ਅੱਚਲ ਸਾਹਿਬ, 4 ਜੂਨ (ਸਤਿੰਦਰ ਸਿੰਘ)-ਜੂਨ 1984 ਦੇ ਸਾਕਾ ਨੀਲਾ ਤਾਰਾ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਐਡਵੋਕੇਟ ਸ: ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨਾਂ ਦੀ ਸੰਪੂਰਨਤਾ 6 ਜੂਨ ਨੂੰ ਹੋਵੇਗੀ | ਸ੍ਰੀ ਅਖੰਡ ਪਾਠ ਦੀ ਆਰੰਭਤਾ ਮੌਕੇ ਭਾਈ ਕਰਮਜੀਤ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਨੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਤੇ ਭਝੰਗੀਆਂ ਦੀ ਯਾਦ ਅਤੇ ਕੌਮ ਤੇ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਇਸ ਮੌਕੇ ਮਲਕੀਅਤ ਸਿੰਘ ਬਸਰਾਵਾਂ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਕਵਲਪ੍ਰੀਤ ਸਿੰਘ ਦੌਲਤਪੁਰ, ਹਰਵਿੰਦਰ ਸਿੰਘ ਜੱਫਰਵਾਲ, ਜਤਿੰਦਰਪਾਲ ਸਿੰਘ ਵਿੱਕੀ, ਸੰਤੋਖ ਸਿੰਘ ਭਾਈ ਲਵਪ੍ਰੀਤ ਸਿੰਘ ਅੰਮੋਨੰਗਲ, ਗੁਰਪ੍ਰੀਤ ਸਿੰਘ, ਭਾਈ ਹਰਦੀਪ ਸਿੰਘ, ਭਾਈ ਪਾਲ ਸਿੰਘ ਸੰਦਲਪੁਰ, ਭਾਈ ਜੰਗ ਬੀਰ ਸਿੰਘ, ਕਿਰਪਾਲ ਸਿੰਘ, ਗੁਰਵਿੰਦਰ ਸਿੰਘ, ਜੈਦੀਪ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |