28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹਾਂ ਦੇ ਮੱਦੇਨਜ਼ਰ ਬੱਬੇਹਾਲੀ ਛਿੱਝ ਮੇਲੇ ਦੇ ਪ੍ਰੋਗਰਾਮ 'ਚ ਕੀਤਾ ਵੱਡਾ ਫੇਰਬਦਲ

Ad Position 21
No active advertisement
ਅਜੀਤ ਡੈਸਕ 30-08-2025
ਗੁਰਦਾਸਪੁਰ, 29 ਅਗਸਤ (ਚੱਕਰਾਜਾ)-ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਿਕ ਪਿੰਡ ਬੱਬੇਹਾਲੀ ਵਿਖੇ ਦੇਸ਼ ਦੇ ਮਸ਼ਹੂਰ ਮੇਲਿਆਂ ਦੇ ਸਰਤਾਜ ਬੱਬੇਹਾਲੀ ਦੇ ਛਿੰਝ ਮੇਲੇ ਵਿਚ ਇਸ ਵਾਰ ਹੜ੍ਹਾਂ ਦੇ ਮੱਦੇਨਜ਼ਰ ਵੱਡਾ ਫੇਰਬਦਲ ਕੀਤਾ ਗਿਆ ਹੈ | ਇਸ ਮੇਲੇ ਦੇ ਮੁੱਖ ਪ੍ਰਬੰਧਕ ਅਤੇ ਸ੍ਰੋਮਣੀ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰੀ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਦੱਸਿਆ ਕਿ ਇਹ ਮੇਲਾ 30 ਅਗਸਤ ਨੂੰ ਸ਼ਾਮ 4 ਵਜੇ ਸ਼ੁਰੂ ਹੋਵੇਗਾ, ਜਿੱਥੇ ਪਿੰਡ ਦੇ ਸਵਰਗੀ ਮਹਿੰਦਰ ਸਿੰਘ ਬੱਬੇਹਾਲੀ ਖੇਡ ਸਟੇਡੀਅਮ ਵਿਖੇ ਪੁਰਾਤਨ ਖੇਡਾਂ ਕਰਵਾਈਆਂ ਜਾਣਗੀਆਂ | ਉਨ੍ਹਾਂ ਕਿਹਾ ਕਿ 31 ਅਗਸਤ ਨੂੰ ਸਵੇਰੇ 11 ਵਜੇ ਆਯੋਜਿਤ ਕੀਤੇ ਜਾਣ ਵਾਲੇ ਸੱਭਿਆਚਾਰਕ ਮੇਲੇ ਨੰੂ ਪੰਜਾਬ ਅੰਦਰ ਵੱਖ-ਵੱਖ ਥਾਈਾ ਆਏ ਹੜ੍ਹਾਂ ਕਾਰਨ ਰੱਦ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 31 ਅਗਸਤ ਨੂੰ ਸ਼ਾਮ 4 ਵਜੇ ਪਿੰਡ ਬੱਬੇਹਾਲੀ ਦੇ ਖੇਡ ਸਟੇਡੀਅਮ ਵਿਖੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣਗੇ | ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਗੁਰਦਾਸਪੁਰ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿਚ ਆਏ ਹੜ੍ਹਾਂ ਕਾਰਨ ਪੀੜਿਤ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਲਈ ਵੱਖ-ਵੱਖ ਵਾਹਨ ਰਵਾਨਾ ਕਰਨਗੇ | ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਨੌਸ਼ਹਿਰਾ ਮੱਝਾ ਸਿੰਘ, ਡੇਰਾ ਬਾਬਾ ਨਾਨਕ, ਗੁਰਦਾਸਪੁਰ, ਭੋਆ ਅਤੇ ਦੀਨਾਨਗਰ ਹਲਕੇ ਸਮੇਤ ਵੱਖ-ਵੱਖ ਹਲਕਿਆਂ ਵਿਚ ਪਹੁੰਚ ਕੇ ਸੁਖਬੀਰ ਸਿੰਘ ਬਾਦਲ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕਰਨਗੇ | ਸ. ਬੱਬੇਹਾਲੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚਾ ਅਕਾਲੀ ਦਲ ਹੜ੍ਹ ਪੀੜਤਾਂ ਨਾਲ ਚੱਟਾਨ ਵਾਂਗ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਦਾ ਛਿੰਝ ਮੇਲਾ ਪਿਛਲੇ ਸਾਲਾ ਵਾਂਗ ਹੀ ਲੱਗੇਗਾ | ਪਰ ਇਸ ਵਿਚ ਸਿਰਫ਼ ਸੱਭਿਆਚਾਰਕ ਪ੍ਰੋਗਰਾਮ ਰੱਦ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ 1988 ਤੋਂ ਵੀ ਵੱਡਾ ਹੜ੍ਹ ਆਉਣ ਕਰਕੇ ਸਰਹੱਦੀ ਇਲਾਕੇ 'ਚ ਹਾਹਾਕਾਰ ਅਗਲੀ ਖ਼ਬਰ ਐੱਸ.ਡੀ.ਏ.ਐੱਮ ਕਾਲਜ ਵਿਖੇ 'ਆਪਣੇ ਸੰਵਿਧਾਨ ਨੂੰ ਜਾਣੋ' ਵਿਸ਼ੇ 'ਤੇ ਸੈਮੀਨਾਰ ਕਰਵਾਇਆ
Ad Position 24