ਵਡਾਲਾ ਬਾਂਗਰ, 4 ਜੂਨ (ਭੁੰਬਲੀ)-ਵਡਾਲਾ ਬਾਂਗਰ ਨਜ਼ਦੀਕ ਪੈਂਦੇ ਪਿੰਡ ਸ਼ਾਹਪੁਰ-ਅਮਰਗੜ੍ਹ ਦੇ ਨੌਜਵਾਨ ਗੁਰਵਿੰਦਰ ਸਿੰਘ ਪੁੱਤਰ ਹਜ਼ਾਰਾ ਸਿੰਘ, ਜੋ ਡੁਬਈ ਵਿਚ ਪਿਛਲੇ ਕੁਝ ਸਾਲਾਂ ਤੋਂ ਟਰਾਲਾ ਚਲਾਉਣ ਦਾ ਕੰਮ ਕਰ ਰਿਹਾ ਸੀ, ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ | ਇਸ ਸਬੰਧੀ ਉਸ ਦੇ ਭਰਾ ਸਰਪੰਚ ਇੰਦਰਜੀਤ ਸਿੰਘ ਸ਼ਾਹਪੁਰ ਨੇ ਦੱਸਿਆ ਕਿ ਉਨ੍ਹਾਂ ਨੂੰ ਡੁਬਈ ਤੋਂ ਆਏ ਫ਼ੋਨ ਰਾਹੀਂ ਪਤਾ ਚੱਲਿਆ ਕਿ ਉਸ ਦੇ ਭਰਾ ਗੁਰਵਿੰਦਰ ਸਿੰਘ ਦੀ ਉਥੇ ਮੌਤ ਹੋ ਗਈ | ਸਾਰਾ ਪਰਿਵਾਰ ਇਹ ਖ਼ਬਰ ਸੁਣਦੇ ਸਾਰ ਹੀ ਡੂੰਘੇ ਗਮ ਵਿਚ ਡੁੱਬ ਗਿਆ | ਉਸ ਨੇ ਦੱਸਿਆ ਕਿ ਮੇਰੇ ਭਰਾ ਦੀ ਲਾਸ਼ 10-11 ਦਿਨਾਂ ਬਾਅਦ ਅੱਜ ਪਿੰਡ ਪਹੁੰਚੇਗੀ ਤੇ 5 ਜੂਨ ਨੂੰ ਉਸ ਦਾ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿਚ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਗੁਰਵਿੰਦਰ ਸਿੰਘ ਦੀ ਲਾਸ਼ ਨੂੰ ਪਿੰਡ ਲਿਆਉਣ ਲਈ ਬੜੀ ਜੱਦੋ-ਜਹਿਦ ਕਰਨੀ ਪਈ ਹੈ | ਉਨ੍ਹਾਂ ਦੱਸਿਆ ਕਿ ਗੁਰਵਿੰਦਰ ਦੀ ਮੌਤ 25 ਮਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਹੋ ਗਈ ਸੀ |