24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ, ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 05-06-2025
ਗੁਰਦਾਸਪੁਰ, 4 ਜੂਨ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ, ਨਸ਼ੀਲੇ ਕੈਪਸੂਲ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋਸ਼ੀਆਂ ਨੰੂ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ ਗੁਰਦਾਸਪੁਰ ਆਦਿੱਤਯ ਨੇ ਦੱਸਿਆ ਕਿ ਥਾਣਾ ਦੋਰਾਂਗਲਾ ਦੀ ਪੁਲਿਸ ਵਲੋਂ ਰਿਸ਼ੂ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਥਾਣਾ ਸਿਟੀ ਪੁਲਿਸ ਵਲੋਂ ਰੋਹਿਤ ਕੁਮਾਰ ਨੰੂ ਕਾਬੂ ਕਰਕੇ ਉਸ ਕੋਲੋਂ 24 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਜਦੋਂਕਿ ਥਾਣਾ ਸਦਰ ਵਲੋਂ ਵੀ ਰਿੰਕੂ ਨੰੂ ਕਾਬੂ ਕਰਕੇ ਉਸ ਕੋਲੋਂ 7 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਇਸੇ ਤਰ੍ਹਾਂ ਪੁਲਿਸ ਥਾਣਾ ਬਹਿਰਾਮਪੁਰ ਵਲੋਂ ਜਸਵਿੰਦਰ ਕੁਮਾਰ ਉਰਫ਼ ਲਾਡੀ ਨੰੂ ਕਾਬੂ ਕਰਕੇ ਉਸ ਕੋਲੋਂ 48 ਨਸ਼ੀਲੀਆਂ ਗੋਲੀਆਂ ਫੜੀਆਂ ਗਈਆਂ ਅਤੇ ਥਾਣਾ ਤਿੱਬੜ ਵਲੋਂ ਵੀ ਰੋਮੀ ਨਾਂਅ ਦੇ ਵਿਅਕਤੀ ਨੰੂ ਕਾਬੂ ਕਰਕੇ ਉਸ ਕੋਲੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ | ਪੁਲਿਸ ਥਾਣਾ ਦੀਨਾਨਗਰ ਵਲੋਂ ਗੌਰਵ ਨੰੂ ਕਾਬੂ ਕਰਕੇ ਉਸ ਕੋਲੋਂ 120 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਫੜੇ ਗਏ ਉਕਤ ਸਾਰੇ ਦੋਸ਼ੀਆਂ ਖ਼ਿਲਾਫ਼ ਸਬੰਧਿਤ ਵੱਖ-ਵੱਖ ਥਾਣਿਆਂ 'ਚ ਬਣਦੀਆਂ ਧਰਾਵਾਂ ਹੇਠ ਮਾਮਲੇ ਦਰਜ ਕੀਤੇ ਗਏ ਹਨ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਦੌਰਾਨ 84 ਪ੍ਰਾਣੀ ਗੁਰੂ ਵਾਲੇ ਬਣੇ <br/> ਅਗਲੀ ਖ਼ਬਰ ਜੈਮਸ ਕੈਂਬਰਿਜ਼ ਸਕੂਲ 'ਚ ਸਿੱਖਿਆ ਦੇ ਨਾਲ-ਨਾਲ ਮਾਨਸਿਕ ਸ਼ਖ਼ਸੀਅਤ ਦੇ ਵਿਕਾਸ 'ਤੇ ਸਮਰ ਕੈਂਪ <br/>
Ad Position 24