਕੰਢੀ ਪੁਲਿਸ ਨੇ ਇਕ ਵਿਅਕਤੀ ਨੰੂ 6 ਗ੍ਰਾਮ 30 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ | ਜਿਸ ਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਅਮਨਪ੍ਰੀਤ ਕੌਰ ਨੇ ਦੱਸਿਆ ਕਿ ਏ. ਐੱਸ. ਆਈ. ਨਰੇਸ਼ ਕੁਮਾਰ ਡੈਮ ਕਾਲੋਨੀ ਵਿਚ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੇ ਅਡੀਸ਼ਨ ਕਾਲੋਨੀ ਕਵਾਟਰਾਂ ਨਜ਼ਦੀਕ ਝਾੜੀਆਂ ਵਿਚ ਵੜੇ ਵਿਅਕਤੀ ਨੰੂ ਦੇਖਿਆ, ਸ਼ੱਕ ਪੈਣ 'ਤੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ 30 ਮਿਲੀਗ੍ਰਾਮ ਹੈਰੋਇਨ ਬਰਾਮਦ ਹੋਈ | ਪੁਲਿਸ ਨੇ ਉਕਤ ਵਿਅਕਤੀ ਵਿਸ਼ਾਲ ਉਰਫ਼ ਗੁੱਗਾ ਪੁੱਤਰ ਸੈਮੂਅਲ ਨਿਵਾਸੀ ਸ਼ਾਹਪੁਰ ਕੰਢੀ ਖਿਲਾਫ਼ ਧਾਰਾ 21-61-85 ਤਹਿਤ ਮਾਮਲਾ ਦਰਜ ਕਰ ਲਿਆ ਗਿਆ | ਦੋਸ਼ੀ ਨੰੂ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |