24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਹਲਕਾ ਇੰਚਾਰਜ ਪੰਨੂ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਪਿੰਡ ਕਾਦੀਆਂ ਰਾਜਪੂਤਾਂ, ਦਬੁਰਜੀ, ਗੁਜਰਪੁਰਾ ਵਿਖੇ ਪਹੁੰਚੀ <br/>

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਬਲਬੀਰ ਸਿੰਘ ਪਨੂੰ ਵਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਯੁੱਧ ਨਸ਼ਿਆਂ ਵਿਰੁੱਧ ਪਿੰਡ ਕਾਦੀਆਂ ਰਾਜਪੂਤਾਂ, ਦਬੁਰਜੀ, ਗੁਜਰਪੁਰਾ ਆਦਿ ਵਿਚ ਮੀਟਿੰਗਾਂ ਕੀਤੀਆਂ ਗਈਆਂ ਤੇ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲੜਨ ਦੀ ਸਹੁੰ ਚੁਕਾਈ ਗਈ | ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਚੱਲ ਰਹੀ ਨਸ਼ਾ ਮੁਕਤੀ ਯਾਤਰਾ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਠੱਲ੍ਹ ਪਾਈ ਜਾਵੇਗੀ | ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਕੱਠੇ ਹੋ ਕੇ ਸਮਾਜਿਕ ਬੁਰਾਈ ਨਸ਼ਿਆਂ ਨੂੰ ਖਤਮ ਕਰਨ ਲਈ ਹੰਭਲਾ ਮਾਰਨ ਦੀ ਅਪੀਲ ਕੀਤੀ | ਇਸ ਮੌਕੇ ਸਰਪੰਚ ਗੁਰਬਿੰਦਰ ਸਿੰਘ ਕਾਦੀਆਂ, ਬਿਕਰਮਜੀਤ ਸਿੰਘ, ਕਾਬਲ ਮਸੀਹ, ਰਣਜੀਤ ਸਿੰਘ, ਮੇਜਰ ਸਿੰਘ, ਮਨਜੀਤ ਸਿੰਘ, ਸਰਪੰਚ ਲਖਬੀਰ ਸਿੰਘ, ਸਰਪੰਚ ਜਗਰੂਪ ਕਲਾਰ, ਭਲਵਾਨ ਹਰਮੀਤ ਸਿੰਘ, ਪਰਗਟ ਸਿੰਘ ਸੁਖਵਿੰਦਰ ਸਿੰਘ, ਸ਼ੇਰਾ, ਸਰਪੰਚ ਤਰਸੇਮ ਸਿੰਘ, ਚੰਚਲ ਸਿੰਘ, ਬਲਾਕ ਪ੍ਰਧਾਨ ਮਨਜਿੰਦਰ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਸਰਪੰਚ ਗੁਰਬਿੰਦਰ ਸਿੰਘ ਕਾਦੀਆਂ, ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਗੁਰਪ੍ਰਤਾਪ ਸਿੰਘ, ਗੁਰਦੇਵ ਅÏਜਲਾ, ਬਲਾਕ ਪ੍ਰਧਾਨ ਜਗਜੀਤ ਸਿੰਘ ਆਜਮਪੁਰ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁੱਡਵਿਲ ਸਕੂਲ 'ਚ ਸਮਰ ਖੇਡ ਕੈਂਪ ਲਗਾਇਆ <br/> ਅਗਲੀ ਖ਼ਬਰ ਪਿੰਡ ਭਾਗੀਆਂ, ਭਿੱਟੇਵਿੰਡ ਤੇ ਚੀਮਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ <br/>
Ad Position 24