23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਚੇਅਰਮੈਨ ਰਮਨ ਬਹਿਲ ਨੇ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਲਿਆ <br/>

Ad Position 21
No active advertisement
ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਲੈਣ ਮੌਕੇ ਚੇਅਰਮੈਨ ਰਮਨ ਬਹਿਲ ਹੋਰਨਾਂ ਸਮੇਤ | ਤਸਵੀਰ: ਵਿਸ਼ਾਲ ਮੁੰਨਾ<br/> 05-06-2025

ਗੁਰਦਾਸਪੁਰ, 4 ਜੂਨ (ਚੱਕਰਾਜਾ)-ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵਲੋਂ ਅੱਜ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਉਨ੍ਹਾਂ ਨਾਲ ਜਲ ਸਰੋਤ ਵਿਭਾਗ ਦੇ ਅਧਿਕਾਰੀ ਅਤੇ ਇਲਾਕੇ ਦੇ ਲੋਕ ਹਾਜ਼ਰ ਸਨ | ਇਸ ਮੌਕੇ ਚੇਅਰਮੈਨ ਬਹਿਲ ਨੂੰ ਸਥਾਨਿਕ ਲੋਕਾਂ ਕੋਲੋਂ ਜਾਣਕਾਰੀ ਮਿਲੀ ਕਿ ਕਿਰਨ ਨਾਲੇ ਦੀ ਚੌੜਾਈ ਜ਼ਿਆਦਾ ਹੋਣ ਕਰਕੇ 70 ਫੁੱਟ ਬੂਮ ਵਾਲੀ ਸਫ਼ਾਈ ਮਸ਼ੀਨ ਲਗਾਉਣ ਦੀ ਲੋੜ ਹੈ ਤਾਂ ਜੋ ਨਾਲੇ ਦੇ ਵਿਚਕਾਰਲੇ ਹਿੱਸੇ ਵਿਚੋਂ ਚੰਗੀ ਤਰ੍ਹਾਂ ਸਫ਼ਾਈ ਕੀਤੀ ਜਾ ਸਕੇ | ਇਸ ਤੋਂ ਬਾਅਦ ਚੇਅਰਮੈਨ ਬਹਿਲ ਨੇ ਸੂਬੇ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨਾਲ ਮੋਬਾਈਲ 'ਤੇ ਗੱਲਬਾਤ ਕਰਕੇ ਮੰਗ ਕੀਤੀ ਕਿ ਕਿਰਨ ਨਾਲੇ ਦੀ ਸਫ਼ਾਈ ਲਈ ਵਿਭਾਗ ਵਲੋਂ 70 ਫੁੱਟ ਲੰਮੇ ਬੂਮ ਵਾਲੀ ਸਫ਼ਾਈ ਮਸ਼ੀਨ ਲਗਾਈ ਜਾਵੇ, ਜਿਸ ਨੂੰ ਮੰਨਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਜਲਦ ਇੱਥੇ ਵੱਡੀ ਮਸ਼ੀਨ ਭੇਜ ਦਿੱਤੀ ਜਾਵੇਗੀ | ਚੇਅਰਮੈਨ ਬਹਿਲ ਨੇ ਮੁੱਖ ਮੰਤਰੀ ਅਤੇ ਜਲ ਸਰੋਤ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੰਮੇ ਸਮੇਂ ਬਾਅਦ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਹੋ ਰਹੀ ਹੈ ਜਿਸ ਤੋਂ ਇਲਾਕਾ ਨਿਵਾਸੀ ਖ਼ੁਸ਼ ਹਨ | ਸ੍ਰੀ ਬਹਿਲ ਨੇ ਕਿਹਾ ਕਿ ਉਨ੍ਹਾਂ ਨੇ ਸਰਕਾਰ ਕੋਲੋਂ ਕਿਰਨ ਨਾਲੇ ਦੀ ਸਫ਼ਾਈ ਲਈ 55 ਲੱਖ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਲਈ 20 ਲੱਖ ਮਨਜ਼ੂਰ ਕਰਵਾਏ ਹਨ, ਜਿਸ ਨਾਲ ਦੋਵਾਂ ਨਾਲਿਆਂ ਦੀ ਸਫ਼ਾਈ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ ਤੇ ਬਰਸਾਤੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸਫ਼ਾਈ ਦਾ ਇਹ ਕੰਮ ਮੁਕੰਮਲ ਕਰ ਲਿਆ ਜਾਵੇਗਾ | ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਬਹਿਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੜੇ ਲੰਮੇ ਸਮੇਂ ਬਾਅਦ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਹੋ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸੋਨੀਆ ਮਾਨ ਨੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਅਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਲਾਮਬੰਦ ਅਗਲੀ ਖ਼ਬਰ ਪੰਜਾਬ ਦੇ ਧੀਆਂ ਤੇ ਪੁੱਤਰਾਂ ਨੇ ਜੇ. ਈ. ਈ. ਐਡਵਾਂਸਡ ਪ੍ਰੀਖਿਆ ਵਿਚ ਇਤਿਹਾਸ ਰਚਿਆ : ਵਿਧਾਇਕ ਸ਼ੈਰੀ ਕਲਸੀ <br/>
Ad Position 24