24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

41ਵਾਂ ਘੱਲੂਘਾਰਾ ਦਿਹਾੜਾ ਮਨਾਉਣ ਲਈ ਸਮੁੱਚਾ ਪੰਥ 6 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪਹੁੰਚੇ : ਪਵਾਰ <br/>

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-6 ਜੂਨ 1984 ਨੂੰ ਹਿੰਦ ਹਕੂਮਤ ਵਲੋਂ ਕਾਂਗਰਸ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਉਪਰ ਤੋਪਾਂ-ਟੈਂਕਾਂ ਨਾਲ ਹਮਲਾ ਕਰ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਢਹਿ-ਢੇਰੀ ਕਰ ਦਿੱਤਾ ਗਿਆ ਅਤੇ ਸੰਤ ਬਾਬਾ ਜਰਨੈਲ ਸਿੰਘ, ਭਾਈ ਅਮਰੀਕ ਸਿੰਘ, ਜਨਰਲ ਸੂਬੇਗ ਸਿੰਘ ਸਮੇਤ ਅਨੇਕਾਂ ਹੀ ਸਿੰਘ-ਸਿੰਘਣੀਆਂ ਨੂੰ ਸ਼ਹੀਦ ਕਰ ਦਿੱਤਾ ਅਤੇ 38 ਹੋਰ ਗੁਰਦੁਆਰਿਆਂ 'ਤੇ ਹਮਲਾ ਕੀਤਾ | ਇਸ ਹਮਲੇ ਦੌਰਾਨ ਫ਼ੌਜਾਂ ਵਲੋਂ ਇਕ ਦੁਸ਼ਮਣ ਦੇਸ਼ ਦੀ ਤਰ੍ਹਾਂ ਦਰਬਾਰ ਸਾਹਿਬ ਵਿਚੋਂ ਗੁਰੂ ਘਰ ਦਾ ਸਰਮਾਇਆ ਅਤੇ ਲਿਟਰੈਚਰ ਟਰੱਕਾਂ 'ਤੇ ਭਰ ਕੇ ਲੈ ਗਏ, ਜੋ ਹਿੰਦ ਹਕੂਮਤ ਵਲੋਂ ਅਜੇ ਤੱਕ ਵਾਪਸ ਨਹੀਂ ਕੀਤਾ ਗਿਆ | ਇਸ ਦਿਨ ਨੂੰ ਅੱਜ 41 ਸਾਲ ਹੋ ਗਏ ਹਨ ਪਰ ਸਿੱਖ ਕੌਮ ਦੇ ਅੰਦਰ ਉਹ ਚੀਸ ਅਤੇ ਦਰਦ ਉਸੇ ਤਰ੍ਹਾਂ ਜਿਉਂਦਾ ਹੈ | ਇਸ 41ਵੇਂ ਘੱਲੂਘਾਰਾ ਦਿਹਾੜੇ ਨੂੰ ਸਮੁੱਚੇ ਸਿੱਖ ਪੰਥ ਨੂੰ ਆਪਸੀ ਵਖਰੇਵੇਂ ਇਕ ਪਾਸੇ ਰੱਖ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕੱਤਰ ਹੋ ਕੇ ਮਨਾਉਣਾ ਚਾਹੀਦਾ ਹੈ | ਇਹ ਵਿਚਾਰ ਸ: ਗੁਰਬਚਨ ਸਿੰਘ ਪਵਾਰ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਸ਼ੋ੍ਰਮਣੀ ਅਕਾਲੀ ਦਲ (ਅ) ਨੇ ਸਾਥੀਆਂ ਸਮੇਤ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਇਹ ਦਿਹਾੜਾ ਵੱਖ-ਵੱਖ ਥਾਵਾਂ 'ਤੇ ਮਨਾਉਣ ਨਾਲ ਸੰਗਤ ਵੰਡੀ ਜਾਂਦੀ ਹੈ ਤੇ 6 ਜੂਨ ਜਿਸ ਪਵਿੱਤਰ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹਮਲਾ ਹੋਇਆ ਹੈ, ਉਸ ਅਸਥਾਨ 'ਤੇ ਵੱਡੀ ਗਿਣਤੀ ਵਿਚ ਇਕੱਤਰ ਹੋ ਕੇ ਇਸ ਦਿਹਾੜੇ ਨੂੰ ਮਨਾਉਣਾ ਚਾਹੀਦਾ ਹੈ ਜਿਸ ਨਾਲ ਹਕੂਮਤ ਨੂੰ ਦੱਸ ਸਕੀਏ ਕਿ ਅਸੀਂ 6 ਜੂਨ 84 ਨੂੰ ਅਜੇ ਭੁੱਲੇ ਨਹੀਂ ਅਤੇ ਨਾ ਕਦੇ ਭੁੱਲਾਂਗੇ | ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਕਿਸੇ ਵੀ ਧਿਰ ਨੂੰ ਸ਼ਹੀਦੀ ਦਿਹਾੜੇ 'ਤੇ ਗੜਬੜੀ ਕਰਨ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਉਚ ਮਾਣ ਮਰਿਯਾਦਾ ਨੂੰ ਬਹਾਲ ਰੱਖਣਾ ਚਾਹੀਦਾ ਹੈ | ਇਸ ਮੌਕੇ ਧੰਨਰਾਜ ਸਿੰਘ ਮੀਤ ਪ੍ਰਧਾਨ, ਭਗਵਾਨ ਸਿੰਘ ਜ਼ਿਲ੍ਹਾ ਸਕੱਤਰ, ਬਲਜੀਤ ਸਿੰਘ ਅਮੀਪੁਰ, ਬਲਕਾਰ ਸਿੰਘ ਅਮੀਪੁਰ, ਬਾਬਾ ਸਤਨਾਮ ਸਿੰਘ, ਭਾਈ ਲਾਲ ਸਿੰਘ ਮੁੱਖ ਬੁਲਾਰਾ, ਜਗਤਾਰ ਸਿੰਘ ਲੱਖੋਰਾਹ ਜਥੇਬੰਦਕ ਸਕੱਤਰ, ਪਲਵਿੰਦਰ ਸਿੰਘ ਸਰਕਲ ਪ੍ਰਧਾਨ, ਅਜੈਬ ਸਿੰਘ, ਅਨੋਖ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ '84 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ ਆਰੰਭ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਮੋਗਾ ਦੀ ਮੀਟਿੰਗ ਹੋਈ
Ad Position 24