28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਲਿਆ ਰਾਵੀ ਦਰਿਆ ਦਾ ਜਾਇਜ਼ਾ

Ad Position 21
No active advertisement
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਹੜ੍ਹ ਨਾਲ ਪ੍ਰਭਾਵਿਤ ਰਾਵੀ ਦਰਿਆ ਦਾ ਜਾਇਜ਼ਾ ਲੈਂਦੇ ਹੋਏ | ਤਸਵੀਰ: ਰਾਜ ਕੁਮਾਰੀ <br/> 30-08-2025
ਤਾਰਾਗੜ੍ਹ, 29 ਅਗਸਤ (ਸੋਹਨ ਲਾਲ)-ਪਿਛਲੇ ਦਿਨਾਂ ਦੌਰਾਨ ਰਾਵੀ ਆਪਣੇ ਪੂਰੇ ਉਫਾਨ 'ਤੇ ਰਿਹਾ ਹੈ | ਦੋ ਦਿਨ ਪਹਿਲਾਂ ਰਾਵੀ ਅੰਦਰ ਪਾਣੀ ਦਾ ਪੱਧਰ ਵੱਧ ਜਾਣ ਕਰਕੇ ਰਾਵੀ ਦੇ ਨਾਲ-ਨਾਲ ਬਣਾਈ ਗਈ ਧੁੱਸੀ ਬਹੁਤ ਸਾਰੇ ਸਥਾਨਾਂ ਤੋਂ ਟੁੱਟ ਜਾਣ ਕਰਕੇ ਪਾਣੀ ਰਿਹਾਇਸ਼ੀ ਖੇਤਰਾਂ ਅੰਦਰ ਦਾਖਲ ਹੋ ਗਿਆ ਸੀ | ਇਸ ਤੋਂ ਇਲਾਵਾ ਕਿਸਾਨਾਂ ਦੀਆਂ ਫ਼ਸਲਾਂ ਵੀ ਕਾਫ਼ੀ ਪ੍ਰਭਾਵਿਤ ਹੋਈਆਂ | ਅੱਜ ਜਿਵੇਂ ਹੀ ਆਸਮਾਨ 'ਤੇ ਬੱਦਲਾਂ ਨੇ ਡੇਰਾ ਪਾਇਆ ਤਾਂ ਲੋਕਾਂ ਦੀਆਂ ਚਿੰਤਾਵਾਂ ਹੋਰ ਵੀ ਵੱਧ ਗਈਆਂ | ਕੁਝ ਸਮੇਂ ਤੋਂ ਬਾਅਦ ਰਾਵੀ ਅੰਦਰ ਪਾਣੀ ਦਾ ਪੱਧਰ ਵਧਣ ਲੱਗਾ ਅਤੇ ਪਾਣੀ ਕੋਲੀਆਂ ਅੱਡੇ ਦੇ ਨਾਲ ਲੱਗਦੇ ਕਿਨਾਰਿਆਂ ਨੂੰ ਪ੍ਰਭਾਵਿਤ ਕਰਨ ਲੱਗਾ | ਹਾਲਾਤ ਬਦਲਦੇ ਦੇਖ ਕੇ ਮੌਕੇ 'ਤੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ, ਡਿਪਟੀ ਕਮਿਸ਼ਨਰ ਅਦਿੱਤਿਆ ਉੱਪਲ, ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਪਹੁੰਚੇ ਅਤੇ ਮੌਕੇ 'ਤੇ ਰਾਵੀ ਦਰਿਆ ਦਾ ਜਾਇਜ਼ਾ ਲਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ | ਉਨ੍ਹਾਂ ਕਿਹਾ ਕਿ ਮੌਕੇ 'ਤੇ ਪਹੁੰਚ ਕੇ ਦੇਖਿਆ ਗਿਆ ਕਿ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਰਕੇ ਕੋਲੀਆਂ ਦੇ ਨਾਲ ਲੱਗਦਾ ਕਿਨਾਰਾ ਪ੍ਰਭਾਵਿਤ ਹੋ ਰਿਹਾ ਸੀ | ਉਨ੍ਹਾਂ ਦੱਸਿਆ ਕਿ ਮੌਕੇ 'ਤੇ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਿਨਾਰਿਆਂ 'ਤੇ ਬੰਨ੍ਹ ਲਗਾਇਆ ਜਾਵੇ ਤਾਂ ਜੋ ਪਾਣੀ ਦਾ ਰੁੱਖ ਮੋੜਿਆ ਜਾ ਸਕੇ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗੀ ਅਧਿਕਾਰੀਆਂ ਵਲੋਂ ਪਹਿਲਾਂ ਤੋਂ ਹੀ ਤਿਆਰੀਆਂ ਕੀਤੀਆਂ ਹੋਈਆਂ ਹਨ | ਉਨ੍ਹਾਂ ਦੱਸਿਆ ਕਿ ਬੰਨ੍ਹ ਬੰਨ੍ਹਣ ਦੇ ਲਈ ਜੰਬੋ ਬੈਗ ਅਤੇ ਮਿੱਟੀ ਦੇ ਭਰੇ ਬੋਰਿਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲੋਕਾਂ ਦੇ ਨਾਲ ਹੈ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਸੰਧੂ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਵਿਖੇ ਹੜ੍ਹ ਪ੍ਰਭਾਵਿਤ ਇਲਾਕੇ... ਅਗਲੀ ਖ਼ਬਰ ਵੈਟਰਨਰੀ ਡਾਕਟਰਾਂ ਵਲੋਂ ਪਸ਼ੂ ਪਾਲਕਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੜ੍ਹ ਪੀੜਤ ਪਸ਼ੂਆਂ ਦਾ ਇਲਾਜ
Ad Position 24