23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸੋਨੀਆ ਮਾਨ ਨੇ ਪਿੰਡ ਨੌਸ਼ਹਿਰਾ ਮੱਝਾ ਸਿੰਘ ਅਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਕੀਤਾ ਲਾਮਬੰਦ

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਵਿੱਢੀ ''ਨਸ਼ਾ ਮੁਕਤੀ ਯਾਤਰਾ' ਤਹਿਤ ਸੋਨੀਆ ਮਾਨ ਜਿਨ੍ਹਾਂ ਨੂੰ ਮਾਝਾ ਜ਼ੋਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਵਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ | 'ਨਸ਼ਾ ਮੁਕਤੀ ਯਾਤਰਾ' ਤਹਿਤ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡ ਨੋਸ਼ਹਿਰਾ ਮੱਝਾ ਸਿੰਘ ਤੇ ਕਲੇਰ ਕਲਾਂ ਵਿਖੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਲਈ ਸੋਨੀਆ ਮਾਨ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਅਤੇ ਚੇਅਰਮੈਨ ਮਾਨਿਕ ਮਹਿਤਾ ਜ਼ਿਲ੍ਹਾ ਕੁਆਰਡੀਨੇਟਰ ਵੀ ਮੌਜੂਦ ਸਨ | ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦੀ ਸਹੁੰ ਵੀ ਚੁਕਾਈ ਗਈ | ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਸੋਨੀਆ ਮਾਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨਾਲ ਜੁੜ ਕੇ ਇਸ ਨੂੰ ਇਕ ਲੋਕ ਲਹਿਰ ਬਣਾਉਣ ਦਾ ਸੱਦਾ ਦਿੱਤਾ | ਇਸ ਮੌਕੇ ਅੰਮਿ੍ਤ ਕਲਸੀ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਹਲਕੇ ਅੰਦਰ ਨਸ਼ੇ ਨੂੰ ਜੜੋਂ੍ਹ ਖਤਮ ਕਰਨ ਦੀ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਲਗਤਾਰ ਲੋਕਾਂ ਨੂੰ ਨਸ਼ਿਆਂ ਖਿਲਾਫ਼ ਲਾਮਬੰਦ ਕੀਤਾ ਜਾ ਰਿਹਾ ਹੈ | ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉਸ ਦੇ ਨਾਲ-ਨਾਲ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਜਾਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜ ਕੇ ਮੁਫ਼ਤ ਇਲਾਜ ਕਰਵਾਉਣ ਤੋਂ ਇਲਾਵਾ ਉਨਾਂ ਦੇ ਮੁੜ ਵਸੇਬੇ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲ, ਮਾਸਟਰ ਤਿਲਕ ਰਾਜ, ਸਰਪੰਚ ਸੁਖਵਿੰਦਰ ਸਿੰਘ, ਸਰਪੰਚ ਰਾਜਬੀਰ ਸਿੰਘ ਰਾਜੂ ਰੰਧਾਵਾ, ਮਨਜੀਤ ਸਿੰਘ ਬੁਮਰਾਹ ਕੋਆਰਡੀਨੇਟਰ ਬਟਾਲਾ, ਹਨੀ ਚੌਹਾਨ, ਅਮਿਤ ਸੋਢੀ, ਵੀਨੂੰ ਕਾਹਲੋਂ, ਨੰਬਰਦਾਰ ਅਮਰੀਕ ਸਿੰਘ, ਵਾਸੂਦੇਵ ਸ਼ਰਮਾ, ਭੁਪਿੰਦਰ ਸਿੰਘ, ਜਗਜੀਤ ਸਿੰਘ ਸਮੇਤ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ 'ਤੇ ਟਰੈਫ਼ਿਕ ਪੁਲਿਸ ਵਲੋਂ ਲਗਾਤਾਰ ਕੀਤੀ ਜਾ ਰਹੀ ਮਿਹਨਤ ਤੋਂ ਬਾਅਦ ਸੁਧਰੇ ਆਵਾਜ... ਅਗਲੀ ਖ਼ਬਰ ਚੇਅਰਮੈਨ ਰਮਨ ਬਹਿਲ ਨੇ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਲਿਆ <br/>
Ad Position 24