24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਮੋਦੀ ਸਰਕਾਰ ਨੇ ਦੇਸ਼ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਪਹੁੰਚਾਇਆ : ਸੂਰਜ ਭਾਰਦਵਾਜ <br/>

Ad Position 21
No active advertisement
ਅਜੀਤ ਡੈਸਕ 05-06-2025
ਬਟਾਲਾ, 4 ਜੂਨ (ਸਤਿੰਦਰ ਸਿੰਘ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਸਿਮਰਨ ਸਿੰਘ ਹੀਰਾ ਵਾਲੀਆ ਦੀ ਅਗਵਾਈ ਹੇਠ ਜਿਲ੍ਹਾ ਕਾਰਜਸ਼ਾਲਾ ਹਲਕਾ ਫਤਹਿਗੜ੍ਹ ਚੂੜੀਆਂ ਤੋਂ ਸੀਨੀਅਰ ਭਾਜਪਾ ਲੀਡਰ ਰਵੀਕਰਨ ਸਿੰਘ ਕਾਹਲੋਂ ਦੇ ਯਤਨਾਂ ਸਦਕਾ ਕਰਵਾਈ ਗਈ, ਜਿਸ ਵਿਚ ਪੰਜਾਬ ਭਾਜਪਾ ਦੇ ਸੈਕਟਰੀ ਸੂਰਜ ਭਾਰਦਵਾਜ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਸੂਰਜ ਭਾਰਦਵਾਜ ਨੇ ਕਿਹਾ ਕਿ ਭਾਜਪਾ ਵਲੋਂ ਸੂਬੇ ਭਰ ਅੰਦਰ ਕਾਰਜਸ਼ਾਲਾ ਲਗਾਈਆਂ ਜਾ ਰਹੀਆਂ ਹਨ ਤਾਂ ਜੋ ਮੋਦੀ ਸਰਕਾਰ ਦੀਆਂ 11 ਸਾਲਾਂ ਦੀਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਿੱਥੇ ਦੇਸ਼ ਨੂੰ ਆਰਥਿਕ ਪੱਖੋਂ ਮਜ਼ਬੂਤ ਕਰ ਰਹੀ ਹੈ ਉਥੇ ਦੇਸ਼ ਦੇ ਆਮ ਨਾਗਰਿਕਾਂ ਦਾ ਵੀ ਵਿਕਾਸ ਕਰ ਰਹੀ ਹੈ | ਅੱਜ ਦੇਸ਼ ਅੰਦਰ ਤੇਜ਼ੀ ਨਾਲ ਸੜਕਾਂ ਦਾ ਜਾਲ ਵਿਛ ਰਿਹਾ ਹੈ, ਇਸ ਤੋਂ ਇਲਾਵਾ ਹਰ ਸੈਕਟਰ ਵਿਚ ਭਾਜਪਾ ਦੀ ਸਰਕਾਰ ਨੇ ਵਿਕਾਸ ਦੀਆਂ ਨਵੀਆਂ ਉਚਾਈਆਂ ਨੂੰ ਛੂਹਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਲਗਾਤਾਰ ਵਿਕਾਸ ਪੱਖੋਂ ਪੱਛੜ ਰਿਹਾ ਹੈ ਕਿਉਂਕਿ ਪਹਿਲਾਂ ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਕਾਸ ਦੇ ਨਾਂਅ 'ਤੇ ਆਪਣੀਆਂ ਜੇਬਾਂ ਭਰੀਆਂ ਹਨ | ਅੱਜ ਪੰਜਾਬ ਨੂੰ ਭਾਜਪਾ ਦੀ ਅਗਵਾਈ ਵਾਲੀ ਮਜ਼ਬੂਤ ਸਰਕਾਰ ਦੀ ਲੋੜ ਹੈ ਜਾਂ ਭਾਜਪਾ ਸ਼ਾਸਿਤ ਬਾਕੀ ਸੂਬਿਆ ਵਾਂਗ ਪੰਜਾਬ ਦਾ ਵੀ ਸਹੀ ਢੰਗ ਨਾਲ ਵਿਕਾਸ ਹੋ ਸਕੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਹੀਰਾ ਵਾਲੀਆ ਨੇ ਕਿਹਾ ਕਿ ਭਾਜਪਾ ਨੇ ਦੇਸ਼ ਦੀ ਰਾਜਨੀਤੀ ਵਿਚ ਵਿਕਾਸ ਦਾ ਨਵਾਂ ਅਧਿਆਏ ਲਿਖਿਆ ਹੈ, ਜਿਸ ਦੇ ਚਲਦਿਆਂ ਦੇਸ਼ ਦੇ ਜਿਆਦਾ ਸੂਬਿਆਂ ਵਿਚ ਅੱਜ ਭਾਜਪਾ ਦੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਜਿਸ ਸੂਬੇ ਵਿਚ ਭਾਜਪਾ ਦੀ ਸਰਕਾਰ ਬਣੀ ਹੈ, ਮੁੜ ਵਿਰੋਧੀ ਪਾਰਟੀਆਂ ਦਹਾਕਿਆਂ ਤੱਕ ਰਾਜਨੀਤੀ ਤੋਂ ਵਾਂਝੀਆ ਹੋ ਜਾਂਦੀਆਂ ਹਨ ਤੇ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਅੰਦਰ ਵੀ ਭਾਜਪਾ ਦੀ ਸਰਕਾਰ ਬਣਾਈ ਜਾਵੇ ਤਾਂ ਜੋ ਪੰਜਾਬ ਵੀ ਵਿਕਾਸ ਦੀਆਂ ਨਵੀਆਂ ਲੀਹਾਂ ਛੂਹ ਸਕੇ | ਸੀਨੀਅਰ ਆਗੂ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਭਾਜਪਾ ਸਰਕਾਰ ਹੀ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਲੀਹਾਂ 'ਤੇ ਤੋਰ ਸਕਦੀ ਹੈ | ਪੰਜਾਬ ਦੇ ਗੁਆਂਢੀ ਸੂਬੇ ਜਿੱਥੇ-ਜਿੱਥੇ ਭਾਜਪਾ ਦੀ ਸਰਕਾਰ ਹੈ, ਦਾ ਵਿਕਾਸ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਸ ਲਈ ਪੰਜਾਬ ਦੇ ਲੋਕਾਂ ਨੂੰ ਇਹ ਸੋਚਣਾ ਪਵੇਗਾ ਕਿ ਸੂਬੇ ਦਾ ਭਵਿੱਖ ਭਾਜਪਾ ਦੇ ਹੱਥਾਂ ਵਿਚ ਹੀ ਸੁਰੱਖਿਅਤ ਹੈ | ਇਸ ਮੌਕੇ ਰੌਸ਼ਨ ਲਾਲ, ਸ਼ਕਤੀ ਸ਼ਰਮਾ, ਸੰਦੀਪ ਅਜ਼ਾਦ, ਗੁਰਿੰਦਰਪਾਲ ਸਿੰਘ, ਪੰਜਾਬ ਜਨਰਲ ਸੈਕਟਰੀ ਮਹਿਲਾ ਮੋਰਚਾ ਅੰਬਿਕਾ ਖੰਨਾ, ਵਿੱਕੀ ਕੁਸ਼ਲ, ਪੰਕਜ ਸ਼ਰਮਾ, ਸੁਰਿੰਦਰ ਕੁਮਾਰ, ਸਵਿੰਦਰ ਸਿੰਘ ਖੈਹਰਾ, ਰਮਨ ਨੰਦਾ, ਸੋਨੂ ਕੁਮਾਰ, ਬਲਵਿੰਦਰ ਮਹਿਤਾ, ਗਰਦੋਰ ਸਿੰਘ, ਅੰਮਿ੍ਤਪਾਲ ਸਿੰਘ ਮਠਾਰੂ, ਰਣਜੀਤ ਪੰਨੂ, ਪ੍ਰਦੀਪ ਸਰਮਾ, ਜਤਿੰਦਰ ਸਿੰਘ, ਕਸ਼ਮੀਰ ਸਿੰਘ, ਜਤਿੰਦਰ ਸਿੰਘ, ਸੰਮੀ ਭੱਟੀ, ਵਰੁਣ ਡਡਵਾਲ, ਰਵਿੰਦਰ ਸਿੰਘ ਖੱਖ, ਅਮਨਪ੍ਰੀਤ ਸਿੰਘ ਹੋਰ ਵੀ ਸੀਨੀਅਰ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣ ਵਿਖੇ 11ਵਾਂ 4 ਰੋਜ਼ਾ ਫੁੱਟਬਾਲ ਟੂਰਨਾਮੈਂਟ ਸ਼ੁਰੂ <br/> ਅਗਲੀ ਖ਼ਬਰ ਬਿਜਲੀ ਬੋਰਡ ਕਰਮਚਾਰੀ ਦਲ ਸ਼ਹਿਰੀ ਮੰਡਲ ਬਟਾਲਾ ਦੀ ਮੀਟਿੰਗ ਹੋਈ <br/>
Ad Position 24