24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਸ. ਸੀ. ਸੈਕੰ. ਸਮਾਰਟ ਸਕੂਲ ਧੁੱਪਸੜੀ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਧੁੱਪਸੜੀ ਬਟਾਲਾ ਵਿਖੇ ਪਿ੍ੰਸੀਪਲ ਪਰਮਜੀਤ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ | ਇਸ ਮੌਕੇ ਸਰਕਾਰੀ ਪੌਲੀਟੈਕਨਿਕ ਕਾਲਜ ਤੋਂ ਕੈਮੀਕਲ ਇੰਜੀ. ਦੇ ਲੈਕਚਰਾਰ ਜਸਬੀਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਪ੍ਰੋ. ਜਸਬੀਰ ਸਿੰਘ ਨੇ ਕਿਹਾ ਕਿ ਵਿਸ਼ਵ ਵਾਤਾਵਰਣ ਦਿਵਸ ਲੋਕਾਂ ਵਿਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਹਰ ਸਾਲ ਪੂਰੇ ਵਿਸ਼ਵ ਵਿਚ 5 ਜੂਨ ਨੂੰ ਮਨਾਇਆ ਜਾਂਦਾ ਹੈ | ਇਸ ਤਹਿਤ ਲੋਕਾਂ ਨੂੰ ਪ੍ਰਦੂਸ਼ਣ ਕਰ ਕੇ ਵਾਤਾਵਰਣ ਵਿਚ ਹੋ ਰਹੇ ਬਦਲਾਅ ਦੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਜਾਂਦਾ ਹੈ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਉਨ੍ਹਾਂ ਨੂੰ ਜਾਗਰੂਕ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਸ਼ਵ ਵਾਤਾਵਰਣ ਦਿਵਸ ਲਈ ਹਰ ਸਾਲ ਇਕ ਥੀਮ ਰੱਖਿਆ ਜਾਂਦਾ ਹੈ ਅਤੇ ਇਸ ਸਾਲ 2025 ਦੀ ਥੀਮ ਹੈ 'ਗਲੋਬਲ ਪਲਾਸਟਿਕ ਪ੍ਰਦੂਸ਼ਣ ਦਾ ਅੰਤ' | ਇਸ ਅਧੀਨ ਵਿਸ਼ੇਸ਼ ਤੌਰ 'ਤੇ ਪਲਾਸਟਿਕ ਦੀ ਵਰਤੋਂ ਨਾਲ ਵਧ ਰਹੇ ਪ੍ਰਦੂਸ਼ਣ 'ਤੇ ਰੋਕ ਲਾਉਂਦੇ ਹੋਏ ਕੁਦਰਤ ਨਾਲ ਇਕਸੁਰਤਾ ਵਿਚ ਸਥਿਰਤਾ ਵੱਲ ਧਿਆਨ ਦਿੱਤਾ ਜਾਵੇਗਾ | ਪਿ੍ੰਸੀਪਲ ਪਰਮਜੀਤ ਕੌਰ ਨੇ ਦੱਸਿਆ ਕਿ ਸਕੂਲ ਵਲੋਂ ਵਿਦਿਆਰਥੀਆਂ ਨੂੰ ਪੁਰਾਣੇ ਕੱਪੜਿਆਂ ਤੋਂ ਝੋਲੇ ਬਣਾਉਣ ਦਾ ਕੰਮ ਦਿੱਤਾ ਗਿਆ ਸੀ | ਕਰੀਬ 50 ਤੋਂ ਵੀ ਜ਼ਿਆਦਾ ਵਿਦਿਆਰਥੀ ਇਹ ਝੋਲੇ ਤਿਆਰ ਕਰਕੇ ਲਿਆਏ ਅਤੇ ਸਕੂਲ ਵਲੋਂ ਉਨ੍ਹਾਂ ਨੂੰ ਤਗਮੇ ਨਾਲ ਸਨਮਾਨਿਤ ਕੀਤਾ ਗਿਆ | ਵਿਦਿਆਰਥੀਆਂ ਵਲੋਂ ਚਾਰਟ ਵੀ ਬਣਾਏ ਗਏ | ਇਸ ਮੌਕੇ ਨੋਡਲ ਪ੍ਰੋਗਰਾਮ ਇੰਚਾਰਜ ਸੁਖਵਿੰਦਰ ਕੌਰ, ਹਰਕੀਰਤ ਕੌਰ, ਨਿਰਮਲਜੀਤ ਕੌਰ, ਐਗਨਸ, ਸਰਿਤਾ, ਹਰਪਿੰਦਰ ਕੌਰ, ਕੁਲਵਿੰਦਰ ਕੌਰ, ਕੁਲਜਿੰਦਰ ਕੌਰ ਤੇ ਦਵਿੰਦਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੀਪ ਸਿੰਘ ਨੇ ਉਸ ਦੀ ਜਗ੍ਹਾ 'ਤੇ ਦੂਜੀ ਧਿਰ ਵਲੋਂ ਕਬਜ਼ਾ ਕਰਕੇ ਖੇਤਾਂ 'ਚ ਮਿਲਾਉਣ ਦੇ ਲਗਾਏ ਦੋਸ਼ ਅਗਲੀ ਖ਼ਬਰ ਲਕਸ਼ਮੀ ਦੇਵੀ ਸਾਹਨੀ ਸਕੂਲ ਦੇ ਵਿਦਿਆਰਥੀ ਨੇ ਕਰਾਟੇ ਚੈਂਪੀਅਨਸ਼ਿਪ 'ਚ ਤਗਮਾ ਜਿੱਤਿਆ <br/>
Ad Position 24