28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜਲ ਸ੍ਰੋਤ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਹੈੱਡ ਵਰਕਸ ਮਾਧੋਪੁਰ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 30-08-2025
ਮਾਧੋਪੁਰ, 29 ਅਗਸਤ (ਮਹਿਰਾ)-ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਆਇਨਾ ਕਰਨ ਲਈ ਜਲ ਸਰੋਤ ਵਿਭਾਗ ਦੇ ਉੱਚ ਅਧਿਕਾਰੀ ਹੈੱਡ ਵਰਕਸ ਮਾਧੋਪੁਰ ਪਹੁੰਚ ਰਹੇ ਹਨ | ਉੱਥੇ ਹੀ ਜੰਮੂ-ਕਸ਼ਮੀਰ ਦੇ ਕੁਝ ਅਧਿਕਾਰੀ ਵੀ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਲਖਨਪੁਰ ਵਿਚ ਵੀ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਜਾਣਕਰੀ ਦਿੱਤੀ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਿੰਚਾਈ ਵਿਭਾਗ ਦੇ ਲਾਪਤਾ ਹੋਏ ਮੁਲਾਜਮ ਦਾ ਤਿੰਨ ਦਿਨਾਂ ਬਾਅਦ ਵੀ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ | ਦੱਸ ਦੇਈਏ ਕਿ ਸੁਜਾਨਪੁਰ ਪੁਲਿਸ ਵਲੋਂ ਡਰੋਨ ਰਾਹੀਂ ਰੁੜੇ ਕਰਮਚਾਰੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਗਈ ਹੈ | ਪਰ ਕਰਮਚਾਰੀਆਂ ਦਾ ਹਜੇ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ | ਵਿਭਾਗੀ ਸੂਤਰਾਂ ਅਨੁਸਾਰ ਰਣਜੀਤ ਸਾਗਰ ਡੈਮ ਸ਼ਾਹਪੁਰ ਕੰਢੀ ਤੋਂ ਪਾਣੀਨੂੰ ਰੋਕਣ ਲਈ ਬੇਨਤੀ ਕੀਤੀ ਗਈ ਹੈ | ਜਿਵੇਂ ਹੀ ਰਣਜੀਤ ਸਾਗਰ ਡੈਮ ਤੋਂ ਪਾਣੀ ਬੰਦ ਹੋ ਜਾਵੇਗਾ, ਇਕ ਵਾਰ ਫਿਰ ਲਾਪਤਾ ਕਰਮਚਾਰੀਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਦੱਸਿਆ ਜਾ ਰਿਹਾ ਹੈ ਕਿ ਇਕ-ਦੋ ਦਿਨਾਂ ਵਿਚ ਕੁਝ ਸਮੇਂ ਲਈ ਪਾਣੀ ਨੂੰ ਪੂਰੀ ਤਰ੍ਹਾਂ ਰੋਕਿਆ ਜਾ ਸਕਦਾ ਹੈ ਅਤੇ ਉਸ ਦੌਰਾਨ ਨਹਿਰਾਂ 'ਚ ਪਏ ਪਾੜਾਂ ਨੂੰ ਵੀ ਭਰਨ ਦਾ ਕੰਮ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ, ਸਰਬਜੀਤ ਸਿੰਘ ਮੱਕੜ ਨੇ ਅਸ਼ਵਨੀ ਸ਼ਰਮਾ ਨਾਲ ਕੀਤੀ ਹਮਦਰਦੀ ਪ੍ਰਗਟ ਅਗਲੀ ਖ਼ਬਰ ਬਾਬਾ ਸ੍ਰੀ ਚੰਦ ਜੀ ਦਾ ਸਾਲਾਨਾ ਜੋੜ ਮੇਲਾ 1 ਸਤੰਬਰ ਨੂੰ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਮਨਾਇਆ ਜਾਵੇਗਾ
Ad Position 24