23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸਕੂਲਾਂ ਦੀਆਂ ਕੰਟੀਨਾਂ/ ਟੱਕ ਦੁਕਾਨਾਂ 'ਚ ਐਨਰਜੀ ਡਰਿੰਕ ਵੇਚੇ ਜਾਣ 'ਤੇ ਪਾਬੰਦੀ ਲਗਾਈ ਗਈ -ਡੀ. ਸੀ <br/>

Ad Position 21
No active advertisement
ਅਜੀਤ ਡੈਸਕ 05-06-2025
ਗੁਰਦਾਸਪੁਰ, 4 ਜੂਨ (ਅਸ਼ੋਕ ਸ਼ਰਮਾ)-ਮਾਣਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦੀਆਂ ਹਦਾਇਤਾਂ ਤਹਿਤ ਪੰਜਾਬ ਸਰਕਾਰ ਵਲੋਂ ਦਿਹਾਤੀ ਖੇਤਰਾਂ 'ਚ 100 ਮੀਟਰ ਅਤੇ ਸ਼ਹਿਰੀ ਖੇਤਰਾਂ ਵਿਚ 50 ਮੀਟਰ ਦੇ ਘੇਰੇ 'ਚ ਸਕੂਲਾਂ ਦੀਆਂ ਕੰਟੀਨਾਂ/ਟੱਕ ਦੁਕਾਨਾਂ/ ਦੁਕਾਨਾਂ ਜਾਂ ਅਦਾਰਿਆਂ 'ਚ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਟਿੰਗ ਵਗ਼ੈਰਾ ਜਾਂ ਹੋਰ ਐਨਰਜੀ ਡਰਿੰਕਸ ਦੀ ਵਿੱਕਰੀ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਮਨਾਹੀ ਦੇ ਇਹ ਹੁਕਮ ਇਕ ਸਾਲ ਲਈ ਦਿਹਾਤੀ ਸਕੂਲ ਖੇਤਰਾਂ ਵਿਚ 100 ਮੀਟਰ ਅਤੇ ਸ਼ਹਿਰੀ ਸਕੂਲ ਖੇਤਰਾਂ ਵਿਚ 50 ਮੀਟਰ ਦੇ ਏਰੀਏ 'ਚ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਪਾਲਨਾ ਨਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਵਿਕ੍ਰੇਤਾਵਾਂ ਨੂੰ ਐਫ. ਐੱਸ. ਐੱਸ. ਏ. ਆਈ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਲੋਕਾਂ ਨੂੰ ਸਾਫ਼ ਸੁਥਰਾ ਭੋਜਨ ਮੁਹੱਈਆ ਕਰਨ ਲਈ ਕਿਹਾ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਪਨੂੰ ਨੇ ਪਿੰਡ ਠੱਠਾ ਵਿਚ 'ਯੁੱਧ ਨਸ਼ਿਆਂ ਵਿਰੁੱਧ' ਮੀਟਿੰਗ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ ਅਗਲੀ ਖ਼ਬਰ -ਕਮਿਸ਼ਨਰ ਨਗਰ ਨਿਗਮ ਬਟਾਲਾ ਵਲੋਂ ਸਖ਼ਤ ਕਾਰਵਾਈ- ਸਿਕੰਦਰ ਸਿੰਘ ਡਰਾਈਵਰ ਅਤੇ ਨਵਨੀਤ ਸਿੰਘ ਫਾਇਰਮੈਨ ਡਿਊਟੀ ਤੋਂ ਲਗਾਤ...
Ad Position 24