24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਗੁਰੂ ਰਾਮਦਾਸ ਡਿਗਰੀ ਕਾਲਜ ਪੰਧੇਰ ਦੇ ਬੀ. ਸੀ. ਏ. ਦੇ ਸਾਰੇ ਸਮੈਸਟਰਾਂ ਦਾ ਨਤੀਜਾ ਸ਼ਾਨਦਾਰ ਰਿਹਾ <br/>

Ad Position 21
No active advertisement
ਅਜੀਤ ਡੈਸਕ 05-06-2025
ਫ਼ਤਹਿਗੜ੍ਹ ਚੂੜੀਆਂ, 4 ਜੂਨ (ਐੱਮ. ਐੱਸ. ਫੁੱਲ)-ਸ੍ਰੀ ਗੁਰੂ ਰਾਮਦਾਸ ਡਿਗਰੀ ਕਾਲਜ ਪੰਧੇਰ ਦੇ ਵਿਦਿਆਰਥੀਆਂ ਦੇ ਬੀ. ਸੀ. ਏ. ਸਾਰੇ ਸਮੈਸਟਰਾਂ ਦੇ ਨਤੀਜੇ ਸ਼ਾਨਦਾਰ ਰਹੇ ਹਨ | ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਇਨ੍ਹਾਂ ਨਤੀਜਿਆਂ ਵਿਚ ਸਾਰੇ ਸਮੈਸਟਰਾਂ ਦੇ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਕਾਲਜ ਦੇ ਪਿ੍ੰਸੀਪਲ ਡਾਕਟਰ ਅਨਮੋਲਦੀਪ ਕੌਰ ਨੇ ਦੱਸਿਆ ਕਿ ਕਾਲਜ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਵਿੱਦਿਆ ਦੇਣ ਵਾਸਤੇ ਹਰ ਤਰ੍ਹਾਂ ਦੀ ਸਹੂਲਤ ਅਤੇ ਈ-ਲਾਇਬ੍ਰੇਰੀ ਦੀ ਸਹੂਲਤ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਬੀ. ਸੀ. ਏ. ਪਹਿਲਾ ਸਮੈਸਟਰ ਦੇ ਵਿਦਿਆਰਥੀ ਪਰਮਿੰਦਰ ਸਿੰਘ ਨੇ ਪਹਿਲਾ, ਬੀ. ਸੀ. ਏ. ਤੀਸਰਾ ਸਮੈਸਟਰ ਦੀ ਵਿਦਿਆਰਥਣ ਕਮਲਪ੍ਰੀਤ ਕੌਰ ਨੇ ਪਹਿਲਾ ਅਤੇ ਬੀ. ਕਾਮ 5ਵਾਂ ਸਮੈਸਟਰ ਦੀ ਸਹਿਜਪ੍ਰੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ ਹੈ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸ: ਅਵਤਾਰ ਸਿੰਘ ਕੰਗ ਅਤੇ ਚੇਅਰਪਰਸਨ ਹਰਜਿੰਦਰਪਾਲ ਕੌਰ ਨੇ ਸਾਰੇ ਵਿਦਿਆਰਥੀਆਂ, ਸਟਾਫ਼ ਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਇਸ ਕਾਮਯਾਬੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਨੌਕਰੀ ਵਾਸਤੇ ਟੈਸਟ ਦੇਣ ਅਤੇ ਉਨ੍ਹਾਂ ਦੀ ਤਿਆਰੀ ਕਰਨ ਲਈ ਜਾਣਕਾਰੀ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਅਕਾਸ਼ ਹਸਪਤਾਲ ਬਟਾਲਾ ਵਿਖੇ ਦੂਸਰਾ ਫਾਇਬਰੋ ਸਕੈਨ ਕੈਂਪ ਲੱਗਾ - ਅਨੇਕਾਂ ਲੋਕਾਂ ਨੇ ਕਰਵਾਏ ਟੈਸਟ <br/> ਅਗਲੀ ਖ਼ਬਰ ਆਉਣ ਵਾਲੇ ਸੰਘਰਸ਼ਾਂ ਬਾਰੇ ਵਿਚਾਰ-ਚਰਚਾ ਅਤੇ ਫੰਡਾਂ ਦੀ ਰਿਪੋਰਟ ਸਾਂਝੀ ਕੀਤੀ: ਕਿਸਾਨ ਆਗੂ <br/>
Ad Position 24