ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ : ਪਨੂੰ <br/>
ਅਜੀਤ ਡੈਸਕ
05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਵਿਚ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਯੁੱਧ ਨਸ਼ਿਆਂ ਵਿਰੁੱਧ ਪਿੰਡ ਸ਼ਮਸ਼ੇਰਪੁਰ, ਤੇਜਾ ਕਲਾਂ ਅਤੇ ਖੋਦੇ ਬਾਂਗਰ ਵਿਚ ਮੀਟਿੰਗ ਕੀਤੀ ਗਈ, ਜਿਸ ਵਿਚ ਬਲਬੀਰ ਸਿੰਘ ਪਨੂੰ ਵਲੋਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਨ ਦੀ ਸਹੁੰ ਚੁਕਾਈ ਗਈ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਯਾਤਰਾ ਵਿਚ ਪਿੰਡ ਵਾਲਿਆਂ ਦਾ ਸਾਥ ਬਹੁਤ ਜ਼ਰੂਰੀ ਹੈ ਤਾਂ ਜੋ ਹਰ ਇਕ ਪਿੰਡ ਵਿਚ ਨਸ਼ਾ ਖਤਮ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਨਕੇਲ ਕੱਸਦਿਆਂ ਉਨ੍ਹਾਂ ਦੀਆਂ ਸੰਪਤੀਆਂ ਕੁਰਕ ਕੀਤੀਆਂ ਜਾ ਰਹੀਆਂ ਹਨ ਤੇ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਗਈ ਹੈ | ਇਸ ਮੌਕੇ ਬਲਵਿੰਦਰ ਸਿੰਘ, ਮਨਬੀਰ ਸਿੰਘ, ਜੋਬਨ ਸਿੰਘ, ਧਰਮਵੀਰ ਸਿੰਘ ਧੰਮਾ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਤੇਜਾ ਟਿੱਬਾ, ਗੁਰਮੀਤ ਸਿੰਘ, ਨਰਿੰਦਰ ਸਿੰਘ ਫ਼ੌਜੀ, ਅਜਮੇਰ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ, ਕੇਵਲ ਸਿੰਘ, ਹਰਪ੍ਰੀਤ ਹੀਰਾ ਗੁਰਦੀਪ ਸਿੰਘ ਆੜ੍ਹਤੀਆ, ਪੰਚ ਨਿੰਦਰ ਸਿੰਘ, ਪੰਚ ਸਤਨਾਮ ਸਿੰਘ, ਪੰਚ ਬੀਰ ਸਿੰਘ, ਬਲਰਾਜ ਸਿੰਘ, ਬਲਾਕ ਪ੍ਰਧਾਨ ਮਨਜਿੰਦਰ ਸਿੰਘ, ਸਰਪੰਚ ਗੁਰਬਿੰਦਰ ਸਿੰਘ ਕਾਦੀਆਂ, ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਗੁਰਪ੍ਰਤਾਪ ਸਿੰਘ, ਗੁਰਦੇਵ ਅÏਜਲਾ, ਬਲਾਕ ਪ੍ਰਧਾਨ ਜਗਜੀਤ ਸਿੰਘ ਆਜਮਪੁਰ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |