24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

110 ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ <br/>

Ad Position 21
No active advertisement
ਅਜੀਤ ਡੈਸਕ 05-06-2025
ਹਰਚੋਵਾਲ, 4 ਜੂਨ (ਭਾਮ, ਢਿੱਲੋਂ)-ਪੁਲਿਸ ਚੌਕੀ ਹਰਚੋਵਾਲ ਵਲੋਂ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਚੌਕੀ ਹਰਚੋਵਾਲ ਦੇ ਇੰਚਾਰਜ ਏ. ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸੂਆ ਸੰਗ ਵਾਲੀ ਪੁਲੀ ਪਹੁੰਚੀ ਤਾਂ ਪਿੰਡ ਕੀੜੀ ਅਫਗਾਨਾ ਤੋਂ ਇਕ ਮੋਨਾ ਵਿਅਕਤੀ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਨੂੰ ਵੇਖ ਕੇ ਘਬਰਾ ਕੇ ਪਿੱਛੇ ਮੁੜਨ ਲੱਗਾ ਤਾਂ ਆਪਣੀ ਪਹਿਨੀ ਹੋਈ ਪੈਂਟ ਵਿਚੋਂ ਇਕ ਲਿਫ਼ਾਫ਼ਾ ਸੱੁਟਿਆ, ਜਿਸ ਨੂੰ ਪੁਲਿਸ ਨੇ ਫੜ ਕੇ ਚੈੱਕ ਕੀਤਾ ਤਾਂ ਉਸ ਵਿਚੋਂ ਬਿਨਾਂ ਲੇਬਲ ਤੋਂ 110 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਪੁਛਗਿੱਛ ਕੀਤੀ ਤਾਂ ਉਸ ਵਲੋਂ ਆਪਣਾ ਨਾਂਅ ਦੀਪਕ ਉਰਫ਼ ਕਾਲੂ ਪੁੱਤਰ ਰਾਜ ਕੁਮਾਰ ਵਾਸੀ ਹਰਚੋਵਾਲ ਦੱਸਿਆ | ਪੁਲਿਸ ਵਲੋਂ ਉਕਤ ਵਿਅਕਤੀ 'ਤੇ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਏ. ਐੱਸ. ਆਈ. ਤਜਿੰਦਰ ਸਿੰਘ, ਏ. ਐੱਸ. ਆਈ. ਹਰਵਿੰਦਰ ਸਿੰਘ, ਏ. ਐੱਸ. ਆਈ. ਬਲਬੀਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਖੋਕੇ ਮਹਿਮਾਰਾਂ ਦੇ ਨੌਜਵਾਨ ਦੀ ਸਾਊਦੀ ਅਰਬ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਅਗਲੀ ਖ਼ਬਰ ਬਲਬੀਰ ਸਿੰਘ ਪੰਨੂੰ ਨੇ ਪਿੰਡਾਂ 'ਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਲਾਮਬੰਦ <br/>
Ad Position 24