28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਬਾਬਾ ਸ੍ਰੀ ਚੰਦ ਜੀ ਦਾ ਸਾਲਾਨਾ ਜੋੜ ਮੇਲਾ 1 ਸਤੰਬਰ ਨੂੰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 30-08-2025
ਨਰੋਟ ਮਹਿਰਾ, 29 ਅਗਸਤ (ਰਾਜ ਕੁਮਾਰੀ)-ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦਾ 531ਵਾਂ ਜਨਮ ਦਿਹਾੜਾ ਬਾਬਾ ਸ੍ਰੀ ਚੰਦ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਪੰਥ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸੁਚੱਜੀ ਤੇ ਯੋਗ ਅਗਵਾਈ ਹੇਠ ਨਾਨਕ ਨਾਮ ਲੇਵਾ ਸੰਗਤਾਂ ਦੇ ਵਡਮੁੱਲੇ ਸਹਿਯੋਗ ਨਾਲ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ 30, 31 ਅਗਸਤ ਤੇ 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਕੰਵਲਪ੍ਰੀਤ ਸਿੰਘ ਦੌਲਤਪੁਰ ਮੈਨੇਜਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਨੇ ਸਲਾਨਾ ਜੋੜ ਮੇਲੇ ਦੇ ਸਬੰਧ ਵਿਚ ਕੀਤਾ | ਉਨ੍ਹਾਂ ਦੱਸਿਆ ਕਿ ਸਲਾਨਾ ਜੋੜ ਮੇਲੇ ਦੇ ਸਬੰਧ ਵਿਚ 30 ਅਗਸਤ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 1 ਸਤੰਬਰ ਨੂੰ ਸਮਾਪਤੀ ਉਪਰੰਤ ਸਵੇਰੇ 9 ਵਜੇ ਤੋਂ 3 ਵਜੇ ਤੱਕ ਦੀਵਾਨ ਸੱਜਣਗੇ ਅਤੇ 31 ਅਗਸਤ ਨੂੰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਦੀਵਾਨ ਸੱਜਣਗੇ | ਮੈਨੇਜਰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਕੰਵਲਪ੍ਰੀਤ ਸਿੰਘ ਦੌਲਤਪੁਰ ਨੇ ਕਿਹਾ ਕਿ ਸਲਾਨਾ ਜੋੜ ਮੇਲੇ ਮੌਕੇ ਸੰਗਤਾਂ ਦੀ ਲੱਖਾਂ ਦੀ ਗਿਣਤੀ ਵਿਚ ਆਮਦ ਮੌਕੇ ਸੁਰੱਖਿਆ, ਲਾਈਟ, ਸਫ਼ਾਈ, ਮੈਡੀਕਲ ਸਹੂਲਤਾਂ, ਟ੍ਰੈਫਿਕ ਆਦਿ ਦੇ ਯੋਗ ਪ੍ਰਬੰਧ ਕੀਤਾ ਜਾਵੇਗਾ | ਇਸ ਮੌਕੇ ਹੈਡ ਗ੍ਰੰਥੀ ਬਾਬਾ ਸੁਖਰਾਜ ਸਿੰਘ, ਰਣਜੀਤ ਸਿੰਘ, ਗੁਰਦੁਆਰਾ ਇੰਸਪੈਕਟਰ ਕੰਵਲ ਸੁਜਾਨ ਸਿੰਘ, ਹਰਪਾਲ ਸਿੰਘ, ਰਮਣੀਕ ਸਿੰਘ, ਸੱਤਪਾਲ ਸਿੰਘ, ਨਰਿੰਦਰ ਸਿੰਘ, ਸਰਵਣ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਹੈੱਡ ਵਰਕਸ ਮਾਧੋਪੁਰ ਦਾ ਕੀਤਾ ਦੌਰਾ ਅਗਲੀ ਖ਼ਬਰ ਵਿਵੇਕ ਪੁਰੀ ਡਿਪਟੀ ਜ਼ਿਲ੍ਹਾ ਅਟਾਰਨੀ ਤੋਂ ਜ਼ਿਲ੍ਹਾ ਅਟਾਰਨੀ ਪ੍ਰੋਸੀਕਿਊਸ਼ਨ ਪਠਾਨਕੋਟ ਵਜੋਂ ਹੋਏ ਪਦਉੱਨਤ
Ad Position 24