24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ਼ਹੀਦੀ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਦੌਰਾਨ 84 ਪ੍ਰਾਣੀ ਗੁਰੂ ਵਾਲੇ ਬਣੇ <br/>

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨੇੜਲੇ ਪਿੰਡ ਮੰਮਣ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਅੰਮਿ੍ਤ ਸੰਚਾਰ ਦੌਰਾਨ 84 ਪ੍ਰਾਣੀ ਖੰਡੇ ਬਾਟੇ ਦਾ ਅੰਮਿ੍ਤ ਪਾਨ ਕਰ ਕੇ ਗੁਰੂ ਵਾਲੇ ਬਣੇ | ਇਸ ਸਬੰਧੀ ਗ੍ਰੰਥੀ ਭਾਈ ਹਰਜੀਤ ਸਿੰਘ ਦਾਲਮ ਤੇ ਭਾਈ ਜੋਗਾ ਸਿੰਘ ਉਮਰਵਾਲਾ ਨੇ ਦੱਸਿਆ ਕਿ ਸ਼ਹੀਦੀ ਦਿਹਾੜੇ ਨੂੰ ਸਮਰਪਿਤ 40 ਦਿਨ ਨਿਰੰਤਰ ਸ੍ਰੀ ਸਹਿਜ ਪਾਠ ਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਪ੍ਰਵਾਹ ਚੱਲੇ ਅਤੇ ਵੱਡੀ ਤਾਦਾਦ 'ਚ ਨਗਰ ਦੀਆਂ ਸੰਗਤਾਂ ਇਲਾਹੀ ਬਾਣੀ ਦੇ ਜਾਪ ਕਰਦਿਆਂ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਈਆਂ | ਇਸ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੰਮਿ੍ਤ ਸੰਚਾਰ ਹੋਇਆ ਤੇ 84 ਪ੍ਰਾਣੀ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰ ਕੇ ਗੁਰੂ ਵਾਲੇ ਬਣੇ, ਜਦੋਂ ਕਿ ਪਿੰਡ ਮੰਮਣ ਦੇ ਹੀ 74 ਪ੍ਰਾਣੀਆਂ ਨੇ ਅੰਮਿ੍ਤ ਛਕਿਆ | ਇਸ ਮੌਕੇ 'ਤੇ ਪਿੰਡ ਦੇ ਮੁਹਤਬਰਾਂ ਨੇ ਦੱਸਿਆ ਕਿ ਗ੍ਰੰਥੀ ਸਿੰਘਾਂ ਦੀ ਸਖ਼ਤ ਮਿਹਨਤ ਕਰਕੇ ਘਰ-ਘਰ ਜਾ ਕੇ ਸੰਗਤਾਂ ਨੂੰ ਅੰਮਿ੍ਤ ਪ੍ਰਾਪਤ ਕਰਨ ਲਈ ਪ੍ਰੇਰਿਆ ਗਿਆ ਤੇ ਉਨ੍ਹਾਂ ਦੇ ਪਿੰਡ ਦੀਆਂ ਜ਼ਿਆਦਤਰ ਸੰਗਤਾਂ ਨੇ ਅੰਮਿ੍ਤ ਪਾਨ ਕੀਤਾ ਹੈ ਤੇ ਉਨ੍ਹਾਂ ਦੇ ਪਿੰਡ 'ਚ ਇਲਾਹੀ ਗੁਰਬਾਣੀ ਦੇ ਪ੍ਰਵਾਹ ਚੱਲ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਲਕਸ਼ਮੀ ਦੇਵੀ ਸਾਹਨੀ ਸਕੂਲ ਦੇ ਵਿਦਿਆਰਥੀ ਨੇ ਕਰਾਟੇ ਚੈਂਪੀਅਨਸ਼ਿਪ 'ਚ ਤਗਮਾ ਜਿੱਤਿਆ <br/> ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ, ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ
Ad Position 24