28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪ੍ਰਭਾਵਿਤ ਪਰਿਵਾਰ ਪੂਰੀ ਤਰ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਸੰਪਰਕ 'ਚ ਹਨ-ਡਾ. ਕਮਲਜੀਤ ਸਿੰਘ ਕੇ.ਜੇ.

Ad Position 21
No active advertisement
ਅਜੀਤ ਡੈਸਕ 30-08-2025
ਸ੍ਰੀ ਹਰਿਗੋਬਿੰਦਪੁਰ, 29 ਅਗਸਤ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਹਲਕੇ ਦੇ ਬਿਆਸ ਦਰਿਆ ਕਿਨਾਰੇ ਵਾਲੇ ਬੇਟ ਖੇਤਰ ਵਾਲੇ ਪਿੰਡਾਂ ਵਿਚ ਆਏ ਹੜ੍ਹ ਨਾਲ ਹੋਏ ਨੁਕਸਾਨ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹਾਲ-ਚਾਲ ਪੁੱਛਣ ਲਈ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਮਲਜੀਤ ਸਿੰਘ ਕੇ.ਜੇ. ਉਚੇਚੇ ਤੌਰ 'ਤੇ ਪੁੱਜੇ | ਇਸ ਸਮੇਂ ਡਾ. ਕੇ.ਜੇ. ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਹੌਸਲਾਂ ਦਿੰਦੇ ਹੋਏ ਉਨ੍ਹਾਂ ਨੂੰ ਲੋੜ ਅਨੁਸਾਰ ਦਵਾਈਆਂ ਅਤੇ ਹੋਰ ਜ਼ਰੂਰੀ ਵਸਤੂਆਂ ਦਾ ਪ੍ਰੰਬਧ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਸਿਹਤ ਦਾ ਖਾਸ ਖਿਆਲ ਰੱਖਣ ਦੇ ਸੁਝਾਅ ਦਿੱਤੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਸੰਪਰਕ ਰੱਖ ਰਿਹਾ ਹੈ ਅਤੇ ਪ੍ਰਾਸ਼ਸਨ ਵੱਲੋਂ ਲੋਕਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾ ਰਹੀ ਹੈ | ਡਾ. ਕੇ.ਜੇ. ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹੜ੍ਹਾਂ ਨਾਲ ਹੋਏ ਫ਼ਸਲੀ ਨੁਕਾਸਨ ਦੀ ਗਿਰਦਾਵਰੀ ਕਰਵਾਉਣ ਦੇ ਹੁਕਮ ਮਾਲ ਮਹਿਕਮੇ ਨੂੰ ਦਿੱਤੇ ਹਨ ਅਤੇ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦਾ ਪੂਰਨ ਮੁਆਵਜ਼ਾ ਦੇਵੇਗੀ | ਇਸ ਸਮੇਂ ਡਾ. ਕਮਲਜੀਤ ਸਿੰਘ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਕਰ ਰਹੇ ਕਾਰ ਸੇਵਾ ਸੰਸਥਾਵਾਂ, ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ, ਕਿਸਾਨ, ਮਜ਼ਦੂਰ, ਵਪਾਰੀ ਜਥੇਬੰਦੀਆਂ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਜੋ ਲੋਕਾਂ ਲਈ ਚਾਹ, ਪਾਣੀ, ਰਾਸ਼ਨ ਦਾ ਪ੍ਰੰਬਧ ਕਰਨ ਤੋਂ ਇਲਾਵਾ ਪਸ਼ੂਆਂ ਲਈ ਚਾਰਾ ਚੋਕਰ, ਖਲ੍ਹ ਆਦਿ ਦਾ ਪ੍ਰੰਬਧ ਕਰ ਰਹੇ ਹਨ | ਡਾ. ਕੇ.ਜੇ. ਨੇ ਕਿਹਾ ਕਿ ਮੈਂ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਪੰਜਾਬ ਸਰਕਾਰ ਦਾ ਹੈਲੀਕਾਪਟਰ ਵੀ ਸਪਰਮਿਤ ਕਰਕੇ ਦਰਿਆਦਿਲੀ ਵਿਖਾਈ ਹੈ | ਇਸ ਮੌਕੇ ਕੁਲਵੰਤ ਸਿੰਘ ਪਨੂੰ, ਪ੍ਰਧਾਨ ਦਵਿੰਦਰ ਸਿੰਘ ਟਨਾਣੀਵਾਲ, ਲੈਕਚਰਾਰ ਸੁਖਵਿੰਦਰ ਸਿੰਘ ਪਨੂੰ, ਪ੍ਰਕਾਸ਼ ਸਿੰਘ ਮਾਹਲਾ, ਮੁਖਤਿਆਰ ਸਿੰਘ ਬਰਿਆਰ, ਸੁਰਜੀਤ ਸਿੰਘ ਭੱਟੀ, ਰੇਸ਼ਮ ਸਿੰਘ, ਸਿਮਰਜੀਤ ਸਿੰਘ, ਸਤਨਾਮ ਸਿੰਘ ਗੁਰਾਇਆ, ਸ਼ਮਸੇਰ ਸਿੰਘ ਲੇਹਲ, ਅੰਕੁਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਬਰਨਾਲਾ ਦੇ ਹਾਊਸ ਦੀ ਮੀਟਿੰਗ ਅਚਨਚੇਤ ਰੱਦ ਕਰਨ 'ਤੇ ਕੌਂਸਲਰਾਂ ਨੇ ਕੀਤਾ ਰੋਸ ਪ੍ਰਗਟ ਅਗਲੀ ਖ਼ਬਰ ਜੇਲ੍ਹ ਦੇ 500 ਮੀਟਰ ਦੇ ਘੇਰੇ ਨੂੰ 'ਨੋ ਡਰੋਨ ਜ਼ੋਨ' ਐਲਾਨਿਆ
Ad Position 24