24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨਾਂ ਨੂੰ ਬਾਹਰ ਕੱਢ ਕੇ ਪੁਨਰਵਾਸ ਲਈ ਯਤਨ ਆਰੰਭੇ ਗਏ-ਡੀ. ਸੀ.

Ad Position 21
No active advertisement
ਅਜੀਤ ਡੈਸਕ 05-06-2025
ਗੁਰਦਾਸਪੁਰ, 4 ਜੂਨ (ਅਸ਼ੋਕ ਸ਼ਰਮਾ)-ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਕਰਨ ਲਈ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਲੋਕ ਲਹਿਰ ਬਣਾ ਕੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਨ | ਅੱਜ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਨਸ਼ਿਆਂ 'ਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਪੁਨਰਵਾਸ ਲਈ ਵਿਸ਼ੇਸ਼ ਯਤਨ ਆਰੰਭੇ ਹਨ | ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਅਕਤੀ ਓਟ ਕੇਂਦਰਾਂ ਜਾਂ ਨਸ਼ਾ ਛੁਡਾਊ ਕੇਂਦਰਾਂ 'ਚ ਨਸ਼ੇ ਛੱਡਣ ਦਾ ਇਲਾਜ ਕਰਵਾਉਣ ਲਈ ਪਹੁੰਚ ਰਹੇ ਹਨ, ਦਾ ਮੁਫ਼ਤ ਇਲਾਜ ਕਰਨ ਦੇ ਨਾਲ ਰੈਗੂਲਰ ਕੌਂਸਲਿੰਗ ਕੀਤੀ ਜਾਵੇ ਅਤੇ ਨਸ਼ਾ ਛੁਡਾਊ ਕੇਂਦਰਾਂ 'ਚ ਯੋਗਾ ਕਲਾਸਾਂ ਲਗਾਈਆਂ ਜਾਣ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਜਿਹੇ ਨੌਜਵਾਨਾਂ ਨੂੰ ਮੁਫ਼ਤ ਕਿੱਤਾ ਮੁਖੀ ਕੋਰਸ ਕਰਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਦੇ ਕਾਬਲ ਬਣਾਇਆ ਜਾਵੇਗਾ | ਇਸ ਸਬੰਧੀ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਵਲੋਂ ਵਿਸ਼ੇਸ਼ ਹੁਨਰ ਸਿਖਲਾਈ ਕੋਰਸ ਸ਼ੁਰੂ ਕੀਤੇ ਗਏ ਹਨ | ਉਨ੍ਹਾਂ ਸਮੂਹ ਐੱਸ. ਡੀ. ਐੱਮਜ਼ ਨੂੰ ਕਿਹਾ ਕਿ ਉਹ ਡੀ. ਐੱਸ. ਪੀ. ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹੇ ਦੇ ਸਾਰੇ ਓਟ ਕੇਂਦਰਾਂ ਤੇ ਨਸ਼ਾ ਛੁਡਾਊ ਕੇਂਦਰਾਂ ਦਾ ਨਿਰੀਖਣ ਕਰਨ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਵਿਚ ਖੇਡ ਮੈਦਾਨਾਂ ਨੂੰ ਬਣਾਇਆ ਜਾ ਰਿਹਾ ਹੈ | ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਨ | ਇਸ ਮੌਕੇ ਏ. ਡੀ. ਸੀ (ਜ) ਡਾ: ਹਰਜਿੰਦਰ ਸਿੰਘ ਬੇਦੀ, ਐੱਸ. ਡੀ. ਐਮ. ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਐੱਸ. ਡੀ. ਐਮ. ਮਨਜੀਤ ਸਿੰਘ ਰਾਜਲਾ, ਐੱਸ. ਡੀ. ਐਮ. ਬਟਾਲਾ ਵਿਕਰਮਜੀਤ ਸਿੰਘ, ਐੱਸ. ਡੀ. ਐਮ. ਕਲਾਨੌਰ ਜਯੋਤਸਨਾ ਸਿੰਘ, ਐੱਸ. ਡੀ. ਐਮ. ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ, ਸਹਾਇਕ ਕਮਿਸ਼ਨਰ (ਜ) ਆਦਿੱਤਯ ਗੁਪਤਾ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਅਪਾਹਜ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਚੇਚੀਆਂ ਛੋੜੀਆਂ ਦੇ ਨੌਜਵਾਨ ਦੀ ਤੀਜੇ ਦਿਨ ਦਰਿਆ 'ਚ ਤੈਰਦੀ ਮਿਲੀ ਲਾਸ਼ <br/>
Ad Position 24