24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਫ਼ਤਹਿਗੜ੍ਹ ਚੂੜੀਆਂ ਵਾਰਡ ਨੰ:-1, ਮੰਜਿਆਂਵਾਲੀ ਤੇ ਛਿੱਛਰੇਵਾਲ 'ਚ ਜਨ ਸਭਾਵਾਂ

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਹਲਕਾ ਫ਼ਤਹਿਗੜ੍ਹ ਚੂੜੀਆਂ ਵਿਚ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ ਜਾਂਗਲਾ, ਨਾਸਰਕੇ, ਕੋਟਲੀ ਢਾਡੀਆਂ, ਮੰਜਿਆਂਵਾਲੀ, ਛਿਛਰੇਵਾਲ ਤੇ ਸ਼ਹਿਰ ਫ਼ਤਹਿਗੜ੍ਹ ਚੂੜੀਆਂ ਦੇ ਵਾਰਡ ਨੰ:-1 ਵਿਚ ਜਨ ਸਭਾਵਾਂ ਕੀਤੀਆਂ ਗਈਆਂ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲੜਨ ਦੀ ਸਹੁੰ ਚੁਕਾਈ ਗਈ | ਇਸ ਮੌਕੇ ਸ: ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜਿੱਥੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ ਉਥੇ ਜੋ ਲੋਕ ਕਿਸੇ ਕਾਰਨ ਨਸ਼ਿਆਂ ਦੇ ਜਾਲ ਵਿਚ ਫਸ ਗਏ ਹਨ, ਦਾ ਨਸ਼ਾ ਛੁਡਾਉ ਕੇਂਦਰਾਂ ਵਿਚ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਪਿੰਡਾਂ ਵਿਚ ਨਸ਼ਾ ਪੀੜਤ ਵਿਅਕਤੀ ਹੈ ਤਾਂ ਉਸ ਦਾ ਇਲਾਜ ਕਰਵਾਉਣ ਲਈ ਨਸ਼ਾ ਛੁਡਾਉ ਕੇਂਦਰ ਵਿਚ ਭੇਜਿਆ ਜਾਵੇਗਾ | ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਸਰਪੰਚ ਸਚਿਨਦੀਪ ਸਿੰਘ, ਸਰਪੰਚ ਪ੍ਰਗਟ ਸਿੰਘ, ਸਰਪੰਚ ਸ਼ਮਸ਼ੇਰ ਸਿੰਘ, ਕਾਬਲ ਸਿੰਘ, ਗੁਰਵਿੰਦਰ ਸਿੰਘ ਕੋਟਲੀ ਢਾਡੀਆਂ, ਪੰਚ ਚਰਨ ਸਿੰਘ, ਪੰਚ ਹਰਜਿੰਦਰ ਸਿੰਘ, ਪੰਚ ਰਛਪਾਲ ਸਿੰਘ, ਸਾਬਕਾ ਸਰਪੰਚ ਸਾਧੂ ਸਿੰਘ, ਜਰਨੈਲ ਸਿੰਘ, ਜਗਜੀਤ ਸਿੰਘ, ਸਤਨਾਮ ਸਿੰਘ, ਪੰਚ ਵਿਕਰਮਜੀਤ ਸਿੰਘ, ਕੈਪਟਨ ਲਖਬੀਰ ਸਿੰਘ, ਪੰਚ ਜਗਦੀਪ ਸਿੰਘ, ਪੰਚ ਹੀਰਾ ਭਲਵਾਨ, ਪੰਚ ਪ੍ਰਦੀਪ ਸਿੰਘ, ਕਰਨਜੀਤ ਸਿੰਘ, ਪ੍ਰਤਾਪ ਸਿੰਘ, ਕਸ਼ਮੀਰ ਸਿੰਘ, ਪੰਚ ਕਾਬਲ ਸਿੰਘ, ਰਾਮ ਸਿੰਘ, ਸਤਨਾਮ ਸਿੰਘ, ਅਨੂਪ ਕੁਮਾਰ, ਕਿਰਪਾਲ ਸਿੰਘ, ਮੁਖਵਿੰਦਰ ਸਿੰਘ ਬੰਦੇਸ਼ਾ, ਇਮੈਨੁਅਲ ਮਸੀਹ, ਪੰਚ ਰਾਜ, ਦਵਿੰਦਰ ਸਿੰਘ, ਪੰਚ ਹਰਦੀਪ ਸਿੰਘ, ਪੰਚ ਅਮਰੀਕ ਸਿੰਘ, ਪੰਚ ਆਗਿਆਪਾਲ ਸਿੰਘ, ਪੰਚ ਸੰਤੋਖ ਸਿੰਘ, ਦਵਿੰਦਰ ਸਿੰਘ, ਹਰਦੀਪ ਸਿੰਘ, ਪੰਚ ਪਰਚੰਨ ਸਿੰਘ, ਪੰਚ ਅਮਰੀਕ ਸਿੰਘ ਫ਼ੌਜੀ, ਬਾਬਾ ਹਰਦੀਪ ਸਿੰਘ, ਸੁਖਜਿੰਦਰ ਸਿੰਘ, ਅੰਬਰਸੁਖਪਾਲ ਸਿੰਘ, ਜੁਗਰਾਜ ਸਿੰਘ, ਜਤਿੰਦਰ ਸਿੰਘ, ਸੁਖਵੰਤ ਸਿੰਘ, ਬਲਰਾਜ ਸਿੰਘ, ਪ੍ਰਕਾਸ਼ ਸਿੰਘ, ਕਸ਼ਮੀਰ ਸਿੰਘ, ਚੈਚਲ ਸਿੰਘ, ਰਣਬੀਰ ਸਿੰਘ, ਗਿਆਨ ਸਿੰਘ, ਬਲਾਕ ਪ੍ਰਧਾਨ ਮਲਜਿੰਦਰ ਸਿੰਘ, ਸਰਪੰਚ ਗੁਰਬਿੰਦਰ ਸਿੰਘ ਕਾਦੀਆਂ, ਬਲਾਕ ਪ੍ਰਧਾਨ ਹਰਦੀਪ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਗਗਨਦੀਪ ਸਿੰਘ ਕੋਟਲਾ ਬਾਮਾ, ਗੁਰਪ੍ਰਤਾਪ ਸਿੰਘ, ਗੁਰਦੇਵ ਅÏਜਲਾ, ਬਲਾਕ ਪ੍ਰਧਾਨ ਜਗਜੀਤ ਸਿੰਘ ਆਜ਼ਮਪੁਰ ਅਤੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਦੇ ਸਮਰ ਕੈਂਪ ਦੀ ਸਮਾਪਤੀ 'ਤੇ ਈ-ਸਰਟੀਫਿਕੇਟਾਂ ਦੀ ਪ੍ਰਾਪਤੀ ਅਗਲੀ ਖ਼ਬਰ ਗੁੱਡਵਿਲ ਸਕੂਲ 'ਚ ਸਮਰ ਖੇਡ ਕੈਂਪ ਲਗਾਇਆ <br/>
Ad Position 24