24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜੈਮਸ ਕੈਂਬਰਿਜ਼ ਸਕੂਲ 'ਚ ਸਿੱਖਿਆ ਦੇ ਨਾਲ-ਨਾਲ ਮਾਨਸਿਕ ਸ਼ਖ਼ਸੀਅਤ ਦੇ ਵਿਕਾਸ 'ਤੇ ਸਮਰ ਕੈਂਪ <br/>

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਜੈਮਸ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਬਟਾਲਾ ਵਿਖੇ ਸਾਲਾਨਾ ਸਮਰ ਕੈਂਪ ਲਗਾਇਆ ਗਿਆ | ਡਿਕੈਥਲਨ ਫਾਊਾਡੇਸ਼ਨ ਵਲੋਂ ਵਿਦਿਆਰਥੀਆਂ ਨੂੰ ਜੀਵਨ ਕਦਰਾਂ-ਕੀਮਤਾਂ ਦੀ ਸ਼ਾਨਦਾਰ ਸਿੱਖਿਆ ਦਿੰਦਿਆਂ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਧਿਆਨ ਵਿਚ ਰੱਖਦੇ ਹੋਏ ਕਈ ਰਚਨਾਤਮਕ ਗਤੀਵਿਧੀਆਂ ਕਰ ਕੇ ਇਸ ਕੈਂਪ ਦੀ ਸ਼ੁਰੂਆਤ ਕੀਤੀ ਗਈ | ਸਮਰ ਕੈਂਪ ਦੌਰਾਨ ਕਰਵਾਈਆਂ ਗਤੀਵਿਧੀਆਂ ਵਿਚ ਪਹਿਲੀ ਤੋਂ 8ਵੀਂ ਜਮਾਤ ਦੇ ਬੱਚਿਆਂ ਨੇ ਭਾਗ ਲਿਆ | ਇਸ ਦੌਰਾਨ ਬੱਚਿਆਂ ਵਿਚ ਮਾਨਸਿਕ ਯੋਗਤਾ ਵਿਕਸਤ ਕੀਤੀ | ਵਿਦਿਆਰਥੀਆਂ ਲਈ ਖੇਡ ਗਤੀਵਿਧੀਆਂ ਵੀ ਕਰਵਾਈਆਂ ਗਈਆਂ | ਕੈਂਪ ਦੌਰਾਨ ਪਹਿਲੀ ਤੋਂ ਤੀਜੀ ਜਮਾਤ ਦੇ ਵਿਦਿਆਰਥੀਆਂ ਨੂੰ ਵੂਮ ਗੇਮ ਜ਼ੋਨ ਅੰਮਿ੍ਤਸਰ ਅਤੇ ਚੌਥੀ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੰਡਰਲੈਂਡ ਲਿਜਾਇਆ ਗਿਆ | ਸਕੂਲ ਦੇ ਚੇਅਰਮੈਨ ਸ੍ਰੀ ਰਜਿੰਦਰ ਸਿੰਘ ਸਾਂਘਾ ਅਤੇ ਡਾਇਰੈਕਟਰ ਸ੍ਰੀਮਤੀ ਮਨਜੀਤ ਸਾਂਘਾ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਵਿਚ ਬੌਧਿਕ ਵਿਕਾਸ ਦੇ ਨਾਲ-ਨਾਲ ਆਤਮ-ਵਿਸ਼ਵਾਸ ਨੂੰ ਵਧਾਉਂਦੀਆਂ ਹਨ | ਪਿ੍ੰਸੀਪਲ ਸ਼੍ਰੀਮਤੀ ਚਾਰੂ ਸਿੰਘ ਪਨੂੰ ਨੇ ਡਿਕੈਥਲਨ ਫਾਊਾਡੇਸ਼ਨ ਅਤੇ ਅਧਿਆਪਕਾਂ ਦਾ ਅਜਿਹੀਆਂ ਸ਼ਾਨਦਾਰ ਗਤੀਵਿਧੀਆਂ ਲਈ ਧੰਨਵਾਦ ਕੀਤਾ ਤੇ ਵਿਦਿਆਰਥੀਆਂ ਦੁਆਰਾ ਕੀਤੀਆਂ ਗਈਆਂ ਗਤੀਵਿਧੀਆਂ ਦੀ ਸ਼ਾਲਾਘਾ ਕੀਤੀ | ਪਿ੍ੰਸੀਪਲ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਮਾਨਸਿਕ ਸ਼ਖ਼ਸੀਅਤ ਵਿਕਾਸ ਦੇ ਵਿਸ਼ੇ 'ਤੇ ਕਰਵਾਏ ਸਮਰ ਕੈਂਪ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ, ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ ਅਗਲੀ ਖ਼ਬਰ ਮਲੇਰੀਆ ਤੋਂ ਬਚਾਓ ਅਤੇ ਇਲਾਜ ਸਬੰਧੀ ਕਰਵਾਇਆ ਸੈਮੀਨਾਰ
Ad Position 24