23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ. ਈ. ਈ. ਐਡਵਾਂਸਡ ਪ੍ਰੀਖਿਆ ਵਿਚ ਇਤਿਹਾਸ ਰਚਿਆ : ਵਿਧਾਇਕ ਸ਼ੈਰੀ ਕਲਸੀ <br/>

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਪੰਜਾਬ ਦੇ ਸਰਕਾਰੀ ਸਕੂਲਾਂ ਦੇ 40 ਵਿਦਿਆਰਥੀਆਂ ਨੇ ਜੇ. ਈ. ਈ. (ਜੁਆਇੰਟ ਐਂਟਰੈਸ ਪ੍ਰੀਖਿਆ) ਐਡਵਾਂਸਡ ਪੀਖਿਆ ਪਾਸ ਕਰ ਕੇ ਇਤਿਹਾਸ ਰਚਿਆ ਹੈ | ਪੰਜਾਬ ਦੇ ਇਨ੍ਹਾਂ ਧੀਆਂ-ਪੁੱਤਰਾਂ ਨੂੰ ਮੁਬਾਰਕਬਾਦ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪਿਆ ਹੈ | ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ: ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਵਲੋਂ ਸਕੂਲਾਂ ਵਿਚ ਸਿੱਖਿਆ ਦੇ ਪੱਧਰ ਨੂੰ ਹੋਰ ਚੁੱਕਣ ਲਈ ਬੇਮਿਸਾਲ ਕਾਰਜ ਕੀਤੇ ਗਏ ਹਨ ਅਤੇ 'ਸਿੱਖਿਆ ਕ੍ਰਾਂਤੀ ' ਤਹਿਤ ਸਕੂਲਾਂ ਅੰਦਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿਚ ਇਤਿਹਾਸਕ ਕੰਮ ਕੀਤੇ ਗਏ ਹਨ | ਸਰਕਾਰੀ ਸਕੂਲਾਂ ਵਿੱਚ ਸ਼ਾਨਦਾਰ ਕਮਰੇ, ਸਾਇੰਸ ਲੈਬਾਰਟਰੀਆਂ, ਲਾਇਬ੍ਰੇਰੀਆਂ, ਖੇਡ ਮੈਦਾਨ, ਚਾਰਦੀਵਾਰੀਆਂ ਸਮੇਤ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ | ਇਸ ਮੌਕੇ ਉਨਾਂ ਗੁਰਦਾਸਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਾਨੰਗਲ ਦੇ ਵਿਦਿਆਰਥੀ ਗੁਰਅਦਬ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀਨਾਨਗਰ (ਲੜਕੇ) ਦੇ ਵਿਦਿਆਰਥੀ ਮਾਨਿਕ ਮਹਿਤਾ ਤੇ ਸਾਕੇਤ ਸ਼ਰਮਾ ਅਤੇ ਸਕੂਲ ਆਫ ਐਮੀਨੈੱਸ ਗੁਰਦਾਸਪੁਰ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਉਚੇਰੀ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਅਹਿਮ ਕਦਮ ਚੁੱਕੇ ਗਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਉਨਾਂ ਨੂੰ ਬਿਹਤਰ ਰੋਜ਼ਗਾਰ ਦੀਆਂ ਸੰਭਾਵਨਾਵਾਂ ਤੱਕ ਪਹੁੰਚ ਪ੍ਰਦਾਨ ਕਰਨ ਲਈ ਸਰਕਾਰ ਦਿ੍ੜ ਸੰਕਲਪ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਜਨਤਕ ਪਹਿਲਕਦਮੀਆਂ ਨੂੰ ਪੂਰਾ ਕਰਨਾ ਤੇ ਸੂਬੇ ਭਰ ਵਿਚ ਅਕਾਦਮਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਨਿੱਜੀ ਖੇਤਰ ਦੀਆਂ ਸਮਰੱਥਾਵਾਂ ਦੀ ਢੱੁਕਵੀਂ ਵਰਤੋਂ ਕਰਨਾ ਹੈ |

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਰਮਨ ਬਹਿਲ ਨੇ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਲਿਆ <br/> ਅਗਲੀ ਖ਼ਬਰ ਹਲਕਾ ਇੰਚਾਰਜ ਪਨੂੰ ਨੇ ਪਿੰਡ ਠੱਠਾ ਵਿਚ 'ਯੁੱਧ ਨਸ਼ਿਆਂ ਵਿਰੁੱਧ' ਮੀਟਿੰਗ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕੀਤਾ
Ad Position 24