24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਬਿਜਲੀ ਬੋਰਡ ਕਰਮਚਾਰੀ ਦਲ ਸ਼ਹਿਰੀ ਮੰਡਲ ਬਟਾਲਾ ਦੀ ਮੀਟਿੰਗ ਹੋਈ <br/>

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਸ਼ਹਿਰੀ ਮੰਡਲ ਬਟਾਲਾ ਦੀ ਵਿਸ਼ੇਸ਼ ਮੀਟਿੰਗ ਮੰਡਲ ਪ੍ਰਧਾਨ ਅਰਜਨ ਸਿੰਘ ਪਰਮਾਰ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਸਰਕਲ ਪ੍ਰਧਾਨ ਦਿਲਬਾਗ ਸਿੰਘ ਬੁੱਟਰ ਤੇ ਪ੍ਰੈੱਸ ਸਕੱਤਰ ਸੁਰਜੀਤ ਸਿੰਘ ਅਮਰਗੜ੍ਹ ਸ਼ਾਮਿਲ ਹੋਏ | ਉਕਤ ਆਗੂਆਂ ਨੇ ਦੱਸਿਆ ਕਿ 2 ਜੂਨ ਨੂੰ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨਾਲ ਜਾਇੰਟ ਫ਼ੋਰਮ ਅਤੇ ਮੁਲਾਜ਼ਮ ਏਕਤਾ ਮੰਚ ਪੰਜਾਬ ਸਮੇਤ ਜਥੇਬੰਦੀਆਂ ਦੀ ਮੀਟਿੰਗ ਵਿਚ ਜੋ ਫ਼ੈਸਲਾ ਲਿਆ ਗਿਆ ਸੀ, ਜੋ ਹੁਣ 12 ਜੂਨ ਤੱਕ ਸੰਘਰਸ਼ (ਵਰਕ ਟੂ ਰੂਲ) ਫਿਲਹਾਲ ਵਾਪਸ ਲੈ ਲਿਆ ਹੈ | ਉਨ੍ਹਾਂ ਕਿਹਾ ਕਿ ਜੇਕਰ 12 ਜੂਨ ਤੱਕ ਕੋਈ ਹੱਲ ਨਾ ਨਿਕਲਿਆ ਤਾਂ 13 ਜੂਨ ਤੋਂ ਸੰਘਰਸ਼ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਤੋਂ ਇਲਾਵਾ 15 ਜੂਨ ਨੂੰ ਸੂਬਾ ਪੱਧਰੀ ਰੈਲੀ ਲੁਧਿਆਣੇ ਕੀਤੀ ਜਾਵੇਗੀ | ਇਸ ਮੌਕੇ ਪਰਮਜੀਤ ਸਿੰਘ ਬੱਲਪੁਰੀਆਂ, ਜਤਿੰਦਰ ਕੁਮਾਰ ਵਿੱਤ ਸਕੱਤਰ, ਵਰਿੰਦਰ ਸਿੰਘ ਜੇ.ਈ., ਗੁਰਮੀਤ ਸਿੰਘ ਛੀਨਾ, ਫੁੱਲਪ੍ਰੀਤ ਸਿੰਘ ਰੰਧਾਵਾ, ਮਨਜੀਤ ਸਿੰਘ ਵਿੱਤ ਸਕੱਤਰ, ਜਗਰੂਪ ਸਿੰਘ ਰੰਧਾਵਾ, ਮਨਬੀਰ ਸਿੰਘ, ਰਾਜਬੀਰ ਸਿੰਘ, ਸੋਮਨਾਥ, ਪਰਮਿੰਦਰ ਕੁਮਾਰ, ਨਿਰਮਲ ਸਿੰਘ ਧਿਆਨਪੁਰ ਕੋਟਲੀ, ਮੁਖ਼ਤਿਆਰ ਸਿੰਘ, ਕੁਲਵੰਤ ਸਿੰਘ, ਯੂਸਫ਼ ਮਸੀਹ ਉਮਰਪੁਰਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਨੇ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਪਹੁੰਚਾਇਆ : ਸੂਰਜ ਭਾਰਦਵਾਜ <br/> ਅਗਲੀ ਖ਼ਬਰ ਸਕਾਈ ਰਾਈਡਰ ਕਿ੍ਕਟ ਅਕੈਡਮੀ ਮਿਸ਼ਰਪੁਰ ਨੌਜਵਾਨਾਂ ਲਈ ਬਣੀ ਪਹਿਲੀ ਪਸੰਦ
Ad Position 24