24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਪਿੰਡ ਭਾਗੀਆਂ, ਭਿੱਟੇਵਿੰਡ ਤੇ ਚੀਮਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ 'ਨਸ਼ਾ ਮੁਕਤੀ ਯਾਤਰਾ' ਤਹਿਤ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਦੇ ਪਿੰਡਾਂ, ਕਸਬਿਆਂ ਤੇ ਸਹਿਰੀ ਖੇਤਰ ਵਿੱਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਪਿੰਡ ਭਾਗੀਆਂ, ਭਿੱਟੇਵਿੰਡ ਤੇ ਚੀਮਾ ਵਿਖੇ 'ਨਸ਼ਾ ਮੁਕਤੀ ਯਾਤਰਾ' ਸਮਾਗਮ ਕਰਵਾਏ ਗਏ, ਜਿਸ ਵਿਚ ਵਿਧਾਇਕ ਸ਼ੈਰੀ ਕਲਸੀ ਦੇ ਭਰਾ ਅੰਮਿ੍ਤ ਕਲਸੀ ਅਤੇ ਚੇਅਰਮੈਨ ਮਾਨਿਕ ਮਹਿਤਾ ਜ਼ਿਲ੍ਹਾ ਕੁਆਰਡੀਨੇਟਰ ਨੇ ਸ਼ਿਕਕਤ ਕਰਦਿਆਂ ਪਿੰਡ ਵਾਸੀਆਂ ਨਾਲ ਮਿਲ ਕੇ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ | ਇਸ ਮੌਕੇ ਅੰਮਿ੍ਤ ਕਲਸੀ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ, ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ | ਚੇਅਰਮੈਨ ਮਾਨਿਕ ਮਹਿਤਾ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਨ੍ਹਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿਚ ਲਿਆਂਦਾ ਜਾਵੇ | ਇਸ ਮੌਕੇ ਸਰਪੰਚ ਜਸਵੰਤ ਸਿੰਘ, ਸਰਪੰਚ ਜਸਬੀਰ ਸਿੰਘ, ਸਰਪੰਚ ਸਰਬਜੀਤ ਸਿੰਘ, ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਮਨਜੀਤ ਸਿੰਘ ਬੁਮਰਾਹ ਕੋਆਰਡੀਨੇਟਰ ਬਟਾਲਾ, ਹਨੀ ਚੌਹਾਨ, ਅਮਿਤ ਸੋਢੀ, ਵੀਨੂੰ ਕਾਹਲੋਂ, ਲੰਬੜਦਾਰ ਅਮਰੀਕ ਸਿੰਘ, ਵਾਸੂਦੇਵ ਸ਼ਰਮਾ, ਭੁਪਿੰਦਰ ਸਿੰਘ, ਜਗਜੀਤ ਸਿੰਘ ਸਮੇਤ ਨੌਜਵਾਨ, ਬਜ਼ੁਰਗ, ਅÏਰਤਾਂ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਪੰਨੂ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਪਿੰਡ ਕਾਦੀਆਂ ਰਾਜਪੂਤਾਂ, ਦਬੁਰਜੀ, ਗੁਜਰਪੁਰਾ ਵਿਖੇ ਪਹੁੰਚੀ... ਅਗਲੀ ਖ਼ਬਰ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ : ਪਨੂੰ <br/>
Ad Position 24